ਨਸ਼ੀਲੀਆਂ ਗੋਲੀਆਂ, ਕੈਪਸੂਲਾਂ ਤੇ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

Saturday, May 09, 2026 - 04:44 PM (IST)

ਨਸ਼ੀਲੀਆਂ ਗੋਲੀਆਂ, ਕੈਪਸੂਲਾਂ ਤੇ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ

ਮੋਗਾ (ਆਜ਼ਾਦ) : ਮੋਗਾ ਪੁਲਸ ਵੱਲੋਂ ਨਸ਼ੀਲੀਆਂ ਗੋਲੀਆਂ, ਕੈਪਸੂਲਾਂ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਥਾਣਾ ਥਾਣਾ ਬਾਘਾ ਪੁਰਾਣਾ ਦੀ ਸਹਾਇਕ ਥਾਣੇਦਾਰ ਬਿੰਦਰ ਪਾਲ ਕੌਰ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਪਤ ਸੂਚਨਾ ਦੇ ਆਧਾਰ ’ਤੇ ਮੱਖਣ ਸਿੰਘ ਨਿਵਾਸੀ ਪਿੰਡ ਮਾੜੀ ਮੁਸਤਫਾ ਨੂੰ ਕਾਬੂ ਕਰਕੇ ਉਸ ਕੋਲੋਂ 100 ਨਸ਼ੀਲੀਆਂ ਗੋਲੀਆਂ ਅਤੇ 100 ਨਸ਼ੀਲੇ ਕੈਪਸੂਲ ਬਰਾਮਦ ਕੀਤੇ, ਜਿਸ ਦੇ ਖਿਲਾਫ ਥਾਣਾ ਬਾਘਾ ਪੁਰਾਣਾ ਵਿਚ ਮਾਮਲਾ ਦਰਜ ਕਰਨ ਦੇ ਬਾਅਦ ਉਸ ਨੂੰ ਬਰ-ਜ਼ਮਾਨਤ ਰਿਹਾਅ ਕੀਤਾ ਗਿਆ।

ਇਸੇ ਤਰ੍ਹਾਂ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਪਾਲ ਸਿੰਘ ਨੇ ਪੁਲਸ ਪਾਰਟੀ ਸਹਿਤ ਗਸ਼ਤ ਦੌਰਾਨ ਦੇਰ ਸ਼ਾਮ ਪਿੰਡ ਘੱਲ ਕਲਾਂ ਦੇ ਕੋਲ ਮਿਲੀ ਗੁਪਤ ਜਾਣਕਾਰੀ ਦੇ ਆਧਾਰ ’ਤੇ ਬਲਦੇਵ ਸਿੰਘ ਉਰਫ ਮੋਨੀ ਨਿਵਾਸੀ ਪਿੰਡ ਦੌਲਤਪੁਰਾ ਨੀਵਾਂ ਨੂੰ ਕਾਬੂ ਕਰਕੇ ਉਸ ਕੋਲੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ, ਜਿਸ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਨੂੰ ਪੁੱਛ-ਗਿੱਛ ਦੇ ਬਾਅਦ ਮਾਨਯੋਗ ਅਦਾਲਤ ਵਿਚ ਪੇਸ਼ ਕੀਤੇ ਜਾਵੇਗਾ ।


author

Gurminder Singh

Content Editor

Related News