ਨਸ਼ੇ ਦਾ ਸੇਵਨ ਕਰ ਰਹੇ ਇਕ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ
Sunday, Feb 08, 2026 - 05:39 PM (IST)
ਲੁਧਿਆਣਾ (ਅਨਿਲ): ਥਾਣਾ ਜੋਧੇਵਾਲ ਦੀ ਪੁਲਸ ਨੇ ਨਸ਼ੇ ਦਾ ਸੇਵਨ ਕਰਦੇ ਹੋਏ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਮੁਲਜ਼ਮ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਬ-ਇੰਸਪੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮ ਦੀ ਪਛਾਣ ਗੁਰਵਿੰਦਰ ਸਿੰਘ ਪੁੱਤਰ ਜਾਗੀਰ ਸਿੰਘ ਵਾਸੀ ਨੂਰ ਵਾਲਾ ਵਜੋਂ ਕੀਤੀ ਹੈ। ਪੁਲਸ ਨੇ ਮੁਲਜ਼ਮ ਦੇ ਕਬਜ਼ੇ ਵਿਚੋਂ ਸਿਲਵਰ ਪੰਨੀ, ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ।
