ਜ਼ਿਲ੍ਹਾ ਫਿਰੋਜ਼ਪੁਰ ’ਚ ਨਹੀਂ ਹੋਣ ਦਿੱਤੀ ਜਾਵੇਗੀ ਨਜਾਇਜ਼ ਮਾਈਨਿੰਗ : SSP ਭੁਪਿੰਦਰ

08/28/2020 11:43:43 AM

ਫਿਰੋਜ਼ਪੁਰ,(ਕੁਮਾਰ) : ਜ਼ਿਲਾ ਫਿਰੋਜ਼ਪੁਰ ’ਚ ਨਜਾਇਜ਼ ਮਾਈਨਿੰਗ ਬਿਲਕੁਲ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਜੇਕਰ ਕਿਸੇ ਨੇ ਨਜਾਇਜ਼ ਮਾਈਨਿੰਗ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਜੇਲ੍ਹ ਦੀਆਂ ਸਲਾਖਾਂ ਦੇ ਪਿੱਛੇ ਬੰਦ ਕੀਤਾ ਜਾਵੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਐਸ. ਐਸ. ਪੀ. ਫਿਰੋਜ਼ਪੁਰ ਭੁਪਿੰਦਰ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਨਜਾਇਜ਼ ਮਾਈਨਿੰਗ ਨੂੰ ਰੋਕਣ ਲਈ ਜ਼ਿਲਾ ਫਿਰੋਜ਼ਪੁਰ ’ਚ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਸਖ਼ਤੀ ਨਾਲ ਹੁਕਮ ਦਿੰਦੇ ਗਏ ਹਨ ਅਤੇ ਕਿਹਾ ਗਿਆ ਹੈ ਕਿ ਨਜਾਇਜ਼ ਮਾਈਨਿੰਗ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਮਾਈਨਿੰਗ ਵਿਭਾਗ ਵੀ ਆਪਣੀ ਜ਼ਿੰਮੇਵਾਰੀਆਂ ਨੂੰ ਗੰਭੀਰਤਾ ਨਾਲ ਲਵੇ।।

ਐਸ. ਐਸ. ਪੀ. ਫਿਰੋਜ਼ਪੁਰ ਨੇ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਵੀ ਵਿਅਕਤੀ ਨਜਾਇਜ਼ ਮਾਈਨਿੰਗ ਕਰਦੇ ਹੋਏ ਦਿਖਾਈ ਦਿੰਦਾ ਹੈ ਤਾਂ ਲੋਕ ਉਸ ਦੀ ਸੂਚਨਾ ਤੁਰੰਤ ਸੰਬੰਧਿਤ ਥਾਣੇ ਦੀ ਪੁਲਸ ਨੂੰ ਦੇਣ ਜਾਂ ਫਿਰ ਸਿੱਧਾ ਉਨ੍ਹਾਂ ਦੇ ਨਾਲ ਸੰਪਰਕ ਕਰਨ। ਐਸ. ਐਸ. ਪੀ. ਫਿਰੋਜ਼ਪੁਰ ਨੇ ਕਿਹਾ ਕਿ ਕੁੱਝ ਦਿਨਾਂ ’ਚ ਜ਼ਿਲ੍ਹਾ ਫਿਰੋਜ਼ਪੁਰ ’ਚ ਪੁਲਸ ਵਲੋਂ ਵਿਸ਼ੇਸ਼ ਨਾਕਾਬੰਦੀ ਕਰਵਾ ਦਿੱਤੀ ਜਾਵੇਗੀ ਅਤੇ ਜੇਕਰ ਉਨ੍ਹਾਂ ਨੂੰ ਕੋਈ ਵੀ ਨਜਾਇਜ਼ ਰੇਤਾ ਦੀ ਭਰੀ ਹੋਈ ਟਰਾਲੀ ਅਤੇ ਟਰੱਕ ਨਿਕਲਦਾ ਹੈ ਤਾਂ ਉਸ ਨੂੰ ਨਾਕੇ ’ਤੇ ਤਾਇਨਾਤ ਪੁਲਸ ਖਿਲਾਫ ਵੀ ਕਾਰਵਾਈ ਹੋਵੇਗੀ। ਉਨ੍ਹਾਂ ਨੇ ਨਜਾਇਜ਼ ਮਾਈਨਿੰਗ ਕਰਨ ਵਾਲੇ ਲੋਕਾਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਤੁਰੰਤ ਆਪਣਾ ਇਹ ਨਜਾਇਜ਼ ਕਾਰੋਬਾਰ ਬੰਦ ਕਰ ਦੇਣ।
  


Deepak Kumar

Content Editor

Related News