ਬਠਿੰਡਾ 'ਚ ਨਸ਼ਾ ਤਸਕਰਾਂ ਦੇ ਹੌਂਸਲੇ ਬੁਲੰਦ! ਰੋਕਿਆ ਤਾਂ ਸ਼ਰੇਆਮ ਪਰਿਵਾਰ 'ਤੇ ਕਰ ਦਿੱਤਾ ਜਾਨਲੇਵਾ ਹਮਲਾ

09/23/2022 4:08:13 PM

ਬਠਿੰਡਾ (ਕੁਨਾਲ) : ਬਠਿੰਡਾ ਦੇ ਪਿੰਡ ਬਾਹਮਣ ਜੱਸਾ ਸਿੰਘ ਵਾਲਾ 'ਚ ਨਸ਼ਾ ਤਸਕਰਾਂ ਵੱਲੋਂ ਇਕ ਪਰਿਵਾਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇਸ ਘਟਨਾ ਦੌਰਾਨ 4 ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਘਟਨਾ 'ਚ ਇਕ ਔਰਤ ਵੀ ਗੰਭੀਰ ਜ਼ਖ਼ਮੀ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਖ਼ਮੀ ਔਰਤ ਨੇ ਇਲਜਾਮ ਲਗਾਉਂਦਿਆਂ ਦੱਸਿਆ ਕਿ ਉਨ੍ਹਾਂ ਦੇ ਗੁਆਂਢ 'ਚ ਰਹਿੰਦਾ ਵਿਅਕਤੀ ਸ਼ਰੇਆਮ ਨਸ਼ਾ ਵੇਚਣ ਦਾ ਕੰਮ ਕਰਦਾ ਹੈ।

ਇਹ ਵੀ ਪੜ੍ਹੋ- ਅਮਰੀਕਾ ’ਚ ਕਤਲ ਕੀਤੇ ਕਪੂਰਥਲਾ ਦੇ ਪਰਮਵੀਰ ਨੂੰ ਭੈਣ ਨੇ ਸਿਰ 'ਤੇ ਕਲਗੀ ਸਜਾ ਕੇ ਦਿੱਤੀ ਅੰਤਿਮ ਵਿਦਾਈ

ਜਦੋਂ ਉਸ ਦੇ ਪਰਿਵਾਰ ਵੱਲੋਂ ਉਕਤ ਵਿਅਕਤੀ ਦਾ ਵਿਰੋਧ ਕੀਤਾ ਗਿਆ ਤਾਂ ਉਸ ਨੇ 3-4 ਅਣਪਛਾਤੇ ਵਿਅਕਤੀਆਂ ਸਮੇਤ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਇੰਨਾ ਹੀ ਨਹੀਂ ਹਮਲਾਵਰਾਂ ਨੂੰ ਜਦੋਂ ਪਿੰਡ ਵਾਸੀਆਂ ਨੇ ਰੋਕਣ ਦੀ ਕੋਸ਼ਿਸ਼ ਕੀਤਾ ਤਾਂ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਵੀ ਨਹੀਂ ਛੱਡਿਆ ਅਤੇ ਹਮਲਾ ਕਰ ਦਿੱਤਾ। ਔਰਤ ਨੇ ਦੱਸਿਆ ਕਿ ਹਮਲਾਵਰਾਂ ਕੋਲ ਪਿਸਤੌਲ , ਕੁਹਾੜੀਆਂ ਤੋਂ ਇਲਾਵਾ ਤੇਜ਼ਧਾਰ ਤਲਵਾਰਾਂ ਵੀ ਸਨ। ਜ਼ਖ਼ਮੀ ਔਰਤ ਨੇ ਦੱਸਿਆ ਕਿ ਉਕਤ ਨਸ਼ਾ ਤਸਕਰ ਖ਼ਿਲਾਫ਼ ਕੋਈ ਵੀ ਕਾਰਵਾਈ ਹੁਣ ਤੱਕ ਨਹੀਂ ਕੀਤਾ ਗਈ, ਇਸ ਲਈ ਅਸੀਂ ਮੰਗ ਕਰਦੇ ਹਾਂ ਕਿ ਇਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਪਿੰਡ ਨੂੰ ਨਸ਼ਾ ਮੁਕਤ ਕੀਤਾ ਜਾਣਾ ਚਾਹੀਦਾ ਹੈ। 

ਇਹ ਵੀ ਪੜ੍ਹੋ- ਲੱਖਾਂ ਰੁਪਏ ਖ਼ਰਚ ਇੰਗਲੈਡ ਭੇਜੀ ਨੂੰਹ ਨੇ ਵਿਖਾਇਆ ਅਸਲ ਰੰਗ, ਸਹੁਰੇ ਨੇ ਗਲ਼ ਲਾਈ ਮੌਤ

ਇਸ ਮੌਕੇ ਗੱਲ ਕਰਦਿਆਂ ਪਿੰਡ 'ਚ ਬਣੀ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ਨੇ ਦੱਸਿਆ ਕਿ ਸਾਡਾ ਪਿੰਡ ਹਰਿਆਣਾ ਸਰਹੱਦ ਨਾਲ ਲੱਗਦਾ ਹੈ। ਪਹਿਲਾਂ ਇੱਥੇ ਸ਼ਰੇਆਮ ਸ਼ਰਾਬ ਦੀ ਤਸਕਰੀ ਕੀਤੀ ਜਾਂਦੀ ਸੀ ਤੇ ਹੁਣ ਚਿੱਟਾ ਵੇਚਣ ਦਾ ਕੰਮ ਕੀਤਾ ਜਾ ਰਿਹਾ ਹੈ। ਜਿਸ ਵਿਅਕਤੀ ਨੇ ਉਕਤ ਪਰਿਵਾਰ 'ਤੇ ਹਮਲਾ ਕੀਤਾ ਹੈ, ਉਹ ਕੁਝ ਦਿਨ ਪਹਿਲਾਂ ਹੀ ਜੇਲ੍ਹ ਤੋਂ ਬਾਹਰ ਆਇਆ ਹੈ। ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਇਸ ਦੀ ਨਸ਼ਾ ਤਸਕਰਾਂ ਖ਼ਿਲਾਫ਼ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ। ਜਾਣਕਾਰੀ ਦਿੰਦਿਆਂ ਤਲਵੰਡੀ ਪੁਲਸ ਦੇ ਡੀ.ਐੱਸ.ਪੀ. ਜਤਿਨ ਬਾਂਸਲ  ਨੇ ਕਿਹਾ ਕਿ ਪੁਲਸ ਪਾਰਟੀ ਵੱਲੋਂ  ਪੂਰੇ ਮਾਮਲੇ ਦੀ ਜਾਂਚ ਕੀਤਾ ਜਾ ਰਹੀ ਹੈ। ਜ਼ਖ਼ਮੀ ਵਿਅਕਤੀਆਂ ਦੇ ਬਿਆਨ ਦਰਜ ਕਰਕੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤਾ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।  

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News