ਰੇਡ ਦੌਰਾਨ 20 ਗ੍ਰਾਮ ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
Friday, Oct 18, 2024 - 03:29 PM (IST)
ਸਾਹਨੇਵਾਲ/ਕੁਹਾੜਾ (ਜਗਰੂਪ)- ਥਾਣਾ ਕੂੰਮ ਕਲਾਂ ਦੀ ਪੁਲਸ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨੂੰ ਉਸ ਵੇਲੇ ਸਫਲਤਾ ਮਿਲੀ ਜਦੋਂ ਚੌਕੀ ਕਟਾਣੀ ਕਲਾਂ ਦੇ ਇੰਚਾਰਜ ਜਸਪਾਲ ਦੀ ਪੁਲਸ ਨੂੰ ਮੁਖਬਰ ਨੇ ਇਤਲਾਹ ਦਿੱਤੀ ਕਿ ਇਕ ਵਿਅਕਤੀ ਨਸ਼ਾ ਵੇਚਣ ਦਾ ਕੰਮ ਕਰਦਾ ਹੈ। ਜਿਸ ਨੂੰ 20 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਮਾਮਲੇ ਸਬੰਧੀ ਚੌਕੀ ਇੰਚਾਰਜ ਜਸਪਾਲ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਗਸ਼ਤ ਦੇ ਸਬੰਧ 'ਚ ਮੇਨ ਜੀ. ਟੀ. ਰੋਡ ਭੈਰੋਮੁੰਨਾ ਕੋਲ ਮੌਜੂਦ ਸੀ ਤਾਂ ਮੁਖਬਰ ਨੇ ਇਤਲਾਹ ਦਿੱਤੀ ਕਿ ਨਸ਼ਾ ਵੇਚਣ ਦਾ ਆਦੀ ਹੈ। ਜਿਸ ਨੂੰ ਕੋਹਾੜਾ ਚੌਕ ਦੇ ਕੋਲ ਬਲਵੀਰ ਸਿੰਘ ਦਾ ਵਿਹੜਾ ਕੋਹਾੜਾ ਸਾਹਨੇਵਾਲ ਰੋਡ 'ਤੇ ਰੇਡ ਦੌਰਾਨ ਚੈੱਕ ਕੀਤਾ ਤਾਂ ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜਿਸ ਦੀ ਪਛਾਣ ਚਰਨਜੀਤ ਸਿੰਘ ਪੁੱਤਰ ਭੁਪਿੰਦਰ ਲਾਲ ਵਾਸੀ ਪਿੰਡ ਜੈਨ ਪੁਰ ਸੁਲਤਾਨਪੁਰ ਲੋਧੀ ਕਪੂਰਥਲਾ ਹਾਲ ਵਾਸੀ ਬਲਵੀਰ ਸਿੰਘ ਦਾ ਵਿਹੜਾ ਕੋਹਾੜਾ ਵਜੋਂ ਹੋਈ ਹੈ। ਇਸ 'ਤੇ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰਨ ਤੋਂ ਬਾਅਦ ਅਦਾਲਤ 'ਚ ਪੇਸ਼ ਕੀਤਾ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8