ਪਾਕਿਸਤਾਨ ਸਰਹੱਦ ''ਤੇ ਡਰੋਨ ਦੀ ਮੂਵਮੈਂਟ, ਪੁਲਸ ਨੇ ਸੀਲ ਕੀਤਾ ਇਲਾਕਾ

Sunday, Jun 18, 2023 - 09:33 PM (IST)

ਪਾਕਿਸਤਾਨ ਸਰਹੱਦ ''ਤੇ ਡਰੋਨ ਦੀ ਮੂਵਮੈਂਟ, ਪੁਲਸ ਨੇ ਸੀਲ ਕੀਤਾ ਇਲਾਕਾ

ਫਾਜ਼ਿਲਕਾ (ਸੁਨੀਲ ਨਾਗਪਾਲ) : ਭਾਰਤ-ਪਾਕਿਸਤਾਨ ਸਰਹੱਦੀ ਇਲਾਕੇ 'ਚ ਡਰੋਨ ਦੀ ਮੂਵਮੈਂਟ ਹੋਈ ਹੈ, ਜਿਸ ਤੋਂ ਬਾਅਦ ਫਾਜ਼ਿਲਕਾ ਪੁਲਸ ਤੇ ਬੀਐੱਸਐੱਫ ਵੱਲੋਂ ਸਾਂਝੇ ਤੌਰ 'ਤੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ।

ਦੱਸਿਆ ਜਾ ਰਿਹਾ ਕਿ ਅਚਾਨਕ ਫਾਜ਼ਿਲਕਾ ਦੀ ਭਾਰਤ-ਪਾਕਿਸਤਾਨ ਸਰਹੱਦ ਦੀ ਬੀਓਪੀ ਖੋਖਰ ਦੇ ਨੇੜੇ ਪਾਕਿਸਤਾਨ ਵਾਲੇ ਪਾਸੇ ਭਾਰਤ ਦੀ ਹੱਦ ਅੰਦਰ ਡਰੋਨ ਦੀ ਆਵਾਜ਼ ਸੁਣਾਈ ਦਿੱਤੀ, ਜਿਸ ਤੋਂ ਬਾਅਦ ਪੁਲਸ ਤੇ ਬੀਐੱਸਐੱਫ ਨੇ ਮਿਲ ਕੇ ਸਾਂਝੇ ਤੌਰ 'ਤੇ ਸਰਚ ਆਪ੍ਰੇਸ਼ਨ ਚਲਾਇਆ। ਦੇਰ ਰਾਤ ਤੋਂ ਇਹ ਸਰਚ ਆਪ੍ਰੇਸ਼ਨ ਚੱਲ ਰਿਹਾ ਹੈ ਪਰ ਅਜੇ ਤੱਕ ਕੁਝ ਵੀ ਬਰਾਮਦ ਨਹੀਂ ਹੋਇਆ। ਫ਼ਿਲਹਾਲ ਪੁਲਸ ਵੱਲੋਂ ਇਲਾਕਾ ਸੀਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਭਾਰਤੀ ਬੱਚੀ ਅਰੀਹਾ ਸ਼ਾਹ ਦੇ ਮਾਂ-ਬਾਪ ਲਈ ਵੱਡਾ ਝਟਕਾ, ਬਰਲਿਨ ਦੀ ਅਦਾਲਤ ਨੇ ਸੁਣਾਇਆ ਇਹ ਫ਼ੈਸਲਾ

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News