ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਕੱਢਿਆ ਢੋਲ ਮਾਰਚ

03/21/2018 2:27:51 PM


ਚੀਮਾ ਮੰਡੀ (ਬੇਦੀ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਕਸਬੇ ਵਿਚ ਢੋਲ ਮਾਰਚ ਕੀਤਾ। ਜਥੇਬੰਦੀ ਦੇ ਬਲਾਕ ਸੁਨਾਮ ਦੇ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਨੇ ਕਿਹਾ ਕਿ ਕੈਪਟਨ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ, ਜਿਸ ਕਾਰਨ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ 'ਚ ਦਿਨੋ-ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਸਬੇ ਵਿਖੇ ਜਥੇਬੰਦੀ ਵੱਲੋਂ 22 ਮਾਰਚ ਨੂੰ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ। ਇਸ ਮੌਕੇ ਦੇਸ਼ ਭਗਤੀ ਦੇ ਨਾਲ ਸਬੰਧਤ ਨਾਟਕ ਵੀ ਖੇਡੇ ਜਾਣਗੇ ਅਤੇ ਕਿਸਾਨੀ ਸੰਘਰਸ਼ ਦੀ ਅਗਲੀ ਰੂਪ-ਰੇਖਾ ਵੀ ਉਲੀਕੀ ਜਾਵੇਗੀ। ਇਸ ਮੌਕੇ ਜ਼ਿਲਾ ਆਗੂ ਦਲਬਾਰਾ ਸਿੰਘ ਛਾਜਲਾ, ਅਜਾਇਬ ਸਿੰਘ ਜਖੇਪਲ, ਸੁਖਪਾਲ ਮਾਣਕ ਆਦਿ ਹੋਰ ਕਿਸਾਨ ਆਗੂ ਸ਼ਾਮਲ ਸਨ।


Related News