ਅਫ਼ੀਮ, ਨਸ਼ੇ ਵਾਲੀਆਂ ਗੋਲ਼ੀਆਂ ਅਤੇ 16 ਹਜ਼ਾਰ ਡਰੱਗ ਮਨੀ ਸਮੇਤ 3 ਕਾਬੂ

06/23/2022 6:28:11 PM

ਮੋਗਾ (ਆਜ਼ਾਦ) : ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਮੋਗਾ ਪੁਲਸ ਨੇ ਅਫ਼ੀਮ ਅਤੇ ਨਸ਼ੇ ਵਾਲੀਆਂ ਗੋਲੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰ ਕੇ 16 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਸੀ. ਆਈ. ਏ. ਸਟਾਫ ਮੋਗਾ ਦੀ ਪੁਲਸ ਪਾਰਟੀ ਜਦ ਬੱਸ ਅੱਡਾ ਮਹਿਣਾ ਕੋਲ ਆ ਰਹੀ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਕਿ ਮਨਜੀਤ ਸਿੰਘ ਨਿਵਾਸੀ ਪਿੰਡ ਬੂਹ (ਤਰਨਤਾਰਨ) ਅਫੀਮ ਸਮੱਗਲਿੰਗ ਦਾ ਧੰਦਾ ਕਰਦਾ ਹੈ, ਜਿਸ ’ਤੇ ਪੁਲਸ ਪਾਰਟੀ ਨੇ ਮੋਟਰਸਾਈਕਲ ਸਵਾਰ ਕਥਿਤ ਸਮੱਗਲਰ ਨੂੰ ਰੋਕਿਆ ਅਤੇ ਤਲਾਸ਼ੀ ਲੈਣ ’ਤੇ ਅੱਧਾ ਕਿੱਲੋ ਅਫੀਮ ਬਰਾਮਦ ਕੀਤੀ ਗਈ। ਕਥਿਤ ਸਮੱਗਲਰ ਖਿਲਾਫ਼ ਥਾਣਾ ਮਹਿਣਾ ਵਿਚ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਮਾਲੇਰਕੋਟਲਾ ਵਿਖੇ ਡਿਪਟੀ ਕਮਿਸ਼ਨਰ ਵੱਲੋਂ ਮਾਡਲ ਪੋਲਿੰਗ ਸਟੇਸ਼ਨ ਦਾ ਦੌਰਾ

ਇਸ ਤਰ੍ਹਾਂ ਥਾਣਾ ਕੋਟ ਈਸੇ ਖਾਂ ਦੇ ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਪਿੰਡ ਗਹਿਲੀਵਾਲਾ ਕੋਲ ਜਾ ਰਹੇ ਸੀ ਤਾਂ ਨਾਕਾਬੰਦੀ ਦੌਰਾਨ ਸ਼ੱਕ ਦੇ ਆਧਾਰ ’ਤੇ ਜਦ ਜੱਸਾ ਸਿੰਘ ਨਿਵਾਸੀ ਪਿੰਡ ਜੈਮਲਵਾਲਾ ਨੂੰ ਕਾਬੂ ਕਰ ਕੇ ਨਸ਼ੇ ਦੇ ਤੌਰ ’ਤੇ ਵਰਤੀਆਂ ਜਾਣ ਵਾਲੀਆਂ 500 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸੇ ਤਰ੍ਹਾਂ ਥਾਣਾ ਅਜੀਤਵਾਲ ਦੇ ਸਹਾਇਕ ਥਾਣੇਦਾਰ ਜਰਨੈਲ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਰਾਮ ਸਿੰਘ ਨਿਵਾਸੀ ਪਿੰਡ ਲੰਡੇ ਨੂੰ ਕਾਬੂ ਕਰ ਕੇ ਉਸ ਕੋਲੋਂ ਨਸ਼ੇ ਦੇ ਤੌਰ ’ਤੇ ਵਰਤੀਆਂ ਜਾਣ ਵਾਲੀਆਂ 300 ਗੋਲੀਆਂ ਬਰਾਮਦ ਕੀਤੀਆਂ ਗਈਆਂ ਅਤੇ 16 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਸਾਰੇ ਦੋਸ਼ੀਆਂ ਖਿਲਾਫ਼ ਮਾਮਲੇ ਦਰਜ ਕੀਤੇ ਗਏ ਹਨ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਦੋਸ਼ੀਆਂ ਨੂੰ ਪੁੱਛਗਿੱਛ ਦੇ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Anuradha

Content Editor

Related News