ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕੋਵਿਡ ਸਬੰਧੀ ਜ਼ਿਲ੍ਹੇ ‘ਚ ਜਾਰੀ ਪਾਬੰਦੀਆਂ ’ਚ 1 ਫਰਵਰੀ ਤੱਕ ਦਾ ਵਾਧਾ

Thursday, Jan 27, 2022 - 07:40 PM (IST)

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕੋਵਿਡ ਸਬੰਧੀ ਜ਼ਿਲ੍ਹੇ ‘ਚ ਜਾਰੀ ਪਾਬੰਦੀਆਂ ’ਚ 1 ਫਰਵਰੀ ਤੱਕ ਦਾ ਵਾਧਾ

ਸੰਗਰੂਰ (ਵਿਜੈ ਕੁਮਾਰ ਸਿੰਗਲਾ) - ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਰਾਮਵੀਰ ਨੇ ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਵੱਲੋਂ ਜਾਰੀ ਹਦਾਇਤਾਂ ਤਹਿਤ ਕੋਵਿਡ ਦੇ ਮੱਦੇਨਜ਼ਰ ਹੁਕਮ ਜਾਰੀ ਕਰ ਜ਼ਿਲ੍ਹੇ ਅੰਦਰ ਪਹਿਲਾਂ ਤੋਂ ਲਾਗੂ ਪਾਬੰਦੀਆਂ ‘ਚ 1 ਫਰਵਰੀ 2022 ਤੱਕ ਦਾ ਵਾਧਾ ਕਰ ਦਿੱਤਾ ਹੈ। ਹੁਕਮਾਂ ਅਨੁਸਾਰ 50 ਫੀਸਦੀ ਸਮਰੱਥਾਂ ਨਾਲ ਇਨਡੋਰ ਅਤੇ ਆਊਟਡੋਰ 300 ਤੋਂ ਵੱਧ ਲੋਕਾਂ ਦੇ ਇੱਕਠ ਕਰਨ ’ਤੇ ਰੋਕ ਲਗਾਈ ਗਈ ਹੈ। ਇਹ ਇੱਕਠ ਕੋਵਿਡ ਸਬੰਧੀ ਲਾਗੂ ਪ੍ਰੋਟੋਕਾਲ ਦੀ ਪਾਲਣਾ ਨਾਲ ਹੀ ਕੀਤਾ ਜਾ ਸਕੇਗਾ।

ਪੜ੍ਹੋ ਇਹ ਵੀ ਖ਼ਬਰ - ਨਵਜੋਤ ਕੌਰ ਸਿੱਧੂ ਦਾ ਮਜੀਠੀਆ 'ਤੇ ਸ਼ਬਦੀ ਹਮਲਾ, ਹਰਸਿਮਰਤ ਨੂੰ ਵੀ ਸੁਣਾਈਆਂ ਖਰੀਆਂ-ਖਰੀਆਂ (ਵੀਡੀਓ)

ਹੁਕਮ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਜਨਤਕ ਅਤੇ ਕੰਮ ਦੀਆਂ ਥਾਵਾਂ ’ਤੇ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ। ਇਸੇ ਤਰਾਂ ਜਨਤਕ ਥਾਵਾਂ ’ਤੇ ਸਮਾਜਿਕ ਦੂਰੀ ਅਤੇ 6 ਫੁੱਟ ਦੀ ਦੂਰੀ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸੇ ਤਰਾਂ ਧਾਰਾ 144 ਤਹਿਤ ਜਾਰੀ ਹੁਕਮਾਂ ਅਨੁਸਾਰ ਗ਼ੈਰਜ਼ਰੂਰੀ ਆਵਾਜਾਈ ’ਤੇ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਮਿਉਂਸੀਪਲ ਖੇਤਰਾਂ ਵਿਚ ਰੋਕ ਰਹੇਗੀ। ਹਾਲਾਂਕਿ ਜ਼ਰੂਰੀ ਗਤੀਵਿਧੀਆਂ, ਸਾਮਾਨ ਦੀ ਢੋਆ-ਢੁਆਈ, ਸਰਕਾਰੀ ਕੰਮਕਾਜ ਆਦਿ ਦੀ ਆਗਿਆ ਹੋਵੇਗੀ। ਹੁਕਮਾਂ ਅਨੁਸਾਰ ਦਵਾਈ ਨਿਰਮਾਣ ਲਈ ਵਰਤੋਂਯੋਗ ਕੱਚੇ ਪਦਾਰਥ ਆਦਿ ਦੀ ਢੋਆ-ਢੁਆਈ ‘ਤੇ ਕੋਈ ਪਾਬੰਦੀ ਨਹੀਂ ਹੋਵੇਗੀ।

ਪੜ੍ਹੋ ਇਹ ਵੀ ਖ਼ਬਰ - ਸੁਪਰੀਮ ਕੋਰਟ ਤੋਂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ, ਗ੍ਰਿਫ਼ਤਾਰੀ ’ਤੇ ਲੱਗੀ ਰੋਕ

