ਡੀ.ਐੱਮ.ਐੱਫ. ਦੇ ਸੱਦੇ ''ਤੇ ਜ਼ਿਲ੍ਹਾ ਇਕਾਈ ਨੇ ਫੂਕੀ ਕੇਂਦਰ ਤੇ ਪੰਜਾਬ ਸਰਕਾਰ ਦੀ ਅਰਥੀ

07/08/2020 5:33:56 PM

ਸੰਗਰੂਰ (ਸਿੰਗਲਾ) - ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਸੰਗਰੂਰ ਜ਼ਿਲ੍ਹਾ ਇਕਾਈ ਵਲੋਂ ਲਾਲ ਬੱਤੀ ਚੌਂਕ ਸੰਗਰੂਰ ਵਿਖੇ ਰੋਸ ਮੁਜ਼ਾਹਰਾ ਕਰਨ ਉਪਰੰਤ ਕੇਂਦਰ ਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ। ਸੂਬਾਈ ਆਗੂ ਸਵਰਨਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਟੈਕਨੀਕਲ ਸਰਵਿਸ ਯੂਨੀਅਨ ਹਰਜੀਤ ਸਿੰਘ ਵਾਲੀਆ ਨੇ ਦੱਸਿਆ ਕਿ 'ਕੋਰੋਨਾ ਸੰਕਟ' ਦੀ ਆੜ ਹੇਠ ਕੇਂਦਰ ਦੀ ਮੋਦੀ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਜਨਤਕ ਅਦਾਰਿਆਂ ਨੂੰ ਸਰਮਾਏਦਾਰਾਂ ਕੋਲ ਕੌਡੀਆਂ ਦੇ ਭਾਅ ਵੇਚ ਕੇ ਨਿੱਜੀਕਰਨ ਲਾਗੂ ਕੀਤਾ ਜਾ ਰਿਹਾ ਹੈ। ਜਿਸ ਤਹਿਤ ਸੂਬਾਈ ਮੁਲਾਜ਼ਮਾਂ ਦਾ ਤਨਖਾਹ ਕਮਿਸ਼ਨ 31 ਦਸੰਬਰ 2020 ਤੱਕ ਅੱਗੇ ਪਾ ਦਿੱਤਾ ਗਿਆ ਹੈ, ਜਨਵਰੀ 2018 ਤੋਂ ਡੀ.ਏ. ਜਾਮ ਹੈ ਅਤੇ 158 ਮਹੀਨਿਆ ਦਾ ਬਕਾਇਆ ਦੱਬਿਆ ਹੋਇਆ ਹੈ। 

ਜੋ ਸਰਕਾਰਾਂ ਸ਼ਰਾਬ ਦੇ ਟੈਕਸ ਤੋਂ ਚੱਲਣ, ਉਨ੍ਹਾਂ ਤੋਂ ਤੱਰਕੀ ਦੀ ਉਮੀਦ ਨਾ ਹੀ ਰੱਖੋਂ...

ਭਾਰਤ ''ਚ ਪ੍ਰਤੀ ਮਿਲੀਅਨ ਅਬਾਦੀ ਪਿੱਛੇ ਮੌਤ ਦਰ ਵਿਸ਼ਵ ਭਰ ਤੋਂ ਹੈ ਘੱਟ (ਵੀਡੀਓ)

ਸੂਬਾ ਪ੍ਰਧਾਨ 6060 ਅਧਿਆਪਕ ਯੂਨੀਅਨ ਰਘਵੀਰ ਸਿੰਘ ਭਵਾਨੀਗੜ੍ਹ ਜ਼ਿਲ੍ਹਾ ਕਨਵੀਨਰ ਡੀ.ਟੀ. ਐੱਫ. ਕੁਲਦੀਪ ਸਿੰਘ, ਸੂਬਾ ਕਮੇਟੀ ਮੈਂਬਰ ਮੇਘਰਾਜ ਨੇ ਕਿਹਾ ਕਿ ਮਜ਼ਦੂਰਾਂ ਦੀ ਘੱਟੋ-ਘੱਟ ਉਜ਼ਰਤਾਂ ਵਿੱਚ 01-03-2020 ਤੋਂ ਵਾਧਾ ਕਰਨ ਵਾਲੇ ਕਿਰਤ ਵਿਭਾਗ ਦੇ ਪੱਤਰ ਨੂੰ ਰੱਦ ਕਰਕੇ ਪੰਜਾਬ ਸਰਕਾਰ ਨੇ ਮਜ਼ਦੂਰ ਵਿਰੋਧੀ ਨੀਤੀ ਨੂੰ ਜੱਗ ਜਾਹਿਰ ਕਰ ਦਿੱਤਾ ਹੈ ਹਜ਼ਾਰਾਂ ਕੱਚੇ, ਕੰਟਰੈਕਟ ਅਤੇ ਸੁਸਾਇਟੀਆ ਦੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ। ਜ਼ਿਲ੍ਹਾ ਆਗੂ ਬਬਨਪਾਲ, ਰਣਵੀਰ ਸਿੰਘ, ਮੇਜਰ ਸਿੰਘ ਨੇ ਕਿਹਾ ਕਿ ਐੱਨ.ਪੀ.ਏਸ. ਲਾਗੂ ਕਰਕੇ ਜਨਵਰੀ 2004 ਤੋਂ ਬਾਅਦ ਵਾਲੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਖੋਹੀ ਜਾ ਚੁੱਕੀ ਹੈ।

ਗਰਮੀ ’ਚ ਕੜਕਦੀ ਧੁੱਪ ਤੋਂ ਬਚਣ ਲਈ ਜਾਣੋ ਇਹ ਖ਼ਾਸ ਗੱਲਾਂ

ਮਿਡ-ਡੇ-ਮੀਲ ਅਤੇ ਆਸ਼ਾ ਵਰਕਰਾਂ ਕੋਲੋਂ ਨਿਗੂਣੇ ਭੱਤਿਆਂ 'ਤੇ ਕੰਮ ਕਰਵਾਇਆ ਜਾ ਰਿਹਾ ਹੈ। ਗੁਰੂ ਨਾਨਕ ਥਰਮਲ ਪਲਾਂਟ ਬਠਿੰਡਾ ਵਰਗੇ ਜਨਤਕ ਅਦਾਰੇ ਧੜਾ ਧੜ ਵੇਚੇ ਜਾ ਰਹੇ ਹਨ, ਜਿਸ ਕਾਰਨ ਮੁਲਾਜ਼ਮਾਂ ਵਿੱਚ ਸਰਕਾਰ ਖਿਲਾਫ ਵਿਆਪਕ ਰੋਸ ਹੈ।

ਗਰਮੀ ’ਚ ਕੜਕਦੀ ਧੁੱਪ ਤੋਂ ਬਚਣ ਲਈ ਜਾਣੋ ਇਹ ਖ਼ਾਸ ਗੱਲਾਂ


rajwinder kaur

Content Editor

Related News