ਪੀਣ ਵਾਲੇ ਪਾਣੀ ਦੀ ਸਪਲਾਈ 24 ਘੰਟਿਆਂ ''ਚ ਬਹਾਲ ਨਾ ਕੀਤੀ ਤਾਂ ਲੋਕ ਕਰਨਗੇ ਬੁਢਲਾਡਾ ਬੰਦ
Thursday, Jun 09, 2022 - 01:09 AM (IST)
ਬੁਢਲਾਡਾ (ਬਾਂਸਲ) : ਵਾਟਰ ਵਰਕਸ ਵੱਲੋਂ ਪੀਣ ਵਾਲੇ ਪਾਣੀ ਦੀ ਸਪਲਾਈ ਪਿਛਲੇ ਕਈ ਦਿਨਾਂ ਤੋਂ ਬੰਦ ਹੋਣ ਕਾਰਨ ਲੋਕਾਂ 'ਚ ਭਾਰੀ ਹਾਹਾਕਾਰ ਮਚੀ ਹੋਈ ਹੈ। ਉਥੇ ਪ੍ਰਸ਼ਾਸਨ ਦੇ ਕੰਨਾਂ 'ਤੇ ਵੀ ਜੂੰ ਨਹੀਂ ਸਰਕ ਰਹੀ। ਲੋਕ ਪੀਣ ਵਾਲੇ ਪਾਣੀ ਦੀ ਬੂੰਦ-ਬੂੰਦ ਨੂੰ ਤਰਸ ਰਹੇ ਹਨ। ਵਾਟਰ ਵਰਕਰ 'ਚ ਲੋਕਾਂ ਵੱਲੋਂ ਰੋਸ ਪ੍ਰਗਟ ਕਰਦਿਆਂ ਨਾਅਰੇਬਾਜ਼ੀ ਕਰਨ ਦੇ ਬਾਵਜੂਦ ਵਾਟਰ ਸਪਲਾਈ ਸੀਵਰੇਜ ਬੋਰਡ ਅਧਿਕਾਰੀਆਂ ਨੇ ਪੀਣ ਵਾਲੇ ਪਾਣੀ ਲਈ ਕੋਈ ਹੱਲ ਨਹੀਂ ਕੱਢਿਆ। ਨਗਰ ਸੁਧਾਰ ਸਭਾ ਨੇ ਸ਼ਹਿਰ ਦੀ ਹੰਗਾਮੀ ਮੀਟਿੰਗ ਬੁਲਾਉਂਦਿਆਂ ਐਲਾਨ ਕੀਤਾ ਕਿ ਜੇਕਰ 24 ਘੰਟਿਆਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਦਾ ਹੱਲ ਨਾ ਕੀਤਾ ਗਿਆ ਤਾਂ ਸ਼ਹਿਰ ਨੂੰ ਬੰਦ ਕਰਕੇ ਰੋਸ ਧਰਨੇ ਦੇਣ ਦਾ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ।
ਇਹ ਵੀ ਪੜ੍ਹੋ : ਮਜੀਠੀਆ ਨੂੰ ਜੇਲ੍ਹ 'ਚ ਜਾਨੋਂ ਮਾਰਨ ਦਾ ਖਦਸ਼ਾ; ਅਕਾਲੀ ਦਲ ਨੇ ਰਾਜਪਾਲ ਕੋਲ ਪ੍ਰਗਟਾਇਆ ਖਦਸ਼ਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਚੇਅਰਮੈਨ ਸਤਪਾਲ ਸਿੰਘ ਕਟੋਦੀਆਂ, ਭਾਰਤ ਭੂਸ਼ਣ ਤੇ ਚੰਦਰ ਕੁਮਾਰ ਨੀਟੂ ਨੇ ਕਿਹਾ ਕਿ ਅੱਤ ਦੀ ਗਰਮੀ 'ਚ ਲੋਕ ਪੀਣ ਵਾਲੇ ਪਾਣੀ ਦੀ ਬੂੰਦ-ਬੂੰਦ ਨੂੰ ਤਰਸ ਰਹੇ ਹਨ ਪਰ ਇੱਥੋਂ ਦਾ ਪ੍ਰਸ਼ਾਸਨ ਲੋਕਾਂ ਦੀਆਂ ਮੁਸ਼ਕਿਲਾਂ ਲਈ ਗੰਭੀਰ ਨਜ਼ਰ ਨਹੀਂ ਆ ਰਿਹਾ।
ਇਹ ਵੀ ਪੜ੍ਹੋ : ਪਾਰਟੀ ਪ੍ਰਧਾਨ ਰਾਜਾ ਵੜਿੰਗ ਦਾ ਸਖ਼ਤ ਐਕਸ਼ਨ, ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