CIA ਸਟਾਫ਼ ਵੱਲੋਂ ਹੈਰੋਇਨ ਸਮੇਤ ਇਕ ਮੁਲਜ਼ਮ
Friday, May 01, 2026 - 04:38 PM (IST)
ਖਰੜ (ਅਮਰਦੀਪ ਸਿੰਘ ਸੈਣੀ): ਸੀ.ਆਈ.ਏ. ਸਟਾਫ ਖਰੜ ਦੀ ਟੀਮ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਗਸ਼ਤ ਦੌਰਾਨ ਰੋਇਲ ਹੋਮਜ਼ ਸੋਸਾਇਟੀ, ਮੁੰਡੀ ਖਰੜ ਵਿਖੇ ਪੁੱਜੀ, ਜਿੱਥੇ ਪਾਰਕਿੰਗ ਵਿਚ ਖੜ੍ਹੇ ਇਕ ਸ਼ੱਕੀ ਨੌਜਵਾਨ ਨੂੰ ਚੈੱਕ ਕੀਤਾ ਗਿਆ। ਚੈਕਿੰਗ ਦੌਰਾਨ ਉਸ ਦੇ ਹੱਥ ਵਿਚ ਫੜੇ ਜੂਟ ਦੇ ਲਿਫਾਫੇ ਵਿਚੋਂ 40 ਗ੍ਰਾਮ ਹੈਰੋਇਨ ਅਤੇ ਇਕ ਡਿਜੀਟਲ ਕੰਡਾ ਬਰਾਮਦ ਹੋਇਆ।
ਇਸ ਸਬੰਧੀ ਥਾਣਾ ਸਿਟੀ ਖਰੜ੍ਹ ਵਿਖੇ ਮੁਕੱਦਮਾ ਨੰਬਰ 129 ਮਿਤੀ 30-04-2026 ਅਧੀਨ ਧਾਰਾ 21-61-85 ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਵਿਕਰਮ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ਏਕਤਾ ਨਗਰ, ਥਾਣਾ ਸਿਟੀ-1 ਮੋਗਾ ਵਜੋਂ ਹੋਈ ਹੈ। ਮੁਲਜ਼ਮ ਦੀ ਉਮਰ ਕਰੀਬ 23 ਸਾਲ ਹੈ, ਜੋ 12ਵੀਂ ਪਾਸ ਹੈ। ਇਸ ਦੇ ਵਿਰੁੱਧ ਪਹਿਲਾਂ ਕੋਈ ਮੁਕੱਦਮਾ ਦਰਜ ਨਹੀਂ ਹੈ।
ਮੁਲਜ਼ਮ ਨੂੰ ਇਕ ਦਿਨ ਦੇ ਪੁਲਸ ਰਿਮਾਂਡ ‘ਤੇ ਲਿਆ ਗਿਆ ਹੈ ਅਤੇ ਉਸ ਤੋਂ ਪੁੱਛਗਿੱਛ ਜਾਰੀ ਹੈ ਕਿ ਉਹ ਹੈਰੋਇਨ ਕਿੱਥੋਂ ਲਿਆਉਂਦਾ ਸੀ ਅਤੇ ਕਿੱਥੇ ਸਪਲਾਈ ਕਰਦਾ ਸੀ। ਇਸ ਮਾਮਲੇ ਨਾਲ ਸਬੰਧਿਤ ਹੋਰ ਸਾਥੀ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਕਾਰਵਾਈ ਜਾਰੀ ਹੈ।
