ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਪੰਜਾਬ ਸਰਕਾਰ ਕੋਲੋਂ ਵਪਾਰਕ ਅਦਾਰਿਆਂ ਬਾਰੇ ਕੀਤੀ ਇਹ ਮੰਗ

Wednesday, Jan 03, 2024 - 12:59 AM (IST)

ਚੰਡੀਗੜ੍ਹ (ਹਰੀਸ਼ਚੰਦਰ)– ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਮਾਨ ਸਰਕਾਰ ਕੋਲੋਂ ਪੰਜਾਬ ਦੀਆਂ ਸਨਅਤੀ ਅਤੇ ਵਪਾਰਕ ਇਕਾਈਆਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਵਿਚ ਇੰਡਸਟਰੀ ਨੂੰ ਦੇਸ਼ ਵਿਚ ਸਭ ਤੋਂ ਮਹਿੰਗੀ ਬਿਜਲੀ ਮਿਲ ਰਹੀ ਹੈ। 

ਇਹ ਵੀ ਪੜ੍ਹੋ- PSEB ਨੇ ਜਾਰੀ ਕੀਤੀ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ

ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਸੂਬੇ ਦੀ ਨਵੀਂ ਸਨਅਤੀ ਨੀਤੀ ਅਨੁਸਾਰ ਉਦਯੋਗਾਂ ਨੂੰ ਹਰ ਸਾਲ ਪੰਜ ਫੀਸਦੀ ਮਹਿੰਗੀ ਬਿਜਲੀ ਮਿਲੇਗੀ। ਜੇਕਰ ਵਪਾਰਕ ਯੂਨਿਟਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਨੂੰ ਇਸ ਤੋਂ ਵੀ ਮਹਿੰਗੀ ਬਿਜਲੀ 9 ਤੋਂ 10 ਰੁਪਏ ਪ੍ਰਤੀ ਯੂਨਿਟ ਮਿਲ ਰਹੀ ਹੈ। ਇਸ ਸਭ ਦਾ ਬੋਝ ਸਿੱਧੇ-ਅਸਿੱਧੇ ਰੂਪ ਵਿਚ ਪੰਜਾਬ ਦੇ ਆਮ ਲੋਕਾਂ ’ਤੇ ਹੀ ਪੈ ਰਿਹਾ ਹੈ ਕਿਉਂਕਿ ਬਿਜਲੀ ਮਹਿੰਗੀ ਹੋਣ ਕਾਰਨ ਉਦਯੋਗ ਆਪਣੇ ਉਤਪਾਦਾਂ ਦੀ ਵੀ ਕੀਮਤ ਵਧਾ ਦਿੰਦੇ ਹਨ, ਜਿਸ ਕਾਰਨ ਜਨਤਾ ਨੂੰ ਮਹਿੰਗੀਆਂ ਵਸਤਾਂ ਖਰੀਦਣੀਆਂ ਪੈਂਦੀਆਂ ਹਨ। 

ਇਹ ਵੀ ਪੜ੍ਹੋ- 80 ਸਾਲਾ ਬਜ਼ੁਰਗ ਨਾਲ ਹੋ ਗਈ ਜੱਗੋਂ ਤੇਰ੍ਹਵੀਂ, ਅਨੋਖੇ ਢੰਗ ਨਾਲ ਬਣਿਆ ਠੱਗੀ ਦਾ ਸ਼ਿਕਾਰ

ਇਸ ਕਾਰਨ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਦਯੋਗਿਕ ਅਤੇ ਵਪਾਰਕ ਯੂਨਿਟਾਂ ਨੂੰ 5 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਬਿਜਲੀ ਮੁਹੱਈਆ ਕਰਵਾਈ ਜਾਵੇ। ਜੇਕਰ ਅਜਿਹਾ ਹੁੰਦਾ ਹੈ ਤਾਂ ਸੂਬੇ ਵਿਚ ਉਦਯੋਗਿਕ ਵਿਕਾਸ ਹੋਵੇਗਾ ਅਤੇ ਵਪਾਰਕ ਗਤੀਵਿਧੀਆਂ ਵਿਚ ਵੀ ਵਾਧਾ ਹੋਵੇਗਾ। ਇਸ ਤੋਂ ਇਲਾਵਾ ਰੁਜ਼ਗਾਰ ਦੇ ਮੌਕੇ ਵੀ ਵਧਣਗੇ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harpreet SIngh

Content Editor

Related News