ਮੁੱਖ ਮੰਤਰੀ ਨੇ ਨਸ਼ਾ ਤਸਕਰਾਂ ''ਤੇ ਸ਼ਿਕੰਜਾ ਕੱਸਦਿਆਂ ਪੁਲਸ ਵਿਭਾਗ ਨੂੰ ਦਿੱਤੀਆਂ ਸਖ਼ਤ ਹਦਾਇਤਾਂ : ਬਲਕਾਰ ਸਿੱਧੂ

05/14/2022 2:27:04 AM

ਭਗਤਾ ਭਾਈ (ਪਰਮਜੀਤ ਢਿੱਲੋਂ) : ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡ ਬੁਰਜ ਥਰੋੜ ਵਿਖੇ ਆਮ ਆਦਮੀ ਪਾਰਟੀ ਵੱਲੋਂ ਵੋਟਰਾਂ ਦਾ ਧੰਨਵਾਦ ਕਰਨ ਲਈ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਆਪਣੀ ਸਮੁੱਚੀ ਟੀਮ ਸਮੇਤ ਪਹੁੰਚ ਕੇ ਸ਼ਮੂਲੀਅਤ ਕੀਤੀ। ਸਿੱਧੂ ਨੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸਮੂਹ ਪਿੰਡ ਵਾਸੀਆਂ ਤੇ 'ਆਪ' ਵਲੰਟੀਅਰਾਂ ਤੇ ਆਗੂਆਂ ਦਾ ਤਹਿ-ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਤੁਹਾਡੇ ਸਾਰਿਆਂ ਦੇ ਸਹਿਯੋਗ ਨਾਲ ਪੰਜਾਬ ਦੇ ਗਲ਼ੋਂ ਗੁਲਾਮੀ ਦਾ ਜੂਲਾ ਲਾਹਿਆ ਗਿਆ ਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਤੁਹਾਡੇ ਸਹਿਯੋਗ ਦੀ ਹਾਲੇ ਹੋਰ ਲੋੜ ਹੈ। 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਇਕੋ-ਇਕ ਟੀਚਾ ਹੈ ਕਿ ਕਿਵੇਂ ਡਿੱਗੇ ਪਏ ਪੰਜਾਬ ਨੂੰ ਮੁੜ ਪੈਰਾਂ ਸਿਰ ਖੜ੍ਹਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਲੁੱਟਣ ਵਾਲਿਆਂ ਨੇ ਸਿਰਫ ਲੁੱਟਿਆ ਹੀ ਨਹੀਂ ਸਗੋਂ ਪੰਜਾਬ 'ਚ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦਾ ਜਾਲ ਵਿਛਾ ਕੇ ਇਸ ਨੂੰ ਕੰਗਾਲ ਕਰਕੇ ਰੱਖ ਦਿੱਤਾ ਹੈ।

ਇਹ ਵੀ ਪੜ੍ਹੋ : ਡਿਪੂ ਹੋਲਡਰਾਂ ਨੂੰ ਆਮਦਨ ਵਧਾਉਣ ਲਈ ਮਾਰਕਫੈੱਡ ਦੇ ਕੁਝ ਉਤਪਾਦ ਵੇਚਣ ਦੀ ਇਜਾਜ਼ਤ ਦੇਣ 'ਤੇ ਵਿਚਾਰ : ਕਟਾਰੂਚੱਕ

ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਸੁਪਨਾ ਸਾਕਾਰ ਕਰਨ ਲਈ ਅੱਗੇ ਆਓ, ਸਭ ਤੋਂ ਪਹਿਲਾਂ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਖਤਮ ਕਰਨਾ ਇਹ ਤੁਹਾਡੇ ਸਹਿਯੋਗ ਨਾਲ ਸੰਭਵ ਹੋਵੇਗਾ। ਉਸ ਤੋਂ ਬਾਅਦ ਪੰਜਾਬ 'ਚ ਵਗਦੇ ਨਸ਼ਿਆਂ ਦੇ 6ਵੇਂ ਦਰਿਆ ਨੂੰ ਠੱਲ੍ਹ ਪਾਉਣ ਲਈ ਸਾਨੂੰ ਸਾਰਿਆਂ ਨੂੰ ਅੱਗੇ ਆਉਣ ਦੀ ਲੋੜ ਹੈ। ਹਲਕਾ ਰਾਮਪੁਰਾ ਫੂਲ 'ਚ ਕਿਸੇ ਵੀ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਦੀਆਂ ਪੁਲਸ ਨੂੰ ਸਖ਼ਤ ਹਦਾਇਤਾਂ ਹਨ ਕਿ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਾ ਜਾਵੇ। ਉਨ੍ਹਾਂ ਕਿਹਾ ਕਿ ਪਿੰਡ ਬੁਰਜ ਥਰੋੜ ਵਾਲੇ ਵਧਾਈ ਦੇ ਪਾਤਰ ਹਨ, ਜਿਨ੍ਹਾਂ ਨੇ ਹਲਕਾ ਰਾਮਪੁਰਾ ਫੂਲ ਦੇ 2 ਭ੍ਰਿਸ਼ਟ ਸਾਬਕਾ ਮੰਤਰੀਆਂ ਨੂੰ ਹਰਾ ਕੇ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਇਆ। ਮੇਰੇ ਘਰ ਦੇ ਦਰਵਾਜ਼ੇ ਹਲਕੇ ਦੇ ਲੋਕਾਂ ਲਈ ਹਮੇਸ਼ਾ ਖੁੱਲ੍ਹੇ ਹਨ, ਕੋਈ ਵੀ ਵਿਅਕਤੀ ਰਾਮਪੁਰਾ ਫੂਲ ਵਿਖੇ ਲੱਗਦੇ ਲੋਕ ਦਰਬਾਰ ਵਿੱਚ ਆ ਕੇ ਆਪਣਾ ਕੰਮ ਦੱਸੇ, ਉਹ ਬਿਨਾਂ ਦੇਰੀ ਹੋਵੇਗਾ।

ਇਹ ਵੀ ਪੜ੍ਹੋ : ਸਰਕਾਰੀ ਸਕੂਲ 'ਚ ਡੇਂਗੂ ਦਾ ਲਾਰਵਾ ਮਿਲਣ ’ਤੇ ਸਿਹਤ ਵਿਭਾਗ ਦੀ ਟੀਮ ਨੇ ਕੀਤਾ ਚਲਾਨ

ਇਸ ਮੌਕੇ ਸੀਨੀਅਰ 'ਆਪ' ਆਗੂ ਨਛੱਤਰ ਸਿੰਘ ਸਿੱਧੂ, ਕੁਲਵਿੰਦਰ ਸਿੰਘ, ਸਰੂਪ ਸਿੰਘ, ਇਕਬਾਲ ਸਿੰਘ, ਦਰਬਾਰਾ ਸਿੰਘ, ਬਲਵਿੰਦਰ, ਜਗਸੀਰ ਸਿੰਘ, ਸੁਖਪਾਲ ਸਿੰਘ, ਭੋਲਾ ਸਿੰਘ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ, ਹਰਬੰਸ ਸਿੰਘ, ਸੱਤਪਾਲ ਸਿੰਘ, ਸੇਵਾ ਸਿੰਘ, ਬਲਕਾਰ ਸਿੰਘ, ਸੁਖਪਾਲ ਸਿੰਘ, ਚਮਕੌਰ ਸਿੰਘ, ਬਲਬਹਾਦਰ ਸਿੰਘ, ਕੁਲਦੀਪ ਸਿੰਘ, ਮਨਦੀਪ ਸਿੰਘ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ : ਬੱਸ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਮੌਕੇ 'ਤੇ ਮੌਤ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Mukesh

Content Editor

Related News