ਆਪ੍ਰੇਸ਼ਨ ਸੀਲ-3 ਨੇ ਪਾਈਆਂ ਨਸ਼ਾ ਸਮੱਗਲਰਾਂ ਨੂੰ ਭਾਜੜਾਂ,  40 FIR ਦਰਜ ਕਰਕੇ 49 ਵਿਅਕਤੀ ਕੀਤੇ ਗ੍ਰਿਫ਼ਤਾਰ

Thursday, Aug 24, 2023 - 05:48 PM (IST)

ਪਟਿਆਲਾ (ਜੋਸਨ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਫ਼ਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਪੁਲਸ ਵੱਲੋਂ ਸਮੇਂ-ਸਮੇਂ ’ਤੇ ਚਲਾਏ ਜਾ ਰਹੇ ਵਿਸ਼ੇਸ਼ ਆਪ੍ਰੇਸ਼ਨ ‘ਆਪ੍ਰੇਸ਼ਨ ਸੀਲ-3’ ਨੇ ਸੂਬੇ ਅੰਦਰ ਨਸ਼ਾ ਸਮੱਗਲਰਾਂ ਨੂੰ ਭਾਜੜਾਂ ਪਾਈਆਂ ਹਨ। ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਇਹ ਆਪ੍ਰੇਸ਼ਨ ਚਾਰ ਗੁਆਂਢੀ ਸੂਬਿਆਂ ਹਿਮਾਚਲ ਪ੍ਰਦੇਸ਼, ਹਰਿਆਣਾ, ਰਾਜਸਥਾਨ ਅਤੇ ਜੰਮੂ ਕਸ਼ਮੀਰ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੀਆਂ ਪੁਲਸ ਫੋਰਸਾਂ ਨਾਲ ਸਾਂਝੇ ਤੌਰ ’ਤੇ ਇਕੋ ਸਮੇਂ ਚਲਾਇਆ ਗਿਆ ਸੀ।

ਨਸ਼ਿਆਂ ਨੂੰ ਨੱਥ ਪਾਉਣ ਲਈ ਇਸ ਅਪ੍ਰੇਸ਼ਨ ਦੌਰਾਨ ਸ਼ੱਕੀ ਵਾਹਨਾਂ ਦੀ ਡੂੰਘਾਈ ਨਾਲ ਤਲਾਸ਼ੀ ਲਈ ਗਈ ਅਤੇ ਆਮ ਲੋਕਾਂ ਲਈ ਘੱਟ ਤੋਂ ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਗਿਆ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਸਾਰੇ ਪੁਲਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਵਾਹਨਾਂ ਦੀ ਚੈਕਿੰਗ ਕਰਨ ਸਮੇਂ ਉਹ ਹਰੇਕ ਯਾਤਰੀ ਨਾਲ ਦੋਸਤਾਨਾ ਵਿਹਾਰ ਕਰਨ ਅਤੇ ਨਿਮਰਤਾ ਨਾਲ ਪੇਸ਼ ਆਉਣ।
ਇਸ ਮੌਕੇ ਵਿਸ਼ੇਸ਼ ਡੀ. ਜੀ. ਪੀ. ਨੇ ਦੱਸਿਆ ਕਿ ਸੂਬੇ ਵਿਚ ਦਾਖ਼ਲ ਹੋਣ ਵਾਲੇ 5726 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਵਿੱਚੋਂ 329 ਦੇ ਚਲਾਨ ਕੀਤੇ ਗਏ ਅਤੇ 25 ਨੂੰ ਜ਼ਬਤ ਕੀਤਾ ਗਿਆ। ਪੁਲਸ ਨੇ 40 ਐੱਫ਼. ਆਈ. ਆਰ. ਵੀ ਦਰਜ ਕਰਕੇ 49 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ।

ਇਹ ਵੀ ਪੜ੍ਹੋ- ਵਿਧਾਇਕ ਸ਼ੀਤਲ ਅੰਗੁਰਾਲ ਜਲੰਧਰ ਦੀ ਅਦਾਲਤ 'ਚ ਹੋਏ ਪੇਸ਼, ਜਾਣੋ ਕੀ ਹੈ ਪੂਰਾ ਮਾਮਲਾ

