ਮੋਗਾ ਦੇ ਲੋਕਾਂ ਨੂੰ ਡਰਾਈਵਿੰਗ ਲਾਇਸੈਂਸ ਰੀਨਿਊ ਕਰਵਾਉਣ ਲਈ ਨਹੀਂ ਜਾਣਾ ਪਵੇਗਾ ਫਰੀਦਕੋਟ

07/18/2018 5:39:03 PM

ਮੋਗਾ (ਗੋਪੀ ਰਾਊਕੇ) - ਮੋਗਾ ਦੇ ਲੋਕਾਂ ਨੂੰ ਪਹਿਲਾਂ ਕਮਰਸ਼ੀਅਲ, ਐੱਲ. ਟੀ. ਵੀ. ਤੇ ਐੱਚ. ਟੀ. ਵੀ. ਡਰਾਈਵਿੰਗ ਲਾਇਸੈਂਸ ਰੀਨਿਊ ਕਰਵਾਉਣ ਲਈ ਫਰੀਦਕੋਟ ਜਾਣਾ ਪੈਂਦਾ ਸੀ, ਜਿਸ ਨਾਲ ਉਨ੍ਹਾਂ ਨੂੰ ਕਾਫ਼ੀ ਖੱਜਲ-ਖੁਆਰੀ ਹੁੰਦੀ ਸੀ। ਲੋਕਾਂ ਦੀ ਇਸ ਸਮੱਸਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸਮੂਹ ਤਹਿਸੀਲ ਕੰਪਾਊਂਡ ਵਰਕਰਾਂ ਦਾ ਵਫ਼ਦ ਰਾਜ ਕੁਮਾਰ ਦੀ ਪ੍ਰਧਾਨਗੀ ਹੇਠ ਮੋਗਾ ਦੇ ਐੱਮ. ਐੱਲ. ਏ. ਡਾ. ਹਰਜੋਤ ਕਮਲ ਨੂੰ ਮਿਲਿਆ ਸੀ। ਇਸ ਦੌਰਾਨ ਡਾ. ਹਰਜੋਤ ਕਮਲ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਉਹ ਇਸ ਮਾਮਲੇ ਸਬੰਧੀ ਟਰਾਂਸਪੋਰਟ ਮੰਤਰੀ ਨੂੰ ਮਿਲ ਕੇ ਇਸ ਦਾ ਸਥਾਈ ਹੱਲ ਕਰਵਾਉਂਣਗੇ ।
ਡਾ. ਹਰਜੋਤ ਕਮਲ ਨੇ ਟਰਾਂਸਪੋਰਟ ਮੰਤਰੀ ਨੂੰ ਮਿਲ ਕੇ ਉਨ੍ਹਾਂ ਨੂੰ ਸਾਰੀ ਸਮੱਸਿਆ ਬਾਰੇ ਜਾਣਕਾਰੀ ਦਿੱਤੀ ਅਤੇ ਮੰਤਰੀ ਨੇ ਹਫ਼ਤੇ ਦੇ 2 ਦਿਨ ਮੰਗਲਵਾਰ ਅਤੇ ਵੀਰਵਾਰ ਮੋਗਾ ਦੇ ਪਿੰਡ ਸਿੰਘਾਂਵਾਲਾ ਵਿਖੇ ਡਰਾਈਵਿੰਗ ਲਾਇਸੈਂਸ ਰੀਨਿਊ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ। ਇਸ ਨਾਲ ਮੋਗਾ ਦੇ ਲੋਕਾਂ ਨੂੰ ਫਰੀਦਕੋਟ ਜਾ ਕੇ ਆਪਣੇ ਡਰਾਈਵਿੰਗ ਲਾਇਸੈਂਸ ਰੀਨਿਊ ਨਹੀਂ ਕਰਵਾਉਂਣੇ ਪੈਣਗੇ। ਇਸੇ ਲਈ ਸਮੂਹ ਤਹਿਸੀਲ ਕੰਪਾਊਂਡ ਵਰਕਰਾਂ ਦੇ ਵਫ਼ਦ ਨੇ ਟਰਾਂਸਪੋਰਟ ਮੰਤਰੀ ਅਰੁਣਾ ਚੌਧਰੀ ਅਤੇ ਐੱਮ. ਐੱਲ. ਏ. ਮੋਗਾ ਡਾ. ਹਰਜੋਤ ਕਮਲ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਉਨ੍ਹਾਂ ਮੰਗ ਕੀਤੀ ਕਿ ਜੋ ਦਫਤਰ ਸਿੰਘਾਂਵਾਲਾ 'ਚ ਬਣਿਆ ਹੋਇਆ ਹੈ ਉਹ ਜ਼ਿਲਾ ਪ੍ਰਬੰਧਕੀ ਕੰਪਲੈਕਸ 'ਚ ਤਬਦੀਲ ਕੀਤਾ ਜਾਵੇ। ਇਸ ਮੌਕੇ ਰਾਜ ਕੁਮਾਰ ਗਰੋਵਰ ਪ੍ਰਧਾਨ, ਕੁਲਵਿੰਦਰ ਸਿੰਘ, ਦੀਪਕ, ਕਲਵਿੰਦਰ ਸਿੰਘ, ਮੋਹਨ ਸਿੰਘ, ਬਲਵੰਤ ਸਿੰਘ, ਮੁਨੀਸ਼ ਚੋਪੜਾ ਆਦਿ ਹਾਜ਼ਰ ਸਨ।


Related News