ਭੈਣਾਂ ਦੇ ਵਿਆਹ ਕਾਰਨ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਭਰਾ ਨੇ ਚੁੱਕਿਆ ਖ਼ੌਫ਼ਨਾਕ ਕਦਮ

Thursday, Dec 07, 2023 - 05:57 PM (IST)

ਭੈਣਾਂ ਦੇ ਵਿਆਹ ਕਾਰਨ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਭਰਾ ਨੇ ਚੁੱਕਿਆ ਖ਼ੌਫ਼ਨਾਕ ਕਦਮ

ਅਬੋਹਰ (ਸੁਨੀਲ) : ਨੇੜਲੇ ਪਿੰਡ ਦਾਨੇਵਾਲਾ ਸਤਕੋਸੀ ਦੇ ਰਹਿਣ ਵਾਲੇ ਇਕ ਨੌਜਵਾਨ ਨੇ ਬੀਤੀ ਸ਼ਾਮ ਉਸ ਸਮੇਂ ਆਪਣੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ, ਜਦੋਂ ਉਸ ਦਾ ਪਰਿਵਾਰ ਨਰਮਾ ਚੁਗਣ ਲਈ ਰਾਜਸਥਾਨ ਗਿਆ ਹੋਇਆ ਸੀ। ਮ੍ਰਿਤਕ ਨੌਜਵਾਨ ਆਪਣੀਆਂ ਭੈਣਾਂ ਦੇ ਵਿਆਹ ਮੌਕੇ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਰਹਿੰਦਾ ਸੀ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ।

ਇਹ ਵੀ ਪੜ੍ਹੋ- ਕੇਂਦਰੀ ਜੇਲ੍ਹ 'ਚੋਂ ਤਲਾਸ਼ੀ ਦੌਰਾਨ ਸਿਮ ਸਣੇ ਬਰਾਮਦ ਹੋਏ 3 ਮੋਬਾਇਲ ਫ਼ੋਨ, ਮਾਮਲਾ ਦਰਜ

ਜਾਣਕਾਰੀ ਅਨੁਸਾਰ ਚਾਨਣ ਪੁੱਤਰ ਜਗਤਾਰ ਉਮਰ ਕਰੀਬ 18 ਸਾਲ ਦਿਹਾੜੀ-ਮਜ਼ਦੂਰੀ ਦਾ ਕੰਮ ਕਰਦਾ ਸੀ। ਉਸ ਦੇ ਭਰਾ ਗਗਨਦੀਪ ਨੇ ਦੱਸਿਆ ਕਿ ਉਸ ਦੀਆਂ ਪੰਜ ਭੈਣਾਂ ਹਨ ਅਤੇ ਵਿਆਹ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਸਿਰ ਕਰਜ਼ਾ ਚੜ੍ਹ ਗਿਆ ਹੈ। ਉਸ ਦਾ ਪਿਤਾ ਵੀ ਦਿਹਾੜੀਦਾਰ ਮਜ਼ਦੂਰ ਵਜੋਂ ਕੰਮ ਕਰਦਾ ਸੀ। ਉਸ ਦਾ ਭਰਾ ਚਾਨਣ ਵਿਆਹ ਸਮੇਂ ਚੜ੍ਹੇ ਕਰਜ਼ੇ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ।

ਇਹ ਵੀ ਪੜ੍ਹੋ- ਮੈਰਿਜ ਪੈਲਸ 'ਚ ਕੰਮ ਕਰ ਰਹੇ 3 ਵਿਅਕਤੀਆਂ ਨੂੰ ਲੱਗਿਆ ਕਰੰਟ, ਹਾਲਤ ਗੰਭੀਰ

ਗਗਨਦੀਪ ਨੇ ਦੱਸਿਆ ਕਿ ਹਾਲ ਹੀ ’ਚ ਉਸ ਦੇ ਮਾਤਾ-ਪਿਤਾ ਨਰਮਾ ਚੁਗਣ ਲਈ ਰਾਜਸਥਾਨ ਗਏ ਸਨ ਅਤੇ ਅਜੇ ਤੱਕ ਵਾਪਸ ਨਹੀਂ ਆਏ। ਇਸ ਦੌਰਾਨ ਬੀਤੀ ਸ਼ਾਮ ਚਾਨਣ ਨੇ ਘਰ ’ਚ ਫਾਹਾ ਲੈ ਲਿਆ। ਜਦੋਂ ਉਸ ਦੀ ਭਰਜਾਈ ਘਰ ਆਈ ਤਾਂ ਉਹ ਲਟਕਿਆ ਹੋਇਆ ਸੀ ਅਤੇ ਉਸ ਨੇ ਰੌਲਾ ਪਾਇਆ ਤਾਂ ਆਸ-ਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਪੁਲਸ ਨੂੰ ਸੂਚਨਾ ਦਿੱਤੀ। ਥਾਣਾ ਖੂਈਆਂ ਸਰਵਰ ਦੇ ਸਹਾਇਕ ਸਬ-ਇੰਸਪੈਕਟਰ ਗੁਰਮੇਲ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਹਸਪਤਾਲ ਦੇ ਮੁਰਦਾਘਰ ’ਚ ਰਖਵਾਇਆ ਅਤੇ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


 


author

Harpreet SIngh

Content Editor

Related News