ਨਸ਼ੀਲੀਆਂ ਗੋਲੀਆਂ ਸਣੇ ਤਸਕਰ ਕਾਬੂ

Thursday, Jul 17, 2025 - 02:54 PM (IST)

ਨਸ਼ੀਲੀਆਂ ਗੋਲੀਆਂ ਸਣੇ ਤਸਕਰ ਕਾਬੂ

ਤਪਾ ਮੰਡੀ (ਸ਼ਾਮ, ਗਰਗ)- ਯੁੱਧ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਪੁਲਸ ਨੇ ਦੋ ਵਿਅਕਤੀਆਂ ਨੂੰ 355 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ‘ਚ ਸਫਲਤਾ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸ਼ਰੀਫ਼ ਖਾਂ ਨੇ ਦੱਸਿਆ ਕਿ ਐੱਸ. ਐੱਸ. ਪੀ. ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਨਿਰਦੇਸ਼ਾਂ ਅਤੇ ਡੀ. ਐੱਸ. ਪੀ. ਤਪਾ ਗੁਰਬਿੰਦਰ ਸਿੰਘ ਦੇ ਹੁਕਮਾਂ ‘ਤੇ ਪੁਲਸ ਨੇ ਯੁੱਧ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਪੁਲਸ ਨੂੰ ਗੁਪਤ ਸੂਚਨਾ ਮਿਲੀ ਕਿ ਦੋ ਨਸ਼ਾ ਤਸਕਰ ਜਗਸੀਰ ਸਿੰਘ ਉਰਫ ਜੱਗਾ ਪੁੱਤਰ ਚਿੜੀ ਸਿੰਘ ਵਾਸੀ ਆਵਾ ਬਸਤੀ ਅਤੇ ਗੋਬਿੰਦ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਮੰਡੀ ਵਾਲਾ ਪਾਸਾ ਤਾਜੋਕੇ ਬਾਹਰੋਂ ਨਸ਼ੀਲੀਆਂ ਗੋਲੀਆਂ ਲਿਆਕੇ ਵੇਚ ਰਹੇ ਹਨ, ਅੱਜ ਵੀ ਉਹ ਬਰਨਾਲਾ-ਬਠਿੰਡਾ ਮੁੱਖ ਮਾਰਗ ਤੇ ਸਥਿਤ ਸ਼ਿਵਾ ਫੈਕਟਰੀ ਨੇੜੇ ਘੁੰਮ ਫਿਰ ਕੇ ਵੇਚਣ ਦੀ ਤਾਕ ਵਿਚ ਹਨ ਅਗਰ ਕਾਰਵਾਈ ਅਮਲ ‘ਚ ਲਿਆਂਦੀ ਜਾਵੇ ਤਾਂ ਕਾਬੂ ਆ ਸਕਦੇ ਹਨ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਖ਼ਬਰ! ਸ਼ੁਰੂ ਹੋ ਗਿਆ ਨਵਾਂ ਸਿਸਟਮ 

ਚੌਂਕੀ ਇੰਚਾਰਜ ਤਪਾ ਬਲਜੀਤ ਸਿੰਘ ਢਿਲੋਂ, ਥਾਣੇਦਾਰ ਬਲਜੀਤ ਸਿੰਘ, ਹੌਲਦਾਰ ਸੰਦੀਪ ਸਿੰਘ, ਹੌਲਦਾਰ ਗੁਰਪਿਆਰ ਸਿੰਘ, ਕਾਂਸਟੇਬਲ ਗੁਰਜੀਤ ਸਿੰਘ ਅਤੇ ਗੁਰਮੇਲ ਸਿੰਘ ਆਦਿ ਨੇ  ਉਕਤ ਮੁਲਜ਼ਮਾਂ ਨੂੰ ਸ਼ਿਵਾ ਫੈਕਟਰੀ ਨੇੜਿਉਂ ਪੈਦਲ ਆਉਂਦੇ ਕਾਬੂ ਕਰਕੇ ਉਨ੍ਹਾਂ ਪਾਸੋਂ 355 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਉਨ੍ਹਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਅਧੀਨ ਮਾਮਲਾ ਦਰਜ ਕਰਕੇ ਮਾਨਯੋਗ ਅਦਾਲਤ ‘ਚ ਪੇਸ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਮੁੱਖ ਮੁਨਸ਼ੀ ਦਵਿੰਦਰ ਸਿੰਘ ਵੀ ਹਾਜ਼ਰ ਸੀ।  

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News