400 ਚਿੱਟੀਆਂ ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ

01/04/2020 11:52:59 AM

ਨਾਭਾ (ਜਗਨਾਰ): ਸੀ.ਆਈ.ਏ. ਨਾਭਾ ਦੇ ਨਵ-ਨਿਯੁਕਤ ਇੰਚ: ਐੱਸ ਆਈ ਲਾਲ ਚੰਦ ਵੱਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਮੁਹਿੰਮ ਵਿੱਢੀ ਗਈ ਹੈ, ਜਿਸ ਦੇ ਤਹਿਤ ਅੱਜ ਸੀ.ਆਈ.ਏ. ਪੁਲਸ ਨੇ ਅਲਹੋਰਾਂ ਖੁਰਦ ਵਿਖੇ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਨੂੰ 400 ਚਿੱਟੀਆਂ ਖੁੱਲ੍ਹੀਆਂ ਨਸ਼ੀਲੀਆਂ ਗੋਲੀਆ ਸਮੇਤ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਆਈ. ਲਾਲ ਚੰਦ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਪੁਲਸ ਪਾਰਟੀ ਸਮੇਤ ਅਲੋਹਰਾਂ ਖੁਰਦ ਚੌਕ ’ਚ ਨਾਕਾਬੰਦੀ ਕਰ ਰਹੇ ਸਨ ਤਾਂ ਸਾਹਮਣੇ ਤੋਂ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ ’ਤੇ ਸਵਾਰ ਇੱਕ ਵਿਅਕਤੀ ਨੂੰ ਸ਼ੱਕ ਦੇ ਆਧਾਰ ਤੇ ਰੋਕਿਆ, ਜਿਸ ਕੋਲੋਂ 400 ਖੁੱਲ੍ਹੀਆਂ ਚਿੱਟੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਗਿ੍ਰਫਤਾਰ ਨੌਜਵਾਨ ਦੀ ਪਛਾਣ ਵਰਿੰਦਰ ਵਾਸੀ ਦਸ਼ਮੇਸ਼ ਕਾਲੋਨੀ ਵਜੋਂ ਹੋਈ ਹੈ ਤੇ ਇਸ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।

Shyna

This news is Content Editor Shyna