220 ਨਸ਼ੀਲੀਆਂ ਗੋਲੀਆਂ ਸਮੇਤ ਨਸ਼ਾ ਤਸਕਰ ਕਾਬੂ
Thursday, Jul 25, 2024 - 11:24 AM (IST)
ਮੁੱਲਾਂਪੁਰ ਦਾਖਾ (ਕਾਲੀਆ) : ਥਾਣਾ ਦਾਖਾ ਦੀ ਪੁਲਸ ਨੇ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਸ ਕੋਲੋਂ 220 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਥਾਣਾ ਮੁਖੀ ਇੰਸਪੈਕਟਰ ਕੁਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਐੱਸ.ਆਈ ਕਿਰਨਦੀਪ ਕੌਰ ਸਮੇਤ ਪੁਲਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਭਾਲ ਵਿਚ ਕੈਲਪੁਰ ਤੋਂ ਦਾਖਾ ਲਿੰਕ ਰੋਡ 'ਤੇ ਗਸ਼ਤ ਕਰ ਰਹੀ ਸੀ।
ਇਸ ਦੌਰਾਨ ਇਕ ਵਿਅਕਤੀ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਭੱਜ ਪਿਆ। ਸ਼ੱਕ ਦੇ ਆਧਾਰ 'ਤੇ ਉਸ ਨੂੰ ਕਾਬੂ ਕਰਕੇ ਲਿਫਾਫਾ ਚੈੱਕ ਕੀਤਾ ਤਾਂ ਉਸ ਵਿਚੋਂ 220 ਨਸ਼ੀਲੀਆਂ ਖੁੱਲੀਆਂ ਗੋਲੀਆਂ ਬਰਾਮਦ ਹੋਈਆਂ। ਕਾਬੂ ਵਿਅਕਤੀ ਦੀ ਪਹਿਚਾਣ ਜਗਦੇਵ ਸਿੰਘ ਪੁੱਤਰ ਕ੍ਰਿਪਾਲ ਸਿੰਘ ਵਾਸੀ ਪਿੰਡ ਦਾਖਾ ਵਜੋਂ ਹੋਈ। ਜਿਸ ਵਿਰੁੱਧ ਨਸ਼ਾ ਵਿਰੋਧੀ ਐਕਟ 22,61, 85 ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।