ਇਸੇ ਤਰਾਂ ਸਕੂਲ, ਕਾਲਜ, ਯੂਨੀਵਰਸਿਟੀਆਂ, ਕੋਚਿੰਗ ਸੰਸਥਾਵਾਂ ਆਦਿ ਨੂੰ ਬੰਦ ਰੱਖਣ ਦੀ ਹਦਾਇਤ ਕੀਤੀ ਗਈ ਹੈ, ਜਦਕਿ ਆਨਲਾਈਨ ਵਿਧੀ ਨਾਲ ਪੜ੍ਹਾਈ ਜਾਰੀ ਰਹੇਗੀ। ਮੈਡੀਕਲ ਤੇ ਨਰਸਿੰਗ ਕਾਲਜ ਰੋਜ਼ਾਨਾ ਦੇ ਆਧਾਰ ’ਤੇ ਕੰਮ ਕਰਨਗੇ। ਇਸੇ ਤਰਾਂ ਸਾਰੇ ਬਾਰ, ਸਿਨੇਮਾ, ਮਲਟੀਪਲੈਕਸ, ਮਾਲ, ਰੈਸਟੋਰੈਂਟ, ਸਪਾ, ਜਿਮ, ਖੇਡ ਕੰਪਲੈਕਸ, ਮਿਊਜ਼ੀਅਮ ਆਦਿ 50 ਫ਼ੀਸਦੀ ਸਮੱਰਥਾ ਨਾਲ ਖੋਲ੍ਹਣ ਦੀ ਆਗਿਆ ਹੋਵੇਗੀ, ਬਾਸ਼ਰਤੇ ਸਾਰਾ ਸਟਾਫ਼ ਪੂਰੀ ਤਰਾਂ ਵੈਕਸੀਨੇਟਡ ਹੋਵੇ। ਏ.ਸੀ. ਬੱਸਾਂ 50 ਫੀਸਦੀ ਸਮੱਰਥਾ ਨਾਲ ਚੱਲ ਸਕਣਗੀਆਂ।

ਪੜ੍ਹੋ ਇਹ ਵੀ ਖ਼ਬਰ - ਗਣਤੰਤਰ ਦਿਵਸ ’ਤੇ ਬਠਿੰਡਾ ’ਚ ਵੱਡੀ ਵਾਰਦਾਤ : ਬਿਜਲੀ ਕਰਮਚਾਰੀ ਦਾ ਬੇਰਹਿਮੀ ਨਾਲ ਕਤਲ

ਇਸੇ ਤਰਾਂ ਸਰਕਾਰੀ ਜਾਂ ਪ੍ਰਾਈਵੇਟ ਅਦਾਰਿਆਂ ਤੋਂ ਕੋਈ ਸੇਵਾ ਉਸੇ ਵਿਅਕਤੀ ਨੂੰ ਮਿਲੇਗੀ, ਜਿਸ ਨੇ ਮਾਸਕ ਪਾਇਆ ਹੋਵੇਗਾ। ਬਾਕੀ ਸਾਰੇ ਵਿਭਾਗ ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਲਾਗੂ ਕਰਨਾ ਯਕੀਨੀ ਬਣਾਉਣਗੇ। ਪੂਰੀ ਤਰਾਂ ਵੈਕਸੀਨੇਟਿਡ, ਕੋਵਿਡ ਤੋਂ ਠੀਕ ਹੋਇਆ ਜਾਂ 72 ਘੰਟਿਆਂ ਪਹਿਲੀ ਵਾਲੀ ਆਰ.ਟੀ.ਪੀ.ਸੀ.ਆਰ ਨੈਗੇਟਿਵ ਰਿਪੋਰਟ ਵਾਲਿਆਂ ਨੂੰ ਜ਼ਿਲ੍ਹੇ ਅੰਦਰ ਆਉਣ ਦੀ ਇਜਾਜ਼ਤ ਹੋਵੇਗੀ। ਅਜਿਹਾ ਨਾ ਹੋਣ ‘ਤੇ ਉਨ੍ਹਾਂ ਦਾ ਆਰ ਏ ਟੀ ਟੈਸਟ ਕੀਤਾ ਜਾਵੇਗਾ। ਹਵਾਈ ਸਫ਼ਰ ਰਾਹੀ ਯਾਤਰਾ ਕਰਨ ਵਾਲਿਆਂ ਲਈ ਇਨ੍ਹਾਂ ਤਿੰਨਾਂ ‘ਚੋਂ ਇਕ ਦਾ ਹੋਣਾ ਲਾਜ਼ਮੀ ਹੈ। ਦਿਵਿਆਗਜਨ ਤੇ ਗਰਭਵਤੀ ਕਰਮਚਾਰੀਆਂ ਨੂੰ ਦਫ਼ਤਰ ਆਉਣ ਤੋਂ ਛੋਟ ਰਹੇਗੀ ਪਰ ਘਰ ਤੋਂ ਕੰਮ ਕਰਨਾ ਜਾਰੀ ਰੱਖਣਗੇ।

ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ: ਪਿਓ ਨੇ ਪੁੱਤਰਾਂ ਨਾਲ ਮਿਲ ਕੀਤਾ ਧੀ ਦਾ ਕਤਲ, ਫਿਰ ਟੋਏ ’ਚ ਦੱਬੀ ਲਾਸ਼


author

rajwinder kaur

Content Editor

Related News