ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਣੇ ਇਕ ਵਿਅਕਤੀ ਕਾਬੂ
Friday, Jun 07, 2019 - 12:37 PM (IST)

ਫਿਰੋਜ਼ਪੁਰ (ਸੰਨੀ) - ਫਿਰੋਜ਼ਪੁਰ ਦੇ ਹਲਕਾ ਗੁਰਹਰਸਹਾਏ ਥਾਣੇ ਦੀ ਪੁਲਸ ਨੇ 200 ਨਸ਼ੀਲੀਆਂ ਗੋਲੀਆਂ ਅਤੇ 1000 ਨਸ਼ੀਲੇ ਕੈਪਸੂਲਾਂ ਸਣੇ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਕਾਬੂ ਕੀਤੇ ਵਿਅਕਤੀ ਖਿਲਾਫ ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਥਾਣਾ ਪ੍ਰਭਾਰੀ ਜਸਵਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਏ.ਐੱਸ.ਆਈ. ਦਰਸ਼ਨ ਸਿੰਘ ਪੁਲਸ ਪਾਰਟੀ ਨਾਲ ਮਿਲ ਕੇ ਸ਼ਹਿਰ 'ਚ ਗਸ਼ਤ ਕਰ ਰਹੇ ਸਨ, ਜਿਸ ਦੌਰਾਨ ਉਨ੍ਹਾਂ ਨੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਲਿਆ। ਰੋਕੇ ਗਏ ਵਿਅਕਤੀ ਦੀ ਪੁਲਸ ਵਲੋਂ ਤਲਾਸ਼ੀ ਲੈਣ 'ਤੇ ਉਸ ਕੋਲੋ 200 ਨਸ਼ੀਲੀਆਂ ਗੋਲੀਆਂ ਅਤੇ 1000 ਨਸ਼ੀਲੇ ਕੈਪਸੂਲ ਬਰਾਮਦ ਹੋਏ, ਜਿਸ ਦੇ ਆਧਾਰ 'ਤੇ ਉਸ ਨੂੰ ਕਾਬੂ ਕਰ ਲਿਆ ਗਿਆ।