ਨਸ਼ਾ ਤਸਕਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਡੀ.ਐੱਸ.ਪੀ.

07/11/2020 1:32:50 PM

ਸ਼ੇਰਪੁਰ (ਅਨੀਸ਼): ਇਲਾਕੇ 'ਚ ਨਸ਼ਾ ਤਸਕਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਇਹ ਵਿਚਾਰ ਸਬ-ਡਵੀਜਨ ਧੂਰੀ ਦੇ ਡੀ.ਐੱਸ.ਪੀ ਪਰਮਜੀਤ ਸਿੰਘ ਸੰਧੂ ਨੇ ਥਾਣਾ ਸ਼ੇਰਪੁਰ ਵਿਖੇ ਥਾਣਾ ਸ਼ੇਰਪੁਰ ਦੇ ਪੁਲਸ ਮੁਲਾਜਮਾਂ ਨਾਲ ਪਲੇਠੀ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਪੁਲਸ ਜ਼ਿਲ੍ਹਾ ਸੰਗਰੂਰ ਦੇ ਐੱਸ.ਐੱਸ.ਪੀ. ਡਾ. ਸੰਦੀਪ ਗਰਗ ਦੀ ਅਗਵਾਈ 'ਚ ਨਸ਼ਾ ਤਸਕਰਾਂ ਖਿਲਾਫ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ, ਇਸ ਤੋਂ ਇਲਾਵਾ ਜੇਕਰ ਕੋਈ ਕਾਨੂੰਨ ਦੀ ਪਾਲਣਾ ਨਹੀਂ ਕਰਦਾ ਤਾਂ ਉਸਦੇ ਖਿਲਾਫ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਮਿਸ਼ਨ ਫਤਿਹ ਦੀ ਇੰਨ ਬਿੰਨ ਪਾਲਣਾ ਕਰਨ ਅਤੇ ਮੂੰਹ ਨੂੰ ਮਾਸਕ ਨਾਲ ਢੱਕ ਕੇ ਰੱਖਣ, ਭੀੜ ਭਾੜ ਵਾਲੀਆਂ ਜਗ੍ਹਾ ਤੇ ਜਾਣ ਤੋਂ ਪ੍ਰਹੇਜ਼ ਕੀਤਾ ਜਾਵੇ ਤਾਂ ਜੋ ਕੋਰੋਨਾ ਮਹਾਮਾਰੀ ਤੇ ਕਾਬੂ ਪਾਇਆ ਜਾ ਸਕੇ। ਇਸ ਮੌਕੇ ਥਾਣਾ ਮੁਖੀ ਯਾਦਵਿੰਦਰ ਸਿੰਘ, ਸਬ ਇੰਸ: ਅਵਤਾਰ ਸਿੰਘ, ਕਸਮੀਰ ਸਿੰਘ, ਗੁਰਜੰਟ ਸਿੰਘ, ਸੁਖਪਾਲ ਸਿੰਘ, ਓਂਕਾਰ ਸਿੰਘ (ਸਾਰੇ ਏ.ਐੱਸ.ਆਈ.) ਡੀ.ਐੱਸ.ਪੀ. ਦੇ ਰੀਡਰ ਜਸਵੀਰ ਸਿੰਘ, ਗੁਰਸੇਵਕ ਸਿੰਘ ਮੁਨਸ਼ੀ ਅਤੇ ਭੋਲੀ ਕੌਰ ਸਹਾਇਕ ਮੁਨਸ਼ੀ ਮੌਜੂਦ ਸਨ।


Shyna

Content Editor

Related News