ਪਿਛਲੇ 20 ਦਿਨਾਂ ’ਚ ਹੈਰੋਇਨ ਦੀਆਂ ਵੱਡੀਆਂ ਖੇਪਾਂ ਦੀ ਬਰਾਮਦਗੀ
3 ਅਗਸਤ : ਐੱਸ. ਐੱਸ. ਓ. ਸੀ. ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਸਮੱਗਲਿੰਗ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਨਸ਼ਾ ਸਮੱਗਲਰ ਸ਼ਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜ਼ੇ ’ਚੋਂ 6 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।
5 ਅਗਸਤ : ਐੱਸ. ਐੱਸ. ਓ. ਸੀ. ਅੰਮ੍ਰਿਤਸਰ ਨੇ ਮਹਿਤਪੁਰ ਦੇ ਪਿੰਡ ਬੂਟੇ ਦੀਆਂ ਛੰਨਾ ਵਿਖੇ ਸੜਕ ਦੇ ਹੇਠਾਂ ਲੁਕਾ ਕੇ ਰੱਖੀ 4 ਕਿਲੋ ਹੈਰੋਇਨ ਬਰਾਮਦ ਕੀਤੀ।
6 ਅਗਸਤ : ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਸਰਹੱਦ ਪਾਰੋਂ ਨਸ਼ਾ ਸਮੱਗਲਿੰਗ ਦੇ ਦੋ ਵੱਖ-ਵੱਖ ਰੈਕੇਟਾਂ ਦਾ ਪਰਦਾਫਾਸ਼ ਕਰਦਿਆਂ ਚਾਰ ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ 77.8 ਕਿਲੋ ਹੈਰੋਇਨ ਅਤੇ ਤਿੰਨ ਪਿਸਤੌਲਾਂ ਬਰਾਮਦ ਕੀਤੀਆਂ।
10 ਅਗਸਤ : ਅੰਮ੍ਰਿਤਸਰ ਦਿਹਾਤੀ ਪੁਲਸ ਨੇ ਸਰਹੱਦ ਪਾਰੋਂ ਨਸ਼ਾ ਸਮੱਗਲਿੰਗ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ 3 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 12 ਕਿਲੋ ਹੈਰੋਇਨ ਬਰਾਮਦ ਕੀਤੀ।
11 ਅਗਸਤ : ਸੀ. ਆਈ. ਏ. ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਸਮੱਗਲਿੰਗ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇਕ ਨਸ਼ਾ ਸਮੱਗਲਰ, ਜਿਸ ਦੀ ਪਛਾਣ ਹਰਪਾਲ ਸਿੰਘ ਉਰਫ਼ ਭੱਲਾ ਵਾਸੀ ਪਿੰਡ ਲੱਖਨਾ, ਜ਼ਿਲਾ ਤਰਨਤਾਰਨ ਵਜੋਂ ਹੋਈ ਹੈ, ਦੇ ਕਬਜ਼ੇ ਵਿਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ।
17 ਅਗਸਤ : ਜਲੰਧਰ ਦਿਹਾਤੀ ਪੁਲਸ ਨੇ ਨਸ਼ਾ ਸਮੱਗਲਰ ਜੋਗਾ ਸਿੰਘ ਵਾਸੀ ਪਿੰਡ ਰਾਜਾਪੁਰ, ਲੁਧਿਆਣਾ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ’ਚੋਂ 8 ਕਿਲੋ ਹੈਰੋਇਨ ਬਰਾਮਦ ਕੀਤੀ।

ਇਹ ਵੀ ਪੜ੍ਹੋ- ਨਵਾਂਸ਼ਹਿਰ ਵਿਖੇ ਛੱਪੜ 'ਚ ਡੁੱਬਣ ਕਾਰਨ 12 ਸਾਲਾ ਬੱਚੇ ਦੀ ਮੌਤ, ਚਾਰ ਭੈਣਾਂ ਦਾ ਸੀ ਇਕਲੌਤਾ ਭਰਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News