ਮੈਡੀਕਲ ਸਿੱਖਿਆ ਫੀਸਾਂ ''ਚ ਵਾਧੇ ਦਾ ਡਾਕਟਰਾਂ ਨੇ ਕਾਲੇ ਬਿੱਲੇ ਲਗਾ ਕੇ ਜ਼ਾਹਰ ਕੀਤਾ ਰੋਸ

06/03/2020 3:38:42 PM

ਤਪਾ ਮੰਡੀ (ਸ਼ਾਮ,ਗਰਗ) - ਸਰਕਾਰ ਵਲੋਂ ਚਲਾਏ ਜਾ ਰਹੇ ਮੈਡੀਕਲ ਕਾਲਜਾਂ ਵਿਚ ਪੂਰੇ ਪੰਜ ਸਾਲ ਦੇ ਕੋਰਸ ਦੀ ਫੀਸ ਵਿਚ ਕੀਤੇ ਗਏ ਵਾਧੇ ਦੇ ਰੋਸ ਵਜੋਂ ਸਬ ਡਵੀਜ਼ਨਲ ਹਸਪਤਾਲ ਤਪਾ ਦੇ ਡਾਕਟਰਾਂ ਵਲੋਂ ਕਾਲੇ ਬਿੱਲੇ ਲਗਾ ਕੇ ਡਿਊਟੀ ਨਿਭਾਈ ਗਈ। ਪੀਸੀਐਮਐਸ ਐਸੋਸੀਏਸ਼ਨ ਦੇ ਸੂਬਾ ਸਲਾਹਕਾਰ ਅਤੇ ਸੀਨੀਅਰ ਮੈਡੀਕਲ ਅਫਸਰ ਜਸਵੀਰ ਸਿੰਘ ਔਲਖ, ਮੈਡੀਕਲ ਅਫਸਰ ਡਾ. ਸਤਿੰਦਰਪਾਲ ਸਿੰਘ ਬੁੱਟਰ, ਡਾ. ਗੁਰਪ੍ਰੀਤ ਸਿੰਘ ਮਾਹਲ, ਡਾ. ਗੁਰਸਿਮਰਨਜੀਤ ਸਿੰਘ ਤੇ ਡਾ. ਗੁਰਪ੍ਰੀਤ ਕੌਰ ਨੇ ਕਾਲੇ ਬਿੱਲੇ ਲਗਾ ਕੇ ਅਤੇ ਹੱਥਾਂ ਵਿਚ ਸਲੋਗਨ ਫੜ੍ਹ ਕੇ ਮੈਡੀਕਲ ਸਿੱਖਿਆ ਦੀਆਂ ਫੀਸਾਂ 'ਚ ਵਾਧੇ ਪ੍ਰਤੀ ਰੋਸ ਜ਼ਾਹਰ ਕੀਤਾ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਫੈਸਲੇ ਦਾ ਉਨ੍ਹਾਂ ਡਾਕਟਰਾਂ ਉਪਰ ਵੀ ਅਸਰ ਹੈ, ਜਿਹੜੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਖਤ ਡਿਊਟੀ ਨਿਭਾਉਂਦੇ ਆ ਰਹੇ ਹਨ ਅਤੇ ਹੁਣ ਉਚ ਸਿੱਖਿਆ ਪ੍ਰਾਪਤ ਕਰਨ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਫੀਸਾਂ ਵਧਾਏ ਜਾਣ ਨਾਲ ਮੱਧਮ ਵਰਗ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਲਈ ਮੁਸ਼ਕਲ ਪੈਦਾ ਹੋ ਗਈ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਐਮਬੀਬੀਐਸ ਫੀਸ ਨੂੰ ਘੱਟ ਕੀਤਾ ਜਾਵੇ ਤਾਂ ਜੋ ਮੱਧ ਵਰਗੀ ਤੇ ਗਰੀਬ ਪਰਿਵਾਰਾਂ ਦੇ ਬੱਚੇ ਵੀ ਮੈਡੀਕਲ ਸਿੱਖਿਆ ਪ੍ਰਾਪਤ ਕਰ ਸਕਣ।

 

 


Harinder Kaur

Content Editor

Related News