ਨਸ਼ੀਲੀ ਗੋਲੀਆਂ ਸਣੇ 3 ਗ੍ਰਿਫਤਾਰ

07/18/2018 5:57:16 PM

ਅਬੋਹਰ (ਸੁਨੀਲ) : ਥਾਣਾ ਖੁਈਆਂ ਸਰਵਰ ਪੁਲਸ ਨੇ ਬੀਤੇ ਦਿਨੀਂ ਗਸ਼ਤ ਦੌਰਾਨ ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀਆਂ ਨੂੰ ਨਸ਼ੀਲੀ ਗੋਲੀਆਂ ਸਣੇ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ। 
ਪ੍ਰਾਪਤ ਜਾਣਕਾਰੀ ਮੁਤਾਬਕ ਥਾਣਾ ਖੁਈਆਂ ਸਰਵਰ ਦੇ ਮੁੱਖੀ ਸੁਨੀਲ ਕੁਮਾਰ ਨੇ ਦੱਸਿਆ ਕਿ ਉਹ ਬੀਤੇ ਦਿਨੀਂ ਪੁਲਸ ਪਾਰਟੀ ਸਣੇ ਵਰਿਆਮ ਖੇੜਾ ਰੋਡ 'ਤੇ ਗਸ਼ਤ ਕਰ ਰਹੇ ਸਨ ਕਿ ਉਲਟ ਦਿਸ਼ਾ ਤੋਂ ਮੋਟਰਸਾਈਕਲ 'ਤੇ ਆ ਰਹੇ ਦੋ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਲਿਆ। ਪੁਲਸ ਨੇ ਉਕਤ ਵਿਅਕਤੀਆਂ ਦੀ ਤਲਾਸ਼ੀ ਲੈਣ 'ਤੇ 241 ਪੱਤੇ ਮਾਰਕਾ ਟ੍ਰਾਮਾਡੋਲ ਬਰਾਮਦ ਹੋਣ ਦੇ ਦੋਸ਼ 'ਚ ਕਾਬੂ ਕਰ ਲਿਆ। ਫੜੇ ਗਏ ਦੋਸ਼ੀਆਂ ਦੀ ਪਛਾਣ ਸਹਦੇਵ ਪੁੱਤਰ ਰਾਮ ਕੁਮਾਰ ਅਤੇ ਰਾਮ ਕਰਨ ਪੁੱਤਰ ਕ੍ਰਿਸ਼ਣ ਰਾਮ ਵਜੋਂ ਹੋਈ ਹੈ।
ਇਸੇ ਤਰ੍ਹਾਂ ਇਕ ਹੋਰ ਮਾਮਲੇ 'ਚ ਥਾਣਾ ਖੁਈਆਂ ਸਰਵਰ 'ਚ ਤਾਇਨਾਤ ਸਹਾਇਕ ਸਬ ਇੰਸਪੈਕਟਰ ਦਵਿੰਦਰ ਸਿੰਘ ਨੇ ਦੱਸਿਆ ਕਿ ਉਹ ਬੀਤੇ ਦਿਨ ਪੁਲਸ ਪਾਰਟੀ ਸਣੇ ਪਿੰਡ ਵਰਿਆਮ ਖੇੜਾ ਰੋਡ 'ਤੇ ਗਸ਼ਤ ਕਰ ਰਹੇ ਸਨ ਕਿ ਉਲਟ ਦਿਸ਼ਾ ਤੋਂ ਆ ਰਹੇ ਇਕ ਬਿਨ੍ਹਾਂ ਨੰਬਰੀ ਮੋਟਰਸਾਈਕਲ ਸਵਾਰ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਲਿਆ, ਜਿਸ ਦੀ ਤਲਾਸ਼ੀ ਲੈਣ 'ਤੇ 490 ਗੋਲੀਆਂ ਟ੍ਰਾਮਾਡੋਲ ਬਰਾਮਦ ਹੋਈਆਂ। ਫੜੇ ਗਏ ਮੁਲਜ਼ਮ ਦੀ ਪਛਾਣ ਸੰਦੀਪ ਕੁਮਾਰ ਪੁੱਤਰ ਭਜਨ ਲਾਲ ਦੇ ਨਾਂ ਤੋਂ ਹੋਈ ਹੈ। ਥਾਣਾ ਖੁਈਆਂ ਸਰਵਰ ਪੁਲਸ ਨੇ ਸਾਰੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।