ਗਾਂਜਾ, ਭੁੱਕੀ ਤੇ ਨਸ਼ੀਲੀਆਂ ਗੋਲ਼ੀਆਂ ਸਣੇ ਇਕ ਵਿਅਕਤੀ ਗ੍ਰਿਫ਼ਤਾਰ

Wednesday, Jun 15, 2022 - 06:16 PM (IST)

ਗਾਂਜਾ, ਭੁੱਕੀ ਤੇ ਨਸ਼ੀਲੀਆਂ ਗੋਲ਼ੀਆਂ ਸਣੇ ਇਕ ਵਿਅਕਤੀ ਗ੍ਰਿਫ਼ਤਾਰ

ਰਾਜਪੁਰਾ (ਮਸਤਾਨਾ)-ਥਾਣਾ ਖੇੜੀ ਗੰਡਿਆ ਦੀ ਪੁਲਸ ਵੱਲੋਂ ਕੀਤੀ ਗਈ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਨਸ਼ੇ ਵਾਲੀਆਂ ਗੋਲ਼ੀਆਂ, ਭੁੱਕੀ ਅਤੇ ਗਾਂਜਾ ਸਣੇ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਇੰਸਪੈਕਟਰ ਕਿਰਪਾਲ ਸਿੰਘ ਸਮੇਤ ਪੁਲਸ ਫ਼ੋਰਸ ਪਿੰਡ ਬਠਲੀ ਨੇੜੇ ਕੀਤੀ ਗਈ ਨਾਕਾਬੰਦੀ ਦੌਰਾਨ ਸਾਹਮਣੇ ਹੱਥ ਵਿਚ ਥੈਲਾ ਚੁੱਕੀ ਪੈਦਲ ਆ ਰਹੇ ਇਕ ਵਿਅਕਤੀ ਨੇ ਜਦੋਂ ਪੁਲਸ ਪਾਰਟੀ ਨੂੰ ਵੇਖ ਕੇ ਹੱਥ ਵਿਚ ਫੜਿਆ ਥੈਲਾ ਸੁੱਟ ਦਿੱਤਾ। ਪੁਲਸ ਨੇ ਮੁਲਜ਼ਮ ਨੂੰ ਕਾਬੂ ਕਰਕੇ ਸੁੱਟੇ ਗਏ ਥੈਲੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 580 ਪਾਬੰਦੀਸ਼ੁਦਾ ਗੋਲ਼ੀਆਂ, 2 ਕਿਲੋ ਗਾਂਜਾ, 4 ਕਿਲੋ ਭੁੱਕੀ ਬਰਾਮਦ ਹੋਈ। ਪੁਲਸ ਨੇ ਮੁਲਜ਼ਮ ਬਾਰੂ ਰਾਮ ਵਾਸੀ ਪਿੰਡ ਆਕੜ ਨੂੰ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ ਹੈ।


author

shivani attri

Content Editor

Related News