ਨਸ਼ਾ ਵਿਰੋਧੀ ਦਿਵਸ ਮੌਕੇ ਫਤਿਹਗੜ੍ਹ ਸਾਹਿਬ ''ਚ ਕੱਢੀ ਗਈ ਰੈਲੀ

06/26/2019 11:31:51 AM

ਫਤਿਹਗੜ੍ਹ ਸਾਹਿਬ (ਜਗਦੇਵ)—ਅੱਜ ਪੂਰੇ ਦੇਸ਼ 'ਚ ਨਸ਼ਾ ਵਿਰੋਧੀ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਦੇ ਤਹਿਤ ਫਤਿਹਗੜ੍ਹ ਸਾਹਿਬ 'ਚ ਵੀ ਪੁਲਸ ਪ੍ਰਸ਼ਾਸਨ ਵਲੋਂ ਇਕ ਰੈਲੀ ਕੱਢੀ ਗਈ। ਇਸ ਜਾਗਰੂਕਤਾ ਰੈਲੀ ਨੂੰ ਜ਼ਿਲਾ ਪ੍ਰਬੰਧਕੀ ਕੰਪਲੈਕਸ ਤੋਂ ਜ਼ਿਲਾ ਪੁਲਸ ਮੁਖੀ ਸ੍ਰੀ ਮਤੀ ਅਮਨੀਤ ਕੌਂਡਲ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਰੈਲੀ ਕੱਢਣ ਵਾਲਿਆਂ ਦੇ ਹੱਥ 'ਚ ਨਸ਼ਿਆਂ ਖਿਲਾਫ ਜਾਗਰੂਕ ਕਰਦੇ ਵੱਖ-ਵੱਖ ਸਲੋਗਨ ਫੜ੍ਹੇ ਹੋਏ ਸਨ।

ਰੈਲੀ ਉਪਰੰਤ ਜ਼ਿਲਾ ਪੁਲਸ ਮੁਖੀ ਸ੍ਰੀ ਮਤੀ ਅਮਨੀਤ ਕੌਂਡਲ ਨੇ ਕਿਹਾ ਕਿ ਪੁਲਸ ਵਿਭਾਗ ਵਲੋਂ ਪਹਿਲਾਂ ਹੀ ਨਸ਼ਿਆਂ ਖਿਲਾਫ ਸਪੈਸ਼ਲ ਮੁਹਿੰਮ ਵਿੱਢੀ ਹੋਈ ਹੈ। ਕਾਲਜਾਂ, ਸਕੂਲਾਂ ਅਤੇ ਵੱਖ-ਵੱਖ ਵਿੱਦਿਅਕ ਸੰਸਥਾਵਾਂ 'ਚ ਨਸ਼ਿਆਂ ਖਿਲਾਫ ਕੈਂਪ ਲਗਾ ਕੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ਾ ਛੱਡਣ ਦੇ ਇਛੁੱਕ ਹਨ, ਉਨ੍ਹਾਂ ਦਾ ਸਰਕਾਰੀ ਹਸਪਤਾਲ 'ਚ ਨਸ਼ਾ ਛੱਡਣ ਲਈ ਮੁਫਤ ਇਲਾਜ ਵੀ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਜਨਤਾ ਤੋਂ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਨਸ਼ਾ ਤਸਕਰੀ ਕਰਨ ਵਾਲਿਆਂ ਦੀ ਸੂਚਨਾ ਪਬਲਿਕ ਪੁਲਸ ਦੀ ਦੋਸਤ ਬਣ ਕੇ ਪੁਲਸ ਦੇ ਕਿਸੇ ਵੀ ਉੱਚ ਅਧਿਕਾਰੀ ਨੂੰ ਸੂਚਨਾ ਦੇਣ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਂ ਬਿਲਕੁੱਲ ਗੁਪਤ ਰੱਖਿਆ ਜਾਵੇਗਾ।


Shyna

Content Editor

Related News