ਡਾ. ਦਲਜੀਤ ਸਿੰਘ ਚੀਮਾ ਨੇ ਗਿਆਨੀ ਪਿੰਦਰਪਾਲ ਸਿੰਘ ਦੇ ਮਾਤਾ ਦੇ ਦਿਹਾਂਤ ਦਾ ਪ੍ਰਗਟਾਇਆ ਦੁਖ

02/05/2024 2:37:28 PM

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ ਅਤੇ ਵਿਦਵਾਨ ਗਿਆਨੀ ਪਿੰਦਰਪਾਲ ਸਿੰਘ ਦੇ ਮਾਤਾ ਸਰਦਾਰਨੀ ਬਲਬੀਰ ਕੌਰ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ 'ਤੇ  ਡੂੰਘੇ ਦੁਖ ਦਾ ਪ੍ਰਗਟਾਵਾ ਕੀਤਾ।  ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਸਵੇਰੇ ਲੁਧਿਆਣਾ ਸਥਿਤ ਗਿਆਨੀ ਪਿੰਦਰਪਾਲ ਸਿੰਘ ਦੇ ਨਿਵਾਸ ਵਿਖੇ ਪਹੁੰਚ ਕੇ ਮਾਤਾ ਬਲਬੀਰ ਕੌਰ ਦੇ ਅੰਤਿਮ ਦਰਸ਼ਨ ਕੀਤੇ ਅਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਹਨਾਂ ਆਖਿਆ ਕਿ ਮਾਂ ਦਾ ਸਰੀਰਕ ਵਿਛੋੜਾ ਮੁਨੱਖ ਦੇ ਜੀਵਨ ਦਾ ਸਭ ਤੋਂ ਵੱਡਾਔਖਾ ਸਮਾਂ ਹੁੰਦਾ ਹੈ, ਜਿਸ ਵਿੱਚੋਂ ਅਕਾਲ ਪੁਰਖ ਵਾਹਿਗੁਰੂ ਦੇ ਓਟ-ਆਸਰੇ ਅਤੇ ਸੰਗੀ ਸਨੇਹੀਆਂ ਦੇ ਸਾਥ ਨਾਲ ਹੀ ਲੰਘਿਆ ਜਾ ਸਕਦਾ ਹੈ। 

ਇਹ ਵੀ ਪੜ੍ਹੋ : ਸੜਕ ਸੁਰੱਖਿਆ ਫੋਰਸ ਦੀ ਇਸ ਜ਼ਿਲ੍ਹੇ 'ਚ ਜਲਦ ਹੋਵੇਗੀ ਸ਼ੁਰੂਆਤ, ਆਧੁਨਿਕ ਸਹੂਲਤਾਂ ਨਾਲ ਲੈਸ ਹੋਣਗੇ 5 ਪੁਲਸ ਵਾਹਨ

ਉਨ੍ਹਾਂ ਕਿਹਾ ਕਿ ਮਾਂ ਦਾ ਵਿਛੋੜਾ ਮਨੁੱਖ ਨੂੰ ਸਾਰੀ ਉਮਰ ਨਹੀਂ ਭੁੱਲਦਾ ਪਰ ਅਕਾਲ ਪੁਰਖ ਦੇ ਭਾਣੇ ਨੂੰ ਮਿੱਠਾ ਕਰਕੇ ਹੀ ਮੰਨਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਗਿਆਨੀ ਪਿੰਦਰਪਾਲ ਸਿੰਘ ਦੀ ਕੌਮ ਪ੍ਰਤੀ ਮਹਾਨ ਸੇਵਾ ਅਤੇ ਵਿਦਵਤਾ ਪਿੱਛੇ ਉਨ੍ਹਾਂ ਦੇ ਮਾਤਾ ਬਲਬੀਰ ਕੌਰ ਦੀ ਮਹਾਨ ਘਾਲਣਾ ਰਹੀ ਹੈ, ਜਿਨ੍ਹਾਂ ਨੇ ਬਚਪਨ ਤੋਂ ਹੀ ਉਨ੍ਹਾਂ ਨੂੰ ਤੀਖਣ ਬੁੱਧੀ ਅਤੇ ਧਾਰਮਿਕ ਸਿੱਖਿਆ ਦੇ ਕੇ ਗੁਣੀ ਬਣਾਇਆ। ਡਾ. ਚੀਮਾ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਇਸ ਦੁਖ ਦੀ ਘੜੀ ਵਿੱਚ ਗਿਆਨੀ ਪਿੰਦਰਪਾਲ ਸਿੰਘ ਹੁਰਾਂ ਦੇ ਪਰਿਵਾਰ ਨਾਲ ਖੜਾ ਹੈ ਅਤੇ ਉਹ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹਨ ਕਿ ਸਤਿਗੁਰੂ ਮਾਤਾ ਬਲਬੀਰ ਕੌਰ ਨੂੰ ਆਵਾ ਗਵਣ ਤੋਂ ਮੁਕਤ ਕਰਕੇ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਬਖਸ਼ਣ।

ਇਹ ਵੀ ਪੜ੍ਹੋ : CM ਮਾਨ ਨੇ ਦੇਸ਼ ਦਾ ਮਾਣ ਵਧਾਉਣ ਵਾਲੇ ਪੰਜਾਬ ਦੇ 11 ਖਿਡਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


Shivani Bassan

Content Editor

Related News