ਹੈਰੋਇਨ ਵੇਚਣ ਵਾਲੇ ਮੁਲਜ਼ਮ ਖ਼ਿਲਾਫ਼ ਕ੍ਰਾਈਮ ਬ੍ਰਾਂਚ ਨੇ ਕੀਤਾ ਮਾਮਲਾ ਦਰਜ

Sunday, Feb 08, 2026 - 05:23 PM (IST)

ਹੈਰੋਇਨ ਵੇਚਣ ਵਾਲੇ ਮੁਲਜ਼ਮ ਖ਼ਿਲਾਫ਼ ਕ੍ਰਾਈਮ ਬ੍ਰਾਂਚ ਨੇ ਕੀਤਾ ਮਾਮਲਾ ਦਰਜ

ਲੁਧਿਆਣਾ (ਅਨਿਲ): ਕ੍ਰਾਈਮ ਬ੍ਰਾਂਚ ਦੀ ਪੁਲਿਸ ਟੀਮ ਨੇ ਹੈਰੋਇਨ ਵੇਚਣ ਵਾਲੇ ਇਕ ਨਸ਼ਾ ਤਸਕਰ ਖ਼ਿਲਾਫ਼ ਥਾਣਾ ਲਾਡੋਵਾਲ ਵਿਚ ਐੱਨ.ਡੀ.ਪੀ.ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਹੈ। ਉਕਤ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਥਾਣੇਦਾਰ ਰਾਜਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਟੀਮ ਗਸ਼ਤ ਦੌਰਾਨ ਪਿੰਡ ਤਲਵੰਡੀ ਕਲਾਂ ਵਿਚ ਮੌਜੂਦ ਸੀ ਅਤੇ ਇਸੇ ਦੌਰਾਨ ਮੁਖਬਰ ਖ਼ਾਸ ਨੇ ਸੂਚਨਾ ਦਿੱਤੀ ਕਿ ਪਿੰਡ ਤਲਵੰਡੀ ਕਲਾਂ ਦਾ ਰਹਿਣ ਵਾਲਾ ਨਸ਼ਾ ਤਸਕਰ ਰਾਜਿੰਦਰ ਸਿੰਘ ਪੁੱਤਰ ਗੋਕੁਲ ਚੰਦ ਰੇਲਵੇ ਲਾਈਨਾਂ ਦੇ ਨਜ਼ਦੀਕ ਹੈਰੋਇਨ ਵੇਚਣ ਲਈ ਖੜ੍ਹਾ ਹੈ। ਇਸ ਤੋਂ ਬਾਅਦ ਪੁਲਸ ਨੇ ਉਕਤ ਸੂਚਨਾ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਨਸ਼ਾ ਤਸਕਰ ਖ਼ਿਲਾਫ਼ ਥਾਣਾ ਲਾਡੋਵਾਲ ਵਿੱਚ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


author

Anmol Tagra

Content Editor

Related News