ਡਾ. SP ਸਿੰਘ ਉਬਰਾਏ ਨੂੰ ਭਾਰਤ ਰਤਨ ਐਵਾਰਡ ਨਾਲ ਸਨਮਾਨਿਤ ਕਰਨ ਦੀ ਮੰਗ

04/02/2024 6:17:29 PM

ਮੱਲਾਂਵਾਲਾ (ਜਸਪਾਲ) – ਸਭ ਧਰਮਾਂ ਦਾ ਸਤਿਕਾਰ ਕਰਨ ਵਾਲੇ ਦਾਨੀ ਸ਼ਖਸੀਅਤ ਡਾਕਟਰ ਐੱਸ. ਪੀ. ਸਿੰਘ ਉਬਰਾਏ ਪਿਛਲੇ ਲੰਬੇ ਸਮੇਂ ਤੋਂ ਆਪਣੀ ਕਮਾਈ ਦਾ 98 ਫ਼ੀਸਦੀ ਹਿੱਸਾ ਲੋੜਵੰਦ ਲੋਕਾਂ ’ਚ ਵੰਡ ਰਹੇ ਹਨ। ਹੋਟਲ ਮੈਨੇਜਮੈਂਟ ਦੇ ਵੱਡੇ ਕਾਰੋਬਾਰੀ ਡਾਕਟਰ ਐੱਸ. ਪੀ. ਸਿੰਘ ਉਬਰਾਏ ਵਿਧਵਾ, ਅੰਗਰੀਣ, ਬੇਸਹਾਰਾ ਅਤੇ ਹੋਰ ਲੋੜਵੰਦਾਂ ਨੂੰ ਪੈਨਸ਼ਨਾਂ ਅਤੇ ਮਾਲੀ ਮਦਦ ਦੇ ਕੇ ਉਨ੍ਹਾਂ ਦੀ ਸਹਾਇਤਾ ਕਰ ਰਹੇ ਹਨ। ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੋਸਾਇਟੀ ਦੇ ਪ੍ਰਧਾਨ ਹਰਪਾਲ ਸਿੰਘ ਭੁੱਲਰ, ਚੇਅਰਮੈਨ ਹਰੀਪਾਲ ਸਿੰਘ ਸਰਾਂ, ਸੀਨੀਅਰ ਮੀਤ ਪ੍ਰਧਾਨ ਸੋਹਣ ਸਿੰਘ, ਜਨਰਲ ਸਕੱਤਰ ਸਰਬਜੀਤ ਸਿੰਘ ਛਾਬਡ਼ਾ, ਜਤਿੰਦਰ ਸਿੰਘ ਸਾਹਨੀ ਅਤੇ ਸਵਰਨ ਸਿੰਘ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਸ ਮਹਾਨ ਪੁਰਸ਼ ਨੂੰ ਭਾਰਤ ਰਤਨ ਐਵਾਰਡ ਦੇ ਕੇ ਮਾਣ ਬਖਸ਼ੇ।

ਇਹ ਵੀ ਪੜ੍ਹੋ - ਅਪ੍ਰੈਲ ਮਹੀਨੇ ਦੇ ਪਹਿਲੇ ਦਿਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਬਦਲਾਅ, ਜਾਣੋ ਨਵੇਂ ਰੇਟ

ਉਕਤ ਆਗੂਆਂ ਨੇ ਕਿਹਾ ਕਿ ਪੰਜਾਬ ’ਚ ਚਾਹੇ ਹੜ੍ਹਾਂ ਕਾਰਨ ਫ਼ਸਲਾਂ ਦਾ ਨੁਕਸਾਨ ਹੋਇਆ ਹੋਵੇ ਜਾਂ ਕੁਦਰਤ ਦੀ ਹੋਰ ਕਰੋਪੀ ਕਾਰਨ ਕਿਸੇ ਕਿਸਮ ਦਾ ਦੁੱਖ ਪੰਜਾਬ ਵਾਸੀਆਂ ਜਾਂ ਪੰਜਾਬ ਦੇ ਬਾਹਰਲੇ ਇਲਾਕਿਆਂ ’ਚ ਆਇਆ ਹੋਵੇ। ਇਸ ਤੋਂ ਇਲਾਵਾ ਪਿਛਲੇ ਸਮੇਂ ਦੌਰਾਨ ਕੋਰੋਨਾ ਕਾਲ ’ਚ ਲੋਕਾਂ ਨੂੰ ਭਾਰੀ ਮੁਸੀਬਤਾਂ ਦਾ ਸਾਹਮਣਾ ਕਰਨ ਪਿਆ ਸੀ, ਉਸ ਸਮੇਂ ਵੀ ਡਾਕਟਰ ਉਬਰਾਏ ਨੇ ਲੋੜਵੰਦ ਲੋਕਾਂ ਦੀ ਬਾਂਹ ਫੜ੍ਹੀ ਅਤੇ ਉਨ੍ਹਾਂ ਨੂੰ ਰਾਸ਼ਨ ਮੁਹੱਈਆ ਕਰਵਾਉਣ ਦੇ ਨਾਲ-ਨਾਲ ਮਾਲੀ ਮਦਦ, ਕੱਪੜੇ, ਪਸ਼ੂਆਂ ਦਾ ਚਾਰਾ ਵੰਡ ਕੇ ਉਨ੍ਹਾਂ ਦੀ ਮਦਦ ਕੀਤੀ। ਇਸ ਲਈ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਮਹਾਨ ਸ਼ਖਸੀਅਤ ਡਾਕਟਰ ਐੱਸ. ਪੀ. ਸਿੰਘ ਉਬਰਾਏ ਨੂੰ ਭਾਰਤ ਰਤਨ ਐਵਾਰਡ ਦਿੱਤਾ ਜਾਵੇ ਤਾਂ ਹੋਰ ਲੋਕ ਵੀ ਲੋਕ ਸੇਵਾ ’ਚ ਅੱਗੇ ਆ ਕੇ ਆਪਣਾ ਯੋਗਦਾਨ ਪਾਉਣ।

ਇਹ ਵੀ ਪੜ੍ਹੋ - Bank Holiday : ਜਲਦੀ ਪੂਰੇ ਕਰ ਲਓ ਆਪਣੇ ਜ਼ਰੂਰੀ ਕੰਮ, ਅਪ੍ਰੈਲ 'ਚ 14 ਦਿਨ ਬੰਦ ਰਹਿਣਗੇ ਬੈਂਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News