ਨਸ਼ੇ ਦੇ ਸਮੱਗਲਰਾਂ ਨੂੰ ਕਾਬੂ ਕਰ 1,30,750 ਨਸ਼ੀਲੀਆਂ ਗੋਲੀਆਂ ਕੀਤੀਆਂ ਬਰਾਮਦ : SSP ਸੁਰੇਂਦਰ ਲਾਂਬਾ

08/13/2020 11:24:22 PM

ਮਾਨਸਾ,(ਮਿੱਤਲ) : ਮਾਨਸਾ ਪੁਲਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦੇ ਹੋਏ 2 ਦੋਸ਼ੀਆਂ ਗੁਰਦੀਪ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਨੰਗਲ ਕਲਾਂ ਅਤੇ ਰਾਕੇਸ਼ ਕੁਮਾਰ ਪੁੱਤਰ ਜਗਦੀਸ਼ ਰਾਏ ਵਾਸੀ ਮਾਨਸਾ ਨੂੰ ਕਾਬੂ ਕਰਕੇ 1,30,750 ਨਸ਼ੀਲੀਆਂ ਗੋਲੀਆਂ ਕੀਤੀਆਂ। ਦਿਗਵਿਜੈ ਕਪਿਲ ਕਪਤਾਨ ਪੁਲਸ (ਇੰਨਵੈਸਟੀਗੇਸ਼ਨ) ਮਾਨਸਾ ਦੀ ਨਿਗਰਾਨੀ ਹੇਠ ਕੇਸ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਗ੍ਰਿਫਤਾਰ ਦੋਸ਼ੀਆਂ ਦੀ ਪੁੱਛਗਿੱਛ ਉਪਰੰਤ ਹੋਰ ਵੱਡੀ ਬਰਾਮਦਗੀ ਹੋਣ ਦੀ ਸੰਭਾਵਨਾ ਹੈ।  

ਐਸ.ਐਸ.ਪੀ. ਮਾਨਸਾ ਸੁਰੇਂਦਰ ਲਾਂਬਾ, ਆਈ. ਪੀ. ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਦਰ ਮਾਨਸਾ ਦੀ ਪੁਲਸ ਪਾਰਟੀ ਗਸ਼ਤ ਤੇ ਚੈਕਿੰਗ ਦੌਰਾਨ ਸ਼ੱਕੀ ਵਿਅਕਤੀਆਂ ਸਬੰਧ 'ਚ ਬਾਹੱਦ ਪਿੰਡ ਨੰਗਲ ਖੁਰਦ ਮੌਜੂਦ ਸੀ। ਜਿਥੇ ਮੋਟਰਸਾਈਕਲ ਸਵਾਰ ਵਿਅਕਤੀ ਗੁਰਦੀਪ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਨੰਗਲ ਕਲਾਂ ਨੂੰ ਕਾਬੂ ਕਰਕੇ ਉਸ ਪਾਸੋਂ 640 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ।| ਗ੍ਰਿਫਤਾਰ ਵਿਅਕਤੀ ਨੇ ਮੁਢਲੀ ਪੁੱਛਗਿੱਛ 'ਚ ਦੱਸਿਆ ਕਿ ਉਸ ਨੇ ਇਹ ਨਸ਼ੀਲੀਆਂ ਗੋਲੀਆਂ ਰਾਕੇਸ਼ ਕੁਮਾਰ ਪੁੱਤਰ ਜਗਦੀਸ਼ ਰਾਏ ਵਾਸੀ ਮਾਨਸਾ (ਵਿਜੇ ਮੈਡੀਕਲ ਹਾਲ ਮਾਨਸਾ) ਪਾਸੋਂ ਖਰੀਦੀਆਂ ਹਨ। ਜਿਸ 'ਤੇ ਦੋਵਾਂ ਦੋਸ਼ੀਆਂ ਵਿਰੁੱਧ ਮੁਕੱਦਮਾ ਨੰਬਰ 347 ਮਿਤੀ 12^08^2020 ਅ/ਧ 22,25,27(ਏ),29/61/85 ਐਨ. ਡੀ. ਪੀ. ਐਸ. ਐਕਟ ਅਤੇ 18 ਡਰੱਗਜ਼ ਐਂਡ ਕਾਸਮੈਟਿਕਸ ਐਕਟ 1940 ਥਾਣਾ ਸਦਰ ਮਾਨਸਾ ਦਰਜ. ਰਜਿਸਟਰ ਕਰਵਾਇਆ ਗਿਆ।

