ਸਿਵਲ ਹਸਪਤਾਲ ’ਚ ਤਾਇਨਾਤ ਡਾ. ਹੁਸਨ ਪਾਲ ਸਿੱਧੂ ਹੋਏ ਇਕਾਂਤਵਾਸ

05/03/2020 1:31:30 AM

ਗੁਰੂਹਰਸਹਾਏ, (ਆਵਲਾ)- ਪੰਜਾਬ ਵਿੱਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਲੈ ਕੇ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ 17 ਮਈ ਤੱਕ ਕਰਫਿਊ ਵਧਾ ਦਿੱਤਾ ਗਿਆ ਹੈ, ਉੱਥੇ ਹੀ ਗੁਰੂਹਰਸਹਾਏ ਦੇ ਸਿਵਲ ਹਸਪਤਾਲ ਵਿੱਚ ਤਾਇਨਾਤ ਡਾ. ਹੁਸਨ ਪਾਲ ਸਿੱਧੂ ਐੱਮ. ਡੀ. ਮੈਡੀਸਨ ਪਿਛਲੇ ਕਈ ਮਹੀਨਿਆਂ ਤੋਂ ਸੇਵਾ ਨਿਭਾ ਰਹੇ ਹਨ। ਪਿਛਲੇ ਕਈ ਦਿਨਾ ਤੋਂ ਡਾ. ਹੁਸਨ ਪਾਲ ਵਲੋਂ ਪੀ. ਪੀ. ਕਿੱਟਾਂ ਪਾ ਕੇ ਕਰੋਨਾ ਵਾਇਰਸ ਦੇ ਸ਼ੱਕੀ ਮਰੀਜਾਂ ਦੇ ਸੈਂਪਲ ਲੈ ਰਹੇ ਸਨ, ਜਿਸਦੇ ਚੱਲਦੇ ਡਾ. ਹੁਸਨ ਪਾਲ ਦੀ ਤਬੀਅਤ ਅਚਾਨਕ ਖਰਾਬ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਖੁਦ ਡਾ. ਹੁਸਨ ਪਾਲ ਸਿੱਧੂ ਨੇ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਨੂੰ ਬੁਖਾਰ ਅਤੇ ਗਲੇ ਵਿਚ ਖਾਰਸ਼ ਦੀ ਸਮੱਸਿਆ ਮਹਿਸੂਸ ਸੀ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਆਪਣਾ ਸੈਂਪਲ ਟੈਸਟ ਕਰਵਾਉਣ ਲਈ ਲੈਬ ਵਿੱਚ ਭੇਜ ਦਿੱਤਾ ਗਿਆ ਹੈ ਅਤੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ, ਹੁਣ ਰਿਪੋਰਟ ਆਉਣ ਦੀ ਉਡੀਕ ਹੈ। ਜੇਕਰ ਡਾ. ਹੁਸਨਪਾਲ ਦੀ ਰਿਪੋਰਟ ਵਿੱਚ ਕੋਈ ਸਮੱਸਿਆ ਆਉਂਦੀ ਤਾਂ ਸ਼ਹਿਰ ਗੁਰੂਹਰਸਹਾਏ ਵਿੱਚ ਵੱਡਾ ਬਲਾਸਟ ਹੋਣ ਵਰਗਾ ਮਾਹੌਲ ਪੈਦਾ ਹੋ ਜਾਵੇਗਾ।

Bharat Thapa

This news is Content Editor Bharat Thapa