ਮਹਿਲਾ ਨਸ਼ਾ ਤਸਕਰ ਹੈਰੋਇਨ ਸਣੇ ਗ੍ਰਿਫ਼ਤਾਰ
Sunday, Nov 23, 2025 - 06:52 PM (IST)
ਲੁਧਿਆਣਾ (ਅਨਿਲ): ਸਲੇਮ ਟਾਬਰੀ ਥਾਣੇ ਦੀ ਪੁਲਸ ਨੇ ਇਕ ਮਹਿਲਾ ਨਸ਼ਾ ਤਸਕਰ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ ਅਤੇ ਦੋਸ਼ੀ ਔਰਤ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਂਚ ਅਧਿਕਾਰੀ ਐੱਸ.ਐੱਚ.ਓ. ਜਤਿੰਦਰ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਦੋਸ਼ੀ ਔਰਤ ਦੀ ਪਛਾਣ ਚਰਨ ਕੌਰ ਮੇਲੋ ਵਜੋਂ ਕੀਤੀ ਹੈ, ਜੋ ਕਿ ਬਲਵਿੰਦਰ ਸਿੰਘ ਦੀ ਪਤਨੀ ਹੈ, ਜੋ ਕਿ ਮੁਹੱਲਾ ਪੀਰੂ ਬੰਦਾ ਵਾਸੀ ਹੈ। ਪੁਲਸ ਨੇ ਦੋਸ਼ੀ ਔਰਤ ਤੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
