ਨਸ਼ੀਲੇ ਪਾਊਡਰ ਸਣੇ ਤਸਕਰ ਗ੍ਰਿਫ਼ਤਾਰ
Friday, Jan 09, 2026 - 05:11 PM (IST)
ਤਪਾ ਮੰਡੀ (ਸ਼ਾਮ, ਗਰਗ)- ਐੱਸ.ਐੱਸ.ਪੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਿਆਂ ਦੇ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪੁਲਸ ਨੂੰ ਇਕ ਵੱਡੀ ਸਫ਼ਲਤਾ ਹਾਸਲ ਹੋਈ ਹੈ। ਇਸ ਮੁਹਿੰਮ ਦੇ ਅਧੀਨ ਥਾਣਾ ਸ਼ਹਿਣਾ ਪੁਲਸ ਦੀ ਥਾਣਾ ਮੁਖੀ ਰੇਣੂ ਪਰੋਚਾ ਅਤੇ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਹਰਜਿੰਦਰ ਸਿੰਘ ਉਰਫ ਕਾਲੂ ਪੁੱਤਰ ਰਾਜ ਸਿੰਘ ਵਾਸੀ ਸਰਕਾਰੀ ਵਹਿੜਾ ਸ਼ਹਿਣਾ ਨੂੰ 10 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕਰਕੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਡੀ.ਐੱਸ.ਪੀ. ਤਪਾ ਗੁਰਪ੍ਰੀਤ ਸਿੰਘ ਸਿੱਧੂ ਨੇ ਡੀ.ਐੱਸ.ਪੀ ਦਫਤਰ ਤਪਾ ਵਿਖੇ ਬੁਲਾਈ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਨਸ਼ਾ ਤਸਕਰੀ ਦੇ ਧੰਦੇ ਨਾਲ ਜੁੜਿਆ ਹੋਇਆ ਹੈ ਉਕਤ ਇਲਾਕੇ ਵਿਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਿਹਾ ਹੈ। ਇਸ ਸੂਚਨਾ ਦੇ ਆਧਾਰ ’ਤੇ ਥਾਣਾ ਸ਼ਹਿਣਾ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਨੂੰ ਕਾਬੂ ਕਰ ਲਿਆ।
