ਪਾਕਿਸਤਾਨ ਤੋਂ ਮੰਗਵਾ ਕੇ ਹੈਰੋਇਨ ਸਪਲਾਈ ਕਰਨ ਵਾਲੇ 2 ਸਮੱਗਲਰ ਪੁਲਸ ਨੇ ਕੀਤੇ ਕਾਬੂ, 1 ਕਿੱਲੋ ਹੈਰੋਇਨ ਬਰਾਮਦ
Monday, Feb 12, 2024 - 04:05 AM (IST)
ਫਿਰੋਜ਼ਪੁਰ/ਗੁਰੂਹਰਸਹਾਏ (ਕੁਮਾਰ, ਜ.ਬ., ਸੁਨੀਲ ਵਿੱਕੀ, ਮਨਜੀਤ)– ਐੱਸ.ਐੱਸ.ਪੀ. ਫਿਰੋਜ਼ਪੁਰ ਸੌਮਿਆ ਮਿਸ਼ਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ਵਿਚ ਪੁਲਸ ਨੇ ਨਸ਼ਾ ਸਮੱਗਲਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਵੱਡੀ ਕਾਰਵਾਈ ਕੀਤੀ ਹੈ। ਡੀ.ਐੱਸ.ਪੀ. ਗੁਰੂਹਰਸਹਾਏ ਅਤੁਲ ਸੋਨੀ ਅਤੇ ਡੀ.ਐੱਸ.ਪੀ. ਬਲਕਾਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਰਵਾਈ ਕਰਦੇ ਹੋਏ ਇੰਸਪੈਕਟਰ ਗੁਰਜੰਟ ਸਿੰਘ ਦੀ ਅਗਵਾਈ ਹੇਠ ਇਕ ਨਸ਼ਾ ਸਮੱਗਲਰ ਨੂੰ ਇਕ ਕਿੱਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ।
ਇਹ ਵੀ ਪੜ੍ਹੋ- ਅਨੋਖਾ ਵਿਆਹ: ਮਾਪਿਆਂ ਦੀ ਇੱਛਾ ਤੇ 17 ਸਾਲਾਂ ਦੇ ਪਿਆਰ ਲਈ ਹੈਲੀਕਾਪਟਰ 'ਚ ਲਾੜੀ ਵਿਆਹੁਣ ਗਿਆ ਲਾੜਾ
ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਐੱਸ.ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਨੇ ਦੱਸਿਆ ਕਿ ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਇੰਸਪੈਕਟਰ ਗੁਰਜੰਟ ਸਿੰਘ ਦੀ ਅਗਵਾਈ ਹੇਠ ਬੀ.ਐੱਸ.ਐੱਫ. ਦੇ ਨਾਲ ਪਿੰਡ ਛਿੰਬੇਵਾਲਾ ਨਹਿਰ ਦੇ ਪੁਲ ਕੋਲ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਸੁਖਚੈਨ ਸਿੰਘ ਪੁੱਤਰ ਚਿਮਨ ਸਿੰਘ ਵਾਸੀ ਪਿੰਡ ਛਾਂਗਾ ਰਾਏ ਹਿਠਾੜ ਉਰਫ ਛਿੰਬੇਵਾਲਾ ਅਤੇ ਮੰਗਲ ਸਿੰਘ ਪੁੱਤਰ ਮਹਿੰਦਰ ਸਿੰਘ ਦੇ ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧ ਹਨ ਅਤੇ ਇਹ ਦੋਵੇਂ ਜਣੇ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਅੱਗੇ ਸਪਲਾਈ ਕਰਨ ਦਾ ਧੰਦਾ ਕਰਦੇ ਹਨ।
ਉਨ੍ਹਾਂ ਦੇ ਨਾਲ ਹੈਰੋਇਨ ਦੀ ਇਕ ਤਾਜ਼ਾ ਖੇਪ ਪਹੁੰਚੀ ਹੈ ਤਾਂ ਪੁਲਸ ਪਾਰਟੀ ਵਲੋਂ ਤੁਰੰਤ ਦੱਸੀ ਜਗ੍ਹਾ ’ਤੇ ਛਾਪੇਮਾਰੀ ਕਰਦੇ ਹੋਏ ਸੁਖਚੈਨ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਸ ਦੀ ਨਿਸ਼ਾਨਦੇਹੀ ’ਤੇ ਪੁਲਸ ਨੇ ਭਾਰਤ-ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਪਿੰਡ ਬਾਜੇਕੇ ਦੀ ਜ਼ਮੀਨ ਵਿਚੋਂ ਡੀ.ਐੱਸ.ਪੀ. ਅਤੁਲ ਸੋਨੀ ਦੀ ਅਗਵਾਈ ਹੇਠ 500 ਗ੍ਰਾਮ ਹੈਰੋਇਨ ਬਰਾਮਦ ਕਰ ਲਈ।
ਇਹ ਵੀ ਪੜ੍ਹੋ- ਹਜ਼ਾਰਾਂ ਟਰੈਕਟਰ-ਟਰਾਲੀਆਂ ਲੈ ਕੇ ਕਿਸਾਨ ਭਲਕੇ ਕਰਨਗੇ ਦਿੱਲੀ ਵੱਲ ਕੂਚ, ਹਰਿਆਣਾ 'ਚ ਹੋ ਰਹੀ ਰੋਕਣ ਦੀ ਤਿਆਰੀ
ਉਨ੍ਹਾਂ ਦੱਸਿਆ ਕਿ ਸੁਖਚੈਨ ਸਿੰਘ ਨੇ ਭਾਰਤ ਦੀ ਸਰਹੱਦ ਨਾਲ ਲੱਗਦੇ ਪਿੰਡ ਬਾਜੇਕੇ ਵਿਖੇ ਛੁਪਾ ਕੇ ਰੱਖੀ 500 ਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਕਰਵਾਈ ਹੈ ਅਤੇ ਕਾਬੂ ਕੀਤੇ ਵਿਅਕਤੀ ਪਾਸੋਂ ਹੁਣ ਤੱਕ ਇਕ ਕਿਲੋ ਹੈਰੋਇਨ ਬਰਾਮਦ ਕਰ ਲਈ ਗਈ ਹੈ। ਜਦਕਿ ਮੰਗਲ ਸਿੰਘ ਪੁੱਤਰ ਮਹਿੰਦਰ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਪੁਲਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਸ ਖਿਲਾਫ 9 ਜੂਨ 2020 ਨੂੰ ਫਾਜ਼ਿਲਕਾ ਦੇ ਐੱਸ.ਐੱਸ.ਓ.ਸੀ. ਥਾਣੇ ’ਚ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਹੈ। ਜਾਣਕਾਰੀ ਮੁਤਾਬਕ ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e