ਕੰਮ ''ਤੇ ਜਾ ਰਹੇ ਨੌਜਵਾਨ ਨੂੰ ਰਾਹ ''ਚ ਘੇਰ ਕੇ ਨਸ਼ਾ ਵੇਚਣ ਲਈ ਕੀਤਾ ਮਜਬੂਰ, ਮਨ੍ਹਾ ਕਰਨ ''ਤੇ ਕੀਤੀ ਕੁੱਟਮਾਰ
Tuesday, Jul 09, 2024 - 02:25 AM (IST)

ਲੁਧਿਆਣਾ (ਜਗਰੂਪ)- ਪੰਜਾਬ ’ਚੋਂ ਨਸ਼ਾ ਖ਼ਤਮ ਕਰਨ ਦੇ ਦਾਅਵੇ ਲਗਾਤਾਰ ਕੀਤੇ ਜਾਂਦੇ ਰਹਿੰਦੇ ਹਨ। ਪਰ ਨਸ਼ਾ ਵੇਚਣ ਵਾਲੇ ਬੇਖੌਫ ਹੋ ਕੇ ਨਸ਼ੇ ਦੀ ਸਪਲਾਈ ਕਰਦੇ ਹਨ ਅਤੇ ਉਨ੍ਹਾਂ ਨੂੰ ਪੁਲਸ ਦੀ ਕਾਰਵਾਈ ਦਾ ਵੀ ਕੋਈ ਡਰ ਨਹੀਂ ਰਹਿ ਗਿਆ।
ਅਜਿਹਾ ਹੀ ਇਕ ਮਾਮਲਾ ਥਾਣਾ ਡਵੀਜ਼ਨ ਨੰ. 7 ’ਚ ਸਾਹਮਣੇ ਆਇਆ, ਜਿਥੇ ਇਕ ਨੌਜਵਾਨ ਨੇ ਕੁਝ ਅਣਪਛਾਤੇ ਨੌਜਵਾਨਾਂ ਖਿਲਾਫ਼ ਉਸ ਕੋਲੋਂ ਜਬਰਦਸਤੀ ਨਸ਼ਾ ਵੇਚਣ ਦੇ ਨਾਂ ’ਤੇ ਕੁੱਟਮਾਰ ਕਰਨ ਦੇ ਗੰਭੀਰ ਦੋਸ਼ ਲਗਾਏ ਗਏ ਹਨ। ਪੀੜਤ ਸੰਨੀ ਪੁੱਤਰ ਭਗਤੂ ਰਾਵਤ ਨੇ ਦੱਸਿਆ ਕਿ ਬੀਤੇ ਦਿਨੀਂ ਉਹ ਕੰਮ 'ਤੇ ਜਾਣ ਲਈ ਘਰ ਤੋਂ ਨਿਕਲਿਆ ਸੀ। ਰਸਤੇ ’ਚ ਕੁਝ ਅਣਪਛਾਤੇ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ ਅਤੇ ਕਹਿਣ ਲੱਗੇ ਕਿ ਉਨ੍ਹਾਂ ਦਾ ਨਸ਼ਾ ਵੇਚਣ ’ਚ ਸਾਥ ਦੇਵੇ।
ਇਹ ਵੀ ਪੜ੍ਹੋ- ਪਹਿਲੀ ਪਤਨੀ ਨੂੰ ਕਤਲ ਕਰ ਕੱਟ ਚੁੱਕਾ ਸੀ 10 ਸਾਲ ਜੇਲ੍ਹ, ਹੁਣ ਦੂਜੀ ਨੂੰ ਵੀ ਕੈਂਚੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ
ਸੰਨੀ ਨੇ ਕਿਹਾ ਕਿ ਮਨ੍ਹਾ ਕਰਨ ’ਤੇ ਅਣਪਛਾਤੇ ਨੌਜਵਾਨਾਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਕਿਸੇ ਤਰ੍ਹਾਂ ਉਸ ਨੇ ਭੱਜ ਕੇ ਆਪਣੀ ਜਾਨ ਬਚਾਈ ਅਤੇ ਥਾਣਾ ਡਵੀਜ਼ਨ ਨੰ. 7 ਦੀ ਪੁਲਸ ਨੂੰ ਸ਼ਿਕਾਇਤ ਕੀਤੀ ਪਰ ਪੁਲਸ ਨੇ ਅਜੇ ਤੱਕ ਵੀ ਸ਼ਿਕਾਇਤ ’ਤੇ ਕੋਈ ਠੋਸ ਕਾਰਵਾਈ ਨਹੀਂ ਕੀਤੀ। ਸੰਨੀ ਨੇ ਦੱਸਿਆ ਕਿ ਕੁੱਟਮਾਰ ਕਰਨ ਵਾਲੇ ਫੋਨ ਕਰ ਕੇ ਹੋਰ ਗੰਭੀਰ ਸਿੱਟੇ ਭੁਗਤਣ ਦੀਆਂ ਧਮਕੀਆਂ ਦੇ ਰਹੇ ਹਨ। ਥਾਣਾ ਪੁਲਸ ਮਾਮਲੇ 'ਚ ਲਿੱਪਾ-ਪੋਚੀ ਕਰਨ ਦੀ ਥਿਊਰੀ ’ਤੇ ਕੰਮ ਕਰ ਰਹੀ ਹੈ।
ਇਹ ਵੀ ਪੜ੍ਹੋ- ਆਸ਼ਕ ਨਾਲ ਮਿਲ ਜਿਊਂਦਾ ਸਾੜ'ਤਾ ਘਰਵਾਲਾ, ਚੱਕਰਾਂ 'ਚ ਪਾ'ਤੀ ਪੰਜਾਬ ਪੁਲਸ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e