ਜਿਲ੍ਹਾ ਯੋਜਨਾ ਕਮੇਟੀ ਮਾਨਸਾ ਦੇ ਚੇਅਰਮੈਨ ਦੀ ਮਿਆਦ ਵਿੱਚ 1 ਸਾਲ ਦਾ ਵਾਧਾ

12/31/2020 10:51:26 PM

ਮਾਨਸਾ,(ਮਿੱਤਲ) : ਜ਼ਿਲ੍ਹਾ ਯੋਜਨਾ ਕਮੇਟੀ ਮਾਨਸਾ ਦੇ ਚੇਅਰਮੈਨ ਨੂੰ ਪੰਜਾਬ ਸਰਕਾਰ ਨੇ ਨਵੇਂ ਸਾਲ ਦੇ ਮੌਕੇ ਇੱਕ ਸਾਲ ਦੀ ਮਿਆਦ ਵਧਾ ਦਿੱਤੀ ਹੈ। ਇਸ ਅਹੁਦੇ ਤੇ ਸਾਬਕਾ ਵਿਧਾਇਕ ਪ੍ਰੇਮ ਮਿੱਤਲ ਬਤੌਰ ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਤਾਇਨਾਤ ਹਨ। ਉਨ੍ਹਾਂ ਦੇ ਅਹੁਦੇ ਦੀ ਮਿਆਦ ਸਮਾਪਤ ਹੋ ਗਈ ਸੀ। ਜਿਸ ਵਿੱਚ ਵਾਧਾ ਕਰਦਿਆਂ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਵਾਧੇ ਦਾ ਨਿਯੁਕਤੀ ਪੱਤਰ ਸੌਂਪਿਆ। ਚੰਡੀਗੜ੍ਹ ਵਿਖੇ ਚੇਅਰਮੈਨ ਪ੍ਰੇਮ ਮਿੱਤਲ ਨੂੰ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਇਹ ਨਿਯੁਕਤੀ ਪੱਤਰ ਸੌਂਪਦਿਆਂ ਉਨ੍ਹਾਂ ਦੇ ਕੰਮ ਦੀ ਪ੍ਰਸ਼ੰਸ਼ਾ ਕਰਦਿਆਂ ਕਿਹਾ ਕਿ ਇਸ ਅਹੁਦੇ ਤੇ ਬਿਰਾਜਮਾਨ ਹੋ ਕੇ ਜ਼ਿਲ੍ਹਾ ਮਾਨਸਾ ਦੇ ਵਿਕਾਸ ਕੰਮਾਂ ਦੀਆਂ ਨਵੀਆਂ ਯੋਜਨਾਵਾਂ ਉਲੀਕੀਆਂ ਗਈਆਂ ਹਨ ਅਤੇ  ਲੋਕਾਂ ਦੇ ਕੰਮਕਾਜ ਕਰਵਾਉਣ ਅਤੇ ਮੁਸ਼ਕਿਲਾਂ ਸੁਣਨ ਨੂੰ ਪਹਿਲ ਦਿੱਤੀ ਗਈ ਹੈ। ਪ੍ਰੇਮ ਮਿੱਤਲ ਨੇ ਇਸ ਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਇਸ ਨਿਯੁਕਤੀ ਦੀ ਮਿਆਦ ਵਿੱਚ 1 ਸਾਲ ਦਾ ਵਾਧਾ ਕੀਤਾ ਗਿਆ ਹੈ। ਜਿਸ ਪ੍ਰਤੀ ਉਹ ਇਮਾਨਦਾਰੀ ਅਤੇ ਤਨਦੇਹੀ ਨਾਲ ਲੋਕ ਹਿੱਤਾਂ ਲਈ ਕੰਮ ਕਰਨਾ ਆਪਣੀ ਖੁਸ਼ੀ ਸਮਝਣਗੇ। ਇਸ ਮੌਕੇ ਉਨ੍ਹਾਂ ਨੂੰ ਸ਼ਹਿਰ ਵਾਸੀਆਂ ਅਤੇ ਕਾਂਗਰਸੀਆਂ ਨੇ ਵਧਾਈਆਂ ਦਿੱਤੀਆਂ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਬਿਕਰਮ ਸਿੰਘ ਮੋਫਰ, ਬੁਢਲਾਡਾ ਦੀ ਰਣਜੀਤ ਕੌਰ ਭੱਟੀ, ਪ੍ਰਸ਼ੋਤਮ ਬਾਂਸਲ, ਜਗਤ ਰਾਮ ਗਰਗ, ਪਵਨ ਕੋਟਲੀ, ਵਿਨੋਦ ਭੰਮਾ, ਸਰਪੰਚ ਗੁਰਵਿੰਦਰ ਸਿੰਘ ਬੀਰੋਕੇ ਕਲਾਂ, ਅਸ਼ੋਕ ਗਰਗ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ। 

 

Deepak Kumar

This news is Content Editor Deepak Kumar