20000 ਨਸ਼ੀਲੀਆਂ ਗੋਲੀਆਂ ਸਣੇ ਮਾਂ ਗ੍ਰਿਫਤਾਰ, ਪੁੱਤਰ ਫਰਾਰ

10/22/2019 5:31:20 PM

ਫਰੀਦਕੋਟ (ਜਗਤਾਰ) - ਥਾਣਾ ਸਦਰ ਦੀ ਪੁਲਸ ਨੇ ਪਿੰਡ ਦੰਡੀ ਰੋਡ 'ਤੇ ਸਥਿਕ ਘਰ ਦੀ ਛਾਪੇਮਾਰੀ ਕਰਦਿਆਂ 1 ਔਰਤ ਨੂੰ 20000 ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫਤਾਰ ਕੀਤਾ ਹੈ, ਜਦਕਿ ਉਸ ਦਾ ਪੁੱਤਰ ਮੌਕੇ ਤੋਂ ਫਰਾਰ ਹੋ ਗਿਆ। ਡੀ.ਐੱਸ.ਪੀ ਗੁਰਪ੍ਰੀਤ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਦੁੰਡੀ 'ਚ ਰਹਿਣ ਵਾਲੀ ਔਰਤ ਆਪਣੇ ਪੁੱਤਰ ਨਾਲ ਮਿਲ ਕੇ ਘਰ 'ਚ ਹੀ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰ ਰਹੀ ਹੈ। ਇਸ ਸੂਚਨਾ ਦੇ ਆਧਾਰ 'ਤੇ ਜਦੋਂ ਛਾਪੇਮਾਰੀ ਕੀਤੀ ਗਈ ਤਾਂ ਪੁਲਸ ਨੇ ਔਰਤ ਨੂੰ ਜ਼ਮੀਨ 'ਚ ਦੱਬੀਆਂ ਹਜ਼ਾਰਾਂ ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰ ਲਿਆ, ਜਦਕਿ ਉਸ ਦਾ ਪੁੱਤਰ ਮੌਕੇ ਤੋਂ ਫਰਾਰ ਹੋਣ 'ਚ ਸਫਲ ਹੋ ਗਿਆ। ਪੁਲਸ ਨੇ ਔਰਤ ਮੁਖਤਿਆਰ ਕੌਰ ਅਤੇ ਪੁੱਤਰ ਸਿਕੰਦਰ ਸਿੰਘ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।


rajwinder kaur

Content Editor

Related News