ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਮੌਤ ਦਾ ਮਾਮਲਾ : ਦੋਸ਼ੀ ਨੇ ਕੀਤੀ ਪੁਲਸ ਦੀ ਗਿਰਫਤ ''ਚੋਂ ਭੱਜਣ ਦੀ ਕੋਸ਼ਿਸ਼

Sunday, Jun 29, 2025 - 10:53 PM (IST)

ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਮੌਤ ਦਾ ਮਾਮਲਾ : ਦੋਸ਼ੀ ਨੇ ਕੀਤੀ ਪੁਲਸ ਦੀ ਗਿਰਫਤ ''ਚੋਂ ਭੱਜਣ ਦੀ ਕੋਸ਼ਿਸ਼

ਫਾਜ਼ਿਲਕਾ (ਸੁਖਵਿੰਦਰ ਥਿੰਦ) ਅੱਜ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵਾਇਰਲ ਹੋਈ, ਜਿਸ ਵਿੱਚ ਦਾਅਵਾ ਕੀਤਾ ਗਿਆ ਕਿ ਪਿੰਡ ਟਿਵਾਣਾ ਕਲਾਂ, ਥਾਣਾ ਸਿਟੀ ਜਲਾਲਾਬਾਦ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਆਕਾਸ਼ਦੀਪ ਬੋਬੀ ਪੁੱਤਰ ਚੀਮਣ ਸਿੰਘ (ਉਮਰ 25 ਸਾਲ) ਵਜੋਂ ਹੋਈ, ਜੋ ਕਿ ਟਿਵਾਣਾ ਕਲਾਂ ਦਾ ਨਿਵਾਸੀ ਸੀ।ਪੁਲਸ ਵੱਲੋਂ ਕੀਤੀ ਗਈ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਚਾਰ ਵਿਅਕਤੀਆਂ ਨੇ ਆਕਾਸ਼ਦੀਪ ਨੂੰ ਨਸ਼ਾ ਦਿੱਤਾ ਸੀ। ਇਸ ਸਬੰਧੀ ਥਾਣਾ ਸਿਟੀ ਜਲਾਲਾਬਾਦ ਵਿੱਚ ਮੁੱਕਦਮਾ ਨੰ: 87 ਮਿਤੀ 29.06.2025 ਅਧੀਨ ਧਾਰਾ 105 BNS ਤਹਿਤ ਜਰਨੈਲ ਸਿੰਘ, ਹਰਜਿੰਦਰ ਸਿੰਘ, ਛਿੰਦਰਪਾਲ ਅਤੇ ਸਵਰਨ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ।ਇਸ ਮਾਮਲੇ 'ਚ ਮੁੱਖ ਦੋਸ਼ੀ ਜਰਨੈਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹੋਰ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਪੁਲਸ ਵੱਲੋਂ ਛਾਪੇਮਾਰੀ ਜਾਰੀ ਹੈ।

ਗ੍ਰਿਫ਼ਤਾਰੀ ਤੋਂ ਬਾਅਦ, ਜਰਨੈਲ ਸਿੰਘ ਨੇ ਪੁਲਸ ਦੀ ਕਸਟਡੀ ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਸ ਵੱਲੋਂ ਉਸਨੂੰ ਦੁਬਾਰਾ ਕਾਬੂ ਕਰਦੇ ਸਮੇਂ ਉਸਦੇ ਪੈਰ ਵਿੱਚ ਗੋਲੀ ਲੱਗੀ, ਜਿਸਨੂੰ ਮੁੜ ਕਾਬੂ ਕਰ ਲਿਆ ਗਿਆ।ਜਰਨੈਲ ਸਿੰਘ ਇੱਕ ਪੁਰਾਣਾ ਅਪਰਾਧੀ ਹੈ, ਜਿਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਦੇ ਤਹਿਤ 4 ਮੁੱਕਦਮੇ ਦਰਜ ਕੀਤੇ ਗਏ ਹਨ।ਐਸ.ਐਸ.ਪੀ ਫਾਜ਼ਿਲਕਾ ਸ੍ਰੀ ਗੁਰਮੀਤ ਸਿੰਘ ਵੱਲੋਂ ਸਪਸ਼ਟ ਕੀਤਾ ਗਿਆ ਹੈ ਕਿ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਤੱਤਾਂ ਵਿਰੁੱਧ ਕਾਨੂੰਨੀ ਕਾਰਵਾਈ ਇਸੇ ਤਰਾਂ ਹੀ ਜਾਰੀ ਰਹੇਗੀ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਜੋ ਵੀ ਗੈਰ ਕਾਨੂੰਨੀ ਗਤੀਵਿਧੀਆਂ ਕਰਨ ਦੀ ਕੋਸ਼ਿਸ਼ ਕਰੇਗਾ, ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।


author

Hardeep Kumar

Content Editor

Related News