ਨਸ਼ਾ ਸਮੱਗਲਿੰਗ ਦੇ ਮਾਮਲਿਆਂ ’ਚ ਲੋੜੀਂਦਾ ਡੀ. ਜੇ. ਆਪ੍ਰੇਟਰ ਹੈਰੋਇਨ ਸਣੇ ਗ੍ਰਿਫ਼ਤਾਰ

03/14/2022 6:21:11 PM

ਲੁਧਿਆਣਾ (ਹਿਤੇਸ਼, ਗੌਤਮ) : ਨਸ਼ਾ ਸਮੱਗਲਿੰਗ ਦੇ ਮਾਮਲਿਆਂ ’ਚ ਲੋੜੀਂਦਾ ਡੀ. ਜੇ. ਆਪ੍ਰੇਟਰ ਦਾ ਕੰਮ ਕਰਨ ਵਾਲੇ ਨੌਜਵਾਨ ਨੂੰ ਸਪੈਸ਼ਲ ਟਾਸਕ ਫੋਰਸ ਦੀ ਟੀਮ ਨੇ 900 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਕਰ ਲਿਆ। ਦੋਸ਼ੀ ਕੋਲੋਂ ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ ਤਕਰੀਬਨ 4.5 ਕਰੋੜ ਰੁਪਏ ਦੱਸੀ ਜਾ ਰਹੀ ਹੈ। ਦੋਸ਼ੀ ਖ਼ਿਲਾਫ਼ ਥਾਣਾ ਐੱਸ. ਟੀ. ਐੱਫ ਮੋਹਾਲੀ ’ਚ ਨਸ਼ਾ ਸਮੱਗਲਿੰਗ ਕਰਨ ਦੇ ਦੋਸ਼ ’ਚ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਦੋਸ਼ੀ ਦੀ ਪਛਾਣ ਮੋਗਾ ਪਿੰਡ ਤਲਵੰਡੀ ਦੇ ਰਹਿਣ ਵਾਲੇ ਪ੍ਰਿਤਪਾਲ ਸਿੰਘ ਉਰਫ਼ ਪ੍ਰੀਤਾ ਦੇ ਤੌਰ ’ਤੇ ਕੀਤੀ ਗਈ ਹੈ। ਦੋਸ਼ੀ ਨੂੰ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਗਿਆ ਹੈ। ਏ. ਆਈ. ਜੀ. ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਇੰਸਪੈਕਟਰ ਹਰਬੰਸ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਉਕਤ ਦੋਸ਼ੀ ਕਾਫ਼ੀ ਸਮੇਂ ਤੋਂ ਨਸ਼ਾ ਸਮੱਗਲਿੰਗ ਦਾ ਧੰਦਾ ਕਰ ਰਿਹਾ ਹੈ ਅਤੇ ਉਸ ਦੇ ਖ਼ਿਲਾਫ਼ ਪਹਿਲਾਂ ਵੀ ਨਸ਼ਾ ਸਮੱਗਲਿੰਗ ਦੇ ਮਾਮਲੇ ਦਰਜ ਹਨ। ਦੋਸ਼ੀ ਸ਼ਿਮਲਾਪੁਰੀ ਦੇ ਜਨਤਾ ਨਗਰ ’ਚ  ਆਪਣੇ ਗਾਹਕਾਂ ਨੂੰ ਹੈਰੋਇਨ ਸਪਲਾਈ ਕਰਨ ਲਈ ਆ ਰਿਹਾ ਹੈ।

ਇਹ ਵੀ ਪੜ੍ਹੋ : ਪੰਜ ਸੂਬਿਆਂ ’ਚ ਕਾਂਗਰਸ ਦੀ ਕਰਾਰੀ ਹਾਰ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

ਜਾਣਕਾਰੀ ਦੇ ਆਧਾਰ 'ਤੇ ਟੀਮ ਨੇ ਦੋਸ਼ੀ ਨੂੰ ਕਾਬੂ ਕਰ ਲਿਆ ਅਤੇ ਡੀ.ਐੱਸ.ਪੀ. ਦਵਿੰਦਰ ਕੁਮਾਰ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ ਤੇ ਡੀ. ਐੱਸ. ਪੀ. ਦਵਿੰਦਰ ਕੁਮਾਰ ਨੂੰ ਮੌਕੇ ’ਤੇ ਉਸ ਦੇ ਪਿੱਠੂ ਬੈਗ ਦੀ ਤਲਾਸ਼ੀ ਦੌਰਾਨ 900 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਸ਼ੁਰੂਆਤੀ ਪੁੱਛਗਿੱਛ ਦੌਰਾਨ ਦੋਸ਼ੀ ਨੇ ਦੱਸਿਆ ਕਿ ਉਹ ਡੀ.ਜੇ. ਦਾ ਕੰਮ ਕਰਦਾ ਸੀ ਅਤੇ ਮੰਦੀ ਹੋਣ ਕਾਰਨ ਉਸ ਨੇ ਹੈਰੋਇਨ ਵੇਚਣ ਦਾ ਧੰਦਾ ਸ਼ੁਰੂ ਕਰ ਦਿੱਤਾ। ਉਸ ਦੇ ਖ਼ਿਲਾਫ਼ ਨਸ਼ਾ ਸਮੱਗਲਿੰਗ ਦੇ 4 ਕੇਸ ਦਰਜ ਹਨ। ਮਾਮਲਿਆਂ ’ਚ ਭਗੌੜਾ ਹੋਣ ਕਾਰਨ ਮੋਗਾ ਪੁਲਸ ਨੇ ਉਸ ਦੇ ਖ਼ਿਲਾਫ਼ ਮਾਮਲਾ ਵੀ ਦਰਜ ਕੀਤਾ ਹੋਇਆ ਹੈ। ਦੋਸ਼ੀ ਇਕ ਮਾਮਲੇ ’ਚ 5 ਮਹੀਨਿਆਂ ਦੀ ਸਜ਼ਾ ਵੀ ਕੱਟ ਚੁੱਕਾ ਹੈ। ਤਕਰੀਬਨ 9 ਮਹੀਨੇ ਪਹਿਲਾਂ ਹੀ ਉਹ ਜੇਲ੍ਹ ’ਚੋਂ ਬਾਹਰ ਆਇਆ ਸੀ ਅਤੇ ਫਿਰ ਫਰਾਰ ਹੋ ਗਿਆ ਸੀ। ਜਾਂਚ ਅਫ਼ਸਰ ਨੇ ਦੱਸਿਆ ਕਿ ਦੋਸ਼ੀ ਦੇ ਹੋਰ ਸਾਥੀਆਂ ਨੂੰ ਲੈ ਕੇ ਪਤਾ ਲਾਇਆ ਜਾ ਰਿਹਾ ਹੈ ਤੇ ਦੋਸ਼ੀ ਦੇ ਨੈੱਟਵਰਕ ਨੂੰ ਲੈ ਕੇ ਵੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਟਾਂਡਾ ਉੜਮੁੜ ’ਚ ਹੋਏ ਗਊ ਕਤਲਕਾਂਡ ’ਚ 7 ਮੁਲਜ਼ਮ ਗ੍ਰਿਫ਼ਤਾਰ 


Manoj

Content Editor

Related News