ਆਪਣੇ ਡਰਾਈਵਰ ਸਾਥੀ ਨੂੰ ਨਹਿਰ ਵਿੱਚ ਧੱਕਾ ਦੇ ਕੇ ਕਤਲ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ

02/23/2021 1:07:05 PM

ਫ਼ਿਰੋਜ਼ਪੁਰ (ਕੁਮਾਰ): ਲਖਵੀਰ ਸਿੰਘ (50 ਸਾਲ) ਪੁੱਤਰ ਨਰੰਜਣ ਸਿੰਘ ਵਾਸੀ ਪਿੰਡ ਵਾੜਾ ਭਾਈ ਕਾ ਨੂੰ ਨਹਿਰ ਵਿੱਚ ਧੱਕਾ ਦੇ ਕੇ ਕਤਲ ਕਰਨ ਵਾਲੇ ਮੁਲਜ਼ਮ ਸੁਖਦੀਪ ਸਿੰਘ ਪੁੱਤਰ ਕਾਲੂ ਉਰਫ ਨੀਟੂ ਵਾਸੀ ਪਿੰਡ ਵਾੜਾ ਭਾਈ ਕਾ ਨੂੰ ਥਾਣਾ ਘੱਲ ਖੁਰਦ ਦੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਸਬ-ਇੰਸਪੈਕਟਰ ਜਸਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਮ੍ਰਿਤਕਾ ਲਖਵੀਰ ਸਿੰਘ ਦੇ ਬੇਟੇ ਸੰਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ਪਿੰਡ ਡੋਡ ਜ਼ਿਲ੍ਹਾ ਫ਼ਰੀਦਕੋਟ ਵਿੱਚ ਘੋੜੇ ਟਰਾਲੇ ਦੇ ਡਰਾਈਵਰ ਲੱਗਾ ਹੋਇਆ ਸੀ ਅਤੇ ਮੁਲਜ਼ਮ ਸੁਖਦੀਪ ਸਿੰਘ ਵੀ ਸਹਾਇਕ ਡਰਾਈਵਰ ਲੱਗਾ ਹੋਇਆ ਸੀ।

ਬੀਤੇ ਦਿਨ 22 ਫਰਵਰੀ ਨੂੰ ਦੋਸ਼ੀ ਸੁਰਜੀਤ ਸਿੰਘ ਮੋਟਰਸਾਈਕਲ ਤੇ ਉਨ੍ਹਾਂ ਦੇ ਘਰ ਆਇਆ ਤੇ ਸ਼ਿਕਾਇਤਕਰਤਾ ਦੇ ਪਿਤਾ ਲਖਵੀਰ ਸਿੰਘ ਨੂੰ ਕਹਿਣ ਲੱਗਾ ਕਿ ਆਪਾਂ ਦੋਵੇਂ ਘੋੜੇ ਟਰਾਲੇ ਦੇ ਮਾਲਕ ਨਾਲ ਇਕੱਠਾ ਹਿਸਾਬ ਕਰਨ ਲਈ ਪੈਸੇ ਲੈਣ ਚਲਦੇ ਹਾਂ ਅਤੇ ਲਖਵੀਰ ਸਿੰਘ ਆਪਣੇ ਮੋਟਰਸਾਈਕਲ ਤੇ ਨਾਲ ਲੈ ਗਿਆ। ਸ਼ਿਕਾਇਤਕਰਤਾ ਦੇ ਅਨੁਸਾਰ ਵਕਤ ਕਰੀਬ 2 ਵਜੇ ਜੌੜੀਆਂ ਨਹਿਰਾਂ ਵਿਚਕਾਰ ਪਟੜੀ ਤੇ ਦੋਸ਼ੀ ਸੁਖਦੀਪ ਸਿੰਘ ਨੇ ਸ਼ਿਕਾਇਤਕਰਤਾ ਦੇ ਪਿਤਾ ਨੂੰ ਨਹਿਰ ਵਿੱਚ ਧੱਕਾ ਦੇ ਰਿਹਾ ਸੀ ਅਤੇ ਉਸ ਦਾ ਪਿਤਾ ਬਚਾਓ-ਬਚਾਓ ਦਾ ਰੌਲਾ ਪਾ ਰਿਹਾ ਸੀ। ਸ਼ਿਕਾਇਤਕਰਤਾ ਦੇ ਅਨੁਸਾਰ ਸੁਖਦੀਪ ਸਿੰਘ ਨੇ ਸ਼ਿਕਾਇਤਕਰਤਾ ਦੇ ਪਿਤਾ ਨੂੰ ਨਹਿਰ ਵਿੱਚ ਧੱਕਾ ਦਿੱਤਾ ਤੇ ਉਸ ਦੇ ਸਿਰ ਵਿਚ ਸੱਟ ਮਾਰੀ, ਜਿਸ ਨਾਲ ਸ਼ਿਕਾਇਤਕਰਤਾ ਦਾ ਪਿਤਾ ਨਹਿਰ ਵਿਚ ਡੁੱਬ ਗਿਆ ਅਤੇ ਉਸ ਦੀ ਮੌਤ ਹੋ ਗਈ ਤੇ ਦੋਸ਼ੀ ਮੋਟਰਸਾਈਕਲ ਤੇ ਫਰਾਰ ਹੋ ਗਿਆ। ਸਬ-ਇੰਸਪੈਕਟਰ ਜੱਜਪਾਲ ਨੇ ਦੱਸਿਆ ਕਿ ਦੋਸ਼ੀ ਸੁਖਦੇਵ ਸਿੰਘ ਦੇ ਖਿਲਾਫ ਆਈ.ਪੀ.ਸੀ. ਦੀ ਧਾਰਾ 320 ਤਹਿਤ ਮੁਕੱਦਮਾ ਦਰਜ ਕਰਕੇ ਨੂੰ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। 


Shyna

Content Editor

Related News