ਪਿੰਡ ਜੌਲੀਆਂ ਨੇੜਿਓਂ ਨਸ਼ੀਲੀਆਂ ਗੋਲ਼ੀਆਂ ਸਣੇ ਵਿਅਕਤੀ ਕਾਬੂ
Tuesday, Apr 22, 2025 - 03:49 PM (IST)

ਭਵਾਨੀਗੜ੍ਹ (ਕਾਂਸਲ)- ਪੰਜਾਬ ਸਰਕਾਰ ਤੇ ਪੰਜਾਬ ਪੁਲਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੀ ਚਲਾਈ ਮੁਹਿੰਮ ਤਹਿਤ ਸਥਾਨਕ ਪੁਲਸ ਵੱਲੋਂ ਇੱਕ ਵਿਅਕਤੀ ਨੂੰ 70 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਸਕੂਲਾਂ ਦੇ ਨਵੇਂ ਸੈਸ਼ਨ 'ਤੇ ਪਿਆ ਭੰਬਲਭੂਸਾ! ਜਾਰੀ ਹੋ ਗਏ ਸਖ਼ਤ ਹੁਕਮ
ਪ੍ਰਾਪਤ ਜਾਣਕਾਰੀ ਅਨੁਸਾਰ ਪੁਲਸ ਚੈੱਕ ਪੋਸਟ ਘਰਾਚੋਂ ਦੇ ਇੰਚਾਰਜ ਸਬ-ਇੰਸਪੈਕਟਰ ਜਸਵੀਰ ਸਿੰਘ ਜਦੋਂ ਆਪਣੀ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਕਾਕੜਾ ਫੈਜ਼ਗੜ੍ਹ ਹੋ ਕੇ ਪਿੰਡ ਜੌਲੀਆਂ ਨੂੰ ਜਾ ਰਹੇ ਸਨ ਤਾਂ ਰਸਤੇ ਦੇ ਵਿਚ ਉਨ੍ਹਾਂ ਨੇ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ ਤੇ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਦੇ ਵਿਚੋਂ 70 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ। ਪੁਲਸ ਨੇ ਉਕਤ ਵਿਅਕਤੀ ਜਿਸ ਦੀ ਪਛਾਣ ਸਤਪਾਲ ਸਿੰਘ ਪੁੱਤਰ ਜੋਰਾ ਸਿੰਘ ਵਾਸੀ ਪਿੰਡ ਜੌਲੀਆਂ ਦੇ ਤੌਰ 'ਤੇ ਹੋਈ ਨੂੰ ਗ੍ਰਿਫ਼ਤਾਰ ਕਰਕੇ ਇਸ ਵਿਰੁੱਧ ਨਸ਼ਾ ਵਿਰੋਧੀ ਐਕਟ ਦੀ ਧਾਰਾ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8