56 ਹਜ਼ਾਰ ਰੁਪਏ ਦੀ ਡਰੱਗ ਮਨੀ ਤੇ ਨਸ਼ੀਲੀਆਂ ਗੋਲੀਆਂ ਸਣੇ ਦੋ ਜਨਾਨੀਆਂ ਕਾਬੂ

Sunday, Jan 03, 2021 - 02:11 PM (IST)

56 ਹਜ਼ਾਰ ਰੁਪਏ ਦੀ ਡਰੱਗ ਮਨੀ ਤੇ ਨਸ਼ੀਲੀਆਂ ਗੋਲੀਆਂ ਸਣੇ ਦੋ ਜਨਾਨੀਆਂ ਕਾਬੂ

ਭਵਾਨੀਗੜ੍ਹ (ਵਿਕਾਸ, ਸੰਜੀਵ): ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਪੁਲਸ ਨੇ ਵੱਖ-ਵੱਖ ਮਾਮਲਿਆਂ ’ਚ ਨਸ਼ੀਲੀਆਂ ਗੋਲੀਆਂ ਤੇ ਡਰੱਗ ਮਨੀ ਸਮੇਤ ਦੋ ਜਨਾਨੀਆਂ ਨੂੰ ਗਿ੍ਰਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ। ਜਾਣਕਾਰੀ ਅਨੁਸਾਰ ਏ.ਐੱਸ.ਆਈ.ਦਰਸ਼ਨ ਸਿੰਘ ਐਂਟੀ ਨਾਰਕੋਟਿਕ ਸੈੱਲ ਸੰਗਰੂਰ ਸਮੇਤ ਪੁਲਸ ਪਾਰਟੀ ਇਲਾਕੇ ’ਚ ਕਾਕੜਾ ਰੋਡ ਵਿਖੇ ਮੌਜੂਦ ਸਨ ਤਾਂ ਮੁਖਬਰ ਪਾਸੋਂ ਇਤਲਾਹ ਮਿਲੀ ਕਿ ਰਾਣੀ ਕਥਿਤ ਤੌਰ ’ਤੇ ਨਸ਼ੀਲੀਆਂ ਗੋਲੀਆਂ ਪਿੰਡ ਜੌਲੀਆਂ ਤੋਂ ਕਾਕੜਾ ਰੋਡ ’ਤੇ ਵੇਚਣ ਲਈ ਆ ਰਹੀ ਹੈ, ਜਿਸ ਆਧਾਰ ’ਤੇ ਪੁਲਸ ਨੇ ਯੋਜਨਾਬੱਧ ਤਰੀਕੇ ਨਾਲ ਨਾਕਾਬੰਦੀ ਕਰਦਿਆਂ ਉਕਤ ਜਨਾਨੀਆਂ ਨੂੰ 160 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰਕੇ ਹਵਾਲਾਤ ’ਚ ਬੰਦ ਕੀਤਾ। 

ਇਹ ਵੀ ਪੜ੍ਹੋ: ਟਿਕਰੀ ਬਾਰਡਰ ’ਤੇ ਜ਼ਹਿਰੀਲੇ ਕੀੜੇ ਦੇ ਕੱਟਣ ਨਾਲ ਇਕ ਹੋਰ ਕਿਸਾਨ ਦੀ ਮੌਤ

ਦੂਜੇ ਮਾਮਲੇ ’ਚ ਏ.ਐੱਸ.ਆਈ. ਅਸ਼ੋਕ ਕੁਮਾਰ ਥਾਣਾ ਭਵਾਨੀਗੜ੍ਹ ਸਮੇਤ ਪੁਲਸ ਪਾਰਟੀ ਗਸ਼ਤ ਦੇ ਸਿਲਸਿਲੇ ’ਚ ਸ਼ਹਿਰ ਦੇ ਟਰੱਕ ਯੂਨੀਅਨ ਨੇੜੇ ਮੌਜੂਦ ਸਨ ਤਾਂ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਸਰਬਜੀਤ ਕੌਰ ਵਾਸੀ ਜੌਲੀਆਂ ਆਪਣੇ ਘਰ ਨਸ਼ੀਲੀਆਂ ਗੋਲੀਆਂ ਵੇਚ ਰਹੀ ਹੈ।ਸੂਚਨਾ ਦੇ ਆਧਾਰ ’ਤੇ ਪੁਲਸ ਨੇ ਛਾਪਾਮਾਰੀ ਕਰਦਿਆਂ ਉਕਤ ਜਨਾਨੀਆਂ ਕੋਲੋਂ 30 ਪੱਤੇ (300 ਗੋਲੀਆਂ) ਅਤੇ 56 ਹਜ਼ਾਰ 40 ਰੁਪਏ ਡਰੱਗ ਮਨੀ ਬਰਾਮਦ ਕਰਕੇ ਗਿ੍ਰਫ਼ਤਾਰ ਕੀਤਾ।

ਇਹ ਵੀ ਪੜ੍ਹੋ: 2 ਦਿਨ ਬਾਅਦ ਜੁਆਇਨ ਕਰਨੀ ਸੀ ਸਰਕਾਰੀ ਨੌਕਰੀ, ਪਾਰਟੀ 'ਤੇ ਗਏ ਮੁੰਡੇ ਦੀ ਦਰੱਖਤ ਨਾਲ ਲਟਕਦੀ ਮਿਲੀ ਲਾਸ਼


author

Shyna

Content Editor

Related News