ਜ਼ਿਲ੍ਹਾ ਮੈਜਿਸਟ੍ਰੇਟ ਫਿਰੋਜ਼ਪੁਰ ਵੱਲੋਂ ਆਮ ਲੋਕਾਂ ਲਈ ਨਵੇਂ ਹੁਕਮ ਜਾਰੀ

04/09/2021 3:29:17 PM

ਫ਼ਿਰੋਜ਼ਪੁਰ (ਕੁਮਾਰ) : ਜ਼ਿਲ੍ਹਾ ਮੈਜਿਸਟ੍ਰੇਟ ਗੁਰਪਾਲ ਸਿੰਘ ਚਾਹਲ ਨੇ ਕਿਸੇ ਵੀ ਸਰਕਾਰੀ ਜ਼ਮੀਨ, ਰਾਹ, ਸੜਕ ਜਾਂ ਚੌਕ ’ਤੇ ਬਿਨਾਂ ਸਬੰਧਤ ਨਗਰ ਕੌਂਸਲ, ਕੰਨਟੋਨਮੈਂਟ ਬੋਰਡ, ਨਗਰ ਪੰਚਾਇਤ, ਗ੍ਰਾਮ ਪੰਚਾਇਤ ਜਾਂ ਸਬੰਧਿਤ ਵਿਭਾਗ ਦੀ ਪ੍ਰਵਾਨਗੀ ਦੇ ਕਿਸੇ ਵੀ ਤਰ੍ਹਾਂ ਦਾ ਹੋਰਡਿੰਗ ਲਾਉਣ ਅਤੇ ਵਿਆਹ-ਸ਼ਾਦੀ ਜਾਂ ਹੋਰ ਸਮਾਰੋਹਾਂ ਸਮੇਂ ਹਥਿਆਰ ਲੈ ਕੇ ਚੱਲਣ ’ਤੇ ਪਾਬੰਦੀ ਲਾਈ ਹੈ।
ਇੱਕ ਹੋਰ ਮਨਾਹੀ ਦੇ ਹੁਕਮ ਮਿਲਟਰੀ ਅਧਿਕਾਰੀਆਂ ਤੇ ਜਵਾਨਾਂ ਦੀ ਉਲਾਈਵ ਰੰਗ ਦੀ ਮਿਲਟਰੀ ਵਰਦੀ ਅਤੇ ਉਲਾਈਵ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰਸਾਈਕਲਾਂ/ਮੋਟਰ ਗੱਡੀਆਂ, ਪ੍ਰਾਈਵੇਟ ਵਿਅਕਤੀ ਵੱਲੋਂ ਵਰਤੋਂ ਕਰਨ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵਾਹਨਾਂ ਦੀ ਸਪੀਡ ਮੇਨ ਸੜਕਾਂ ਚੁੰਗੀ ਤੋਂ ਬਾਹਰ ਨੈਸ਼ਨਲ ਹਾਈਵੇ ’ਤੇ 70 ਕਿਲੋਮੀਟਰ ਪ੍ਰਤੀ ਘੰਟਾ ਅਤੇ ਸਟੇਟ ਹਾਈਵੇ ’ਤੇ 60 ਕਿਲੋਮੀਟਰ ਪ੍ਰਤੀ ਘੰਟਾ, ਮਿਊਂਸੀਪਲ ਦੀ ਹਦੂਦ ਅੰਦਰ ਮੇਨ ਸੜਕਾਂ ’ਤੇ ਹੈਵੀ ਗੱਡੀਆਂ ਦੀ ਸਪੀਡ ਨੈਸ਼ਨਲ ਹਾਈਵੇ ਅਤੇ ਸਟੇਟ ਹਾਈਵੇ ’ਤੇ 40 ਕਿਲੋਮੀਟਰ ਪ੍ਰਤੀ ਘੰਟਾ, ਲਾਈਟ ਗੱਡੀਆਂ ਸਮੇਤ ਦੋਪਹੀਆ ਵਾਹਨਾਂ ਦੀ ਸਪੀਡ ਮਾਰਕੀਟ ਕਮੇਟੀ ਦੀ ਹਦੂਦ ਅੰਦਰ ਨੈਸ਼ਨਲ ਅਤੇ ਸਟੇਟ ਹਾਈਵੇ ’ਤੇ 45 ਕਿਲੋਮੀਟਰ ਪ੍ਰਤੀ ਘੰਟਾ ਅਤੇ ਮਾਰਕੀਟ ਕਮੇਟੀ ਦੀ ਹਦੂਦ ਤੋਂ ਬਾਹਰ 65 ਕਿਲੋਮੀਟਰ ਪ੍ਰਤੀ ਘੰਟਾ ਅਤੇ ਸਟੇਟ ਹਾਈਵੇ ’ਤੇ 50 ਕਿਲੋਮੀਟਰ ਪ੍ਰਤੀ ਘੰਟਾ, ਸ਼ਹਿਰ ’ਚ ਮੇਨ ਸੜਕਾਂ ਤੋਂ ਇਲਾਵਾ ਪੈਂਦੀਆਂ ਸੜਕਾਂ ’ਤੇ ਹਰ ਕਿਸਮ ਦੇ ਵਾਹਨਾਂ ਦੀ ਸਪੀਡ 30 ਕਿਲੋਮੀਟਰ ਪ੍ਰਤੀ ਘੰਟਾ ਅਤੇ ਲਿੰਕ ਸੜਕਾਂ ’ਤੇ ਹਰ ਕਿਸਮ ਦੇ ਵਾਹਨਾਂ ਦੀ ਸਪੀਡ 40 ਕਿਲੋਮੀਟਰ ਫਿਕਸ ਕੀਤੀ ਹੈ। ਉਨ੍ਹਾਂ ਕਿਹਾ ਕਿ ਮਿੱਥੀ ਸਪੀਡ ਤੋਂ ਜ਼ਿਆਦਾ ਸਪੀਡ ’ਤੇ ਵਾਹਨ ਚਲਾਉਣ ਵਾਲਿਆ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਜ਼ਿਲ੍ਹਾ ਮੈਜਿਸਟ੍ਰੇਟ ਸ. ਗੁਰਪਾਲ ਸਿੰਘ ਚਾਹਲ ਵੱਲੋਂ ਜਾਰੀ ਕੀਤੇ ਗਏ ਇੱਕ ਹੋਰ ਮਨਾਹੀ ਦੇ ਹੁਕਮ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ’ਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਗਰਮੀਆਂ ਦੌਰਾਨ ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਦੌਰਾਨ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਛੋਟੇ ਖਣਿਜਾਂ ਦੀ ਮਾਈਨਿੰਗ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਸਾਰੇ ਹੁਕਮ 31 ਮਈ ਤੱਕ ਲਾਗੂ ਰਹਿਣਗੇ।


Anuradha

Content Editor

Related News