ਨਸ਼ੇ ਦੀਆਂ ਗੋਲੀਆਂ ਸਪਲਾਈ ਕਰਨ ਜਾ ਰਿਹਾ ਸਮੱਗਲਰ ਕਾਬੂ
Tuesday, Oct 28, 2025 - 06:09 PM (IST)
ਲੁਧਿਆਣਾ (ਗੌਤਮ)- ਸ਼ਹੀਦ ਭਗਤ ਸਿੰਘ ਨਗਰ ’ਚ 200 ਫੁੱਟੀ ਰੋਡ ’ਤੇ ਨਸ਼ੇ ਦੀਆਂ ਗੋਲੀਆਂ ਸਪਲਾਈ ਕਰਨ ਜਾ ਰਹੇ ਸਮੱਗਲਰ ਨੂੰ ਥਾਣਾ ਦੁੱਗਰੀ ਦੀ ਪੁਲਸ ਨੇ ਕਾਬੂ ਕੀਤਾ ਹੈ। ਪੁਲਸ ਨੇ ਮੁਲਜ਼ਮ ਤੋਂ 54 ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਮੁਲਜ਼ਮ ਖਿਲਾਫ ਨਸ਼ਾ ਸਮੱਗਲਿੰਗ ਕਰਨ ਦੇ ਦੋਸ਼ ਵਿਚ ਕੇਸ ਦਰਜ ਕੀਤਾ ਹੈ। ਪੁਲਸ ਨੇ ਮੁਲਜ਼ਮ ਦੀ ਪਛਾਣ ਸੀ. ਆਰ. ਪੀ. ਐੱਫ. ਫੇਸ-1 ਵਿਚ ਰਹਿਣ ਵਾਲੇ ਰੋਹਿਤ ਹੰਸ ਵਜੋਂ ਕੀਤੀ ਹੈ।
ਸਬ-ਇੰਸਪੈਕਟਰ ਗੌਰਵ ਚੰਦੇਲ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਨਵੇਂ ਪੁਲ ਦੇ ਖੱਬੇ ਵਾਸੇ ਪੁੱਜੇ ਤਾਂ ਉਕਤ ਮੁਲਜ਼ਮ ਉਥੇ ਸਾਈਡ ’ਤੇ ਖੜ੍ਹਾ ਸੀ, ਜੋ ਕਿ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਭੱਜਣ ਲੱਗਾ। ਸ਼ੱਕ ਹੋਣ ’ਤੇ ਮੁਲਜ਼ਮ ਨੂੰ ਕਾਬੂ ਕਰ ਕੇ ਉਸ ਦੀ ਭਾਲ ਕੀਤੀ ਗਈ ਤਾਂ ਮੁਲਜ਼ਮ ਤੋਂ ਨਸ਼ੀਲੀਆਂ 54 ਗੋਲੀਆਂ ਬਰਾਮਦ ਕੀਤੀਆਂ ਗਈਆਂ। ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ’ਤੇ ਲਿਆ ਗਿਆ ਹੈ ਅਤੇ ਮੁਲਜ਼ਮ ਤੋਂ ਪੁੱਛਗਿੱਛ ਕਰ ਕੇ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮ ਨਸ਼ੇ ਦੀਆਂ ਗੋਲੀਆਂ ਕਿਥੋਂ ਲੈ ਕੇ ਆਉਂਦਾ ਹੈ।
