ਨਸ਼ੇ ਵਾਲੀਆਂ ਗੋਲੀਆਂ ਵੇਚਦਾ ਡਾਕਟਰ ਰੰਗੇ ਹੱਥੀਂ ਕਾਬੂ

Sunday, Feb 23, 2020 - 07:21 PM (IST)

ਨਸ਼ੇ ਵਾਲੀਆਂ ਗੋਲੀਆਂ ਵੇਚਦਾ ਡਾਕਟਰ ਰੰਗੇ ਹੱਥੀਂ ਕਾਬੂ

ਮੁੱਲਾਂਪੁਰ ਦਾਖਾ, (ਕਾਲੀਆ)- ਥਾਣਾ ਦਾਖਾ ਦੀ ਪੁਲਸ ਨੇ ਡਾਕਟਰੀ ਦੀ ਆਡ਼ ’ਚ ਨਸ਼ੇ ਵਾਲੀਆਂ ਗੋਲੀਆਂ ਵੇਚਦੇ ਡਾਕਟਰ ਨੂੰ ਕਾਬੂ ਕਰ ਕੇ ਉਸ ਕੋਲੋਂ 2000 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਥਾਣਾ ਦਾਖਾ ਦੇ ਮੁਖੀ ਇੰਸਪੈਕਟਰ ਪ੍ਰੇਮ ਸਿੰਘ ਭੰਗੂ ਨੇ ਦੱਸਿਆ ਕਿ ਸਬ ਇੰਸਪੈਕਟਰ ਜਰਨੈਲ ਸਿੰਘ ਨੇ ਵਿਸ਼ੇਸ਼ ਨਾਕਾਬੰਦੀ ਕੀਤੀ ਹੋਈ ਸੀ ਕਿ ਉਸ ਨੂੰ ਗੁਪਤ ਸੂਚਨਾ ਮਿਲੀ ਕਿ ਪਿੰਡ ਦਾਖਾ ਵਿਖੇ ਇਕ ਆਰ. ਐੱਮ. ਪੀ. ਡਾਕਟਰ ਡਾਕਟਰੀ ਦੀ ਆਡ਼ ਵਿਚ ਨਸ਼ੇ ਵਾਲੀਆਂ ਗੋਲੀਆਂ ਵੇਚਦਾ ਹੈ, ਜਿਸ ’ਤੇ ਕਾਰਵਾਈ ਕਰਦਿਆਂ ਘੇਰਾਬੰਦੀ ਕਰ ਕੇ ਡਾਕਟਰ ਬਲਵਿੰਦਰ ਸਿੰਘ ਪੁੱਤਰ ਬਲੀਆਂ ਨੂੰ ਕਾਬੂ ਕਰ ਕੇ ਉਸ ਕੋਲੋਂ 2000 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ, ਜਿਸ ਵਿਰੁੱਧ ਕੇਸ ਦਰਜ ਕਰ ਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ ਅਤੇ ਇਸ ਤੋਂ ਹੋਰ ਪੁੱਛ-ਗਿੱਛ ਜਾਰੀ ਹੈ ਕਿ ਇਹ ਹੋਰ ਕਿਸ-ਕਿਸ ਨੂੰ ਨਸ਼ੇ ਵਾਲੀਆਂ ਗੋਲੀਆਂ ਦਿੰਦਾ ਸੀ ਅਤੇ ਕਿੱਥੋਂ ਖਰੀਦਦਾ ਸੀ?


author

Bharat Thapa

Content Editor

Related News