ਹਰਜਿੰਦਰ ਸਿੰਘ, ਡੀ.ਐਸ.ਪੀ. ਮਾਨਸਾ ਦੀ ਅਗਵਾਈ ਹੇਠ ਐਸ.ਆਈ. ਅੰਗਰੇਜ ਸਿੰਘ ਮੁੱਖ ਅਫਸਰ ਥਾਣਾ ਸਦਰ ਮਾਨਸਾ ਸਮੇਤ ਪੁਲਸ ਪਾਰਟੀ ਵੱਲੋਂ  ਸੀਸ਼ਨ ਕੁਮਾਰ ਜਿਲਾ ਡਰੱਗ ਕੰਟਰੋਲ ਅਫਸਰ ਮਾਨਸਾ ਨੂੰ ਨਾਲ ਲੈ ਕੇ ਦੋਸ਼ੀ ਰਾਕੇਸ਼ ਕੁਮਾਰ ਦੀ ਦੁਕਾਨ ਵਿਜੇ ਮੈਡੀਕਲ ਹਾਲ ਦੀ ਕਾਇਦੇ ਅਨੁਸਾਰ ਤਲਾਸ਼ੀ ਕੀਤੀ ਗਈ। ਜਿਥੇ ਮੌਕੇ ਤੋਂ 310 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਦੋਸ਼ੀ ਰਾਕੇਸ਼ ਕੁਮਾਰ ਦੀ ਤੋਂ ਮੁਢਲੀ ਪੁੱਛਗਿੱਛ 'ਤੇ ਉਸ ਦੀ ਨਿਸ਼ਾਨਦੇਹੀ 'ਤੇ ਉਸ ਦੇ ਗੁਦਾਮ 'ਚੋਂ 82800 ਨਸ਼ੀਲੀਆਂ ਗੋਲੀਆਂ ਮਾਰਕਾ ਏਟੀਜੋਲਮ ਅਤੇ 47000 ਨਸ਼ੀਲੀਆਂ ਗੋਲੀਆਂ ਮਾਰਕਾ ਕਲੋਵੀਡੋਲ ਬਰਾਮਦ ਕੀਤੀਆਂ ਗਈਆਂ। ਇਨ੍ਹਾਂ ਦੋਵਾਂ ਦੋਸ਼ੀਆਂ ਰਾਕੇਸ਼ ਕੁਮਾਰ ਉਕਤ ਦੇ ਵਿਰੁੱਧ ਪਹਿਲਾਂ ਵੀ 6300 ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਦਾ ਮੁਕੱਦਮਾ ਨੰ:66 ਮਿਤੀ 07^08^2017 ਅ/ਧ 22/61/85 ਐਨ.ਡੀ.ਪੀ.ਐਸ.ਐਕਟ ਥਾਣਾ ਸਿਟੀ^1 ਮਾਨਸਾ ਦਰਜ ਹੈ। ਦੂਜੇ ਦੋਸ਼ੀ ਗੁਰਦੀਪ ਸਿੰਘ ਦੇ ਵਿਰੁੱਧ ਵੀ ਮੁਕੱਦਮਾ ਨੰਬਰ 13 ਮਿਤੀ 10^01^2017 ਅ/ਧ 420 ਹਿੰ:ਦੰ:, ਧਾਰਾ 3,4,5,6 ਪੀ.ਵੀ.ਟੀ. ਐਕਟ, ਧਾਰਾ 15(2), 15(3) ਜੇ.ਐਮ.ਸੀ. ਐਕਟ ਥਾਣਾ ਸਿਟੀ ਬਰਨਾਲਾ ਦਰਜ ਰਜਿਸਟਰ ਹੋਏ ਸਨ।| ਦੋਸ਼ੀਆਂ ਪਾਸੋਂ ਬਰਾਮਦ ਨਸ਼ੀਲੀਆਂ ਗੋਲੀਆਂ ਦੀ ਬਜ਼ਾਰੀ ਕੀਮਤ ਕਰੀਬ 6 ਲੱਖ ਰੁਪਏ ਬਣਦੀ ਹੈ ਪਰ ਦੋਸ਼ੀਆਂ ਨੇ ਮੁਢਲੀ ਪੁੱਛਗਿੱਛ 'ਤੇ ਦੱਸਿਆ ਕਿ ਉਨ੍ਹਾਂ ਨੇ ਇਹ ਨਸ਼ੀਲੀਆਂ ਗੋਲੀਆਂ 17 ਲੱਖ ਰੁਪਏ ਤੋਂ ਵੱਧ ਦੀਆ ਵੇਚ ਕੇ ਮੋਟੀ ਕਮਾਈ ਕਰਨੀ ਸੀ।

ਗ੍ਰਿਫਤਾਰ ਦੋਵਾਂ ਦੋਸ਼ੀਆਂ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਜਿਨ੍ਹਾਂ ਪਾਸੋਂ ਡੂੰਘਾਈ ਨਾਲ
ਪੁੱਛਗਿੱਛ ਕਰਕੇ ਦੋਸ਼ੀਆਂ ਦੇ ਅਗਲੇ ਤੇ ਪਿਛਲੇ ਸੰਬੰਧਾਂ ਦਾ ਪਤਾ ਲਗਾ ਕੇ ਮੁਕੱਦਮੇ ਵਿੱਚ ਅੱਗੇ ਹੋਰ ਜਾਂਚ ਕੀਤੀ ਜਾਵੇਗੀ। ਐਸ.ਐਸ.ਪੀ. ਮਾਨਸਾ ਸੁਰੇਂਦਰ ਲਾਂਬਾ, ਆਈ.ਪੀ.ਐਸ. ਨੇ ਦੱਸਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ।

Deepak Kumar

This news is Content Editor Deepak Kumar