ਨਸ਼ਾ ਸਮੱਗਲਰਾਂ ਦੇ ਸ਼ੱਕੀ ਟਿਕਾਣਿਆਂ ’ਤੇ ਪੁਲਸ ਨੇ ਵੱਡੀ ਛਾਪੇਮਾਰੀ

Saturday, Oct 24, 2026 - 06:32 PM (IST)

ਨਸ਼ਾ ਸਮੱਗਲਰਾਂ ਦੇ ਸ਼ੱਕੀ ਟਿਕਾਣਿਆਂ ’ਤੇ ਪੁਲਸ ਨੇ ਵੱਡੀ ਛਾਪੇਮਾਰੀ

ਕੋਟਕਪੂਰਾ (ਨਰਿੰਦਰ) : ਨਸ਼ਾ ਸਮੱਗਲਰਾਂ ਖ਼ਿਲਾਫ ਅੱਜ ਨਰਿੰਦਰ ਸਿੰਘ ਐੱਸ. ਪੀ ਫਰੀਦਕੋਟ ਅਤੇ ਸੰਜੀਵ ਕੁਮਾਰ ਡੀ. ਐੱਸ. ਪੀ ਕੋਟਕਪੂਰਾ ਦੀ ਅਗਵਾਈ ਹੇਠ ਸਥਾਨਕ ਜੈਤੋ ਚੁੰਗੀ, ਛੱਜ ਘੜਾ ਮੁਹੱਲਾ ਸਮੇਤ ਵੱਖ-ਵੱਖ ਨਸ਼ਾ ਪ੍ਰਭਾਵਿਤ ਇਲਾਕਿਆਂ ਵਿਚ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ ਪੁਲਸ ਟੀਮਾਂ ਨੇ ਨਸ਼ਾ ਸਮੱਗਲਿੰਗ ’ਚ ਸ਼ਾਮਲ ਰਹੇ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਤਲਾਸ਼ੀ ਲਈ। ਇਸ ਤੋਂ ਇਲਾਵਾ ਇਲਾਕਿਆਂ ’ਚ ਘੁੰਮ ਰਹੇ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਪੁੱਛ-ਗਿੱਛ ਵੀ ਕੀਤੀ ਗਈ। ਇਸ ਆਪ੍ਰੇਸ਼ਨ ਦੌਰਾਨ ਪੁਲਸ ਵੱਲੋਂ ਵਿਸ਼ੇਸ਼ ਨਾਕਾਬੰਦੀ ਕਰ ਕੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਗਈ। 

ਪੁਲਸ ਵੱਲੋਂ ਟ੍ਰਿਪਲ ਰਾਈਡਿੰਗ, ਕਾਗਜ਼ਾਤ ਪੂਰੇ ਨਾ ਹੋਣ, ਨੰਬਰ ਪਲੇਟ ਨਾ ਹੋਣ ਵਾਲਿਆਂ ਖਿਲਾਫ ਕਾਰਵਾਈ ਕਰਦੇ ਹੋਏ ਚਲਾਨ ਵੀ ਕੱਟੇ ਜਾ ਰਹੇ ਅਤੇ ਵਾਹਨ ਬਾਊਂਡ ਵੀ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਪੀ ਨਰਿੰਦਰ ਸਿੰਘ ਨੇ ਦੱਸਿਆ ਕਿ ਜ਼ਿਲੇ ’ਚ ਲਗਾਤਾਰ ਸਰਚ ਆਪ੍ਰੇਸ਼ਨ ਚਲਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦਾ ਮੁੱਖ ਉਦੇਸ਼ ਨਸ਼ਿਆਂ ਦੀ ਸਪਲਾਈ ਲਾਈਨ ਤੋੜਨਾ ਅਤੇ ਨਸ਼ਾ ਸਮੱਗਲਿੰਗ ’ਚ ਸ਼ਾਮਲ ਵਿਅਕਤੀਆਂ ਖ਼ਿਲਾਫ ਕਾਰਵਾਈ ਕਰਨਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਪੁਲਸ ਦੀ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।


author

Gurminder Singh

Content Editor

Related News