ਨਸ਼ੇ ਨੇ ਲਈ ਨੌਜਵਾਨ ਦੀ ਜਾਨ

06/23/2018 8:39:49 PM

ਕੋਟਕਪੂਰਾ— ਸਥਾਨਕ ਸ਼ਹਿਰ ਦੇ ਮੁਹੱਲਾ ਜੀਵਨ ਨਗਰ 'ਚ ਇਕ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋ ਜਾਣ ਦਾ ਸਮਚਾਰ ਮਿਲਿਆ ਹੈ। ਨੌਜਵਾਨ ਮਾਂ-ਬਾਪ ਦਾ ਇਕਲੌਤਾ ਪੁੱਤ ਅਤੇ 2 ਭੈਣਾਂ ਦਾ ਇੱਕਲਾ ਭਰਾ ਸੀ। 
ਜਾਣਕਾਰੀ ਮੁਤਾਬਕ ਮੁਹੱਲਾ ਜੀਵਨ ਨਗਰ 'ਚ ਅੱਜ ਸ਼ਾਮ 22 ਸਾਲਾ ਨੌਜਵਾਨ ਮ੍ਰਿਤਕ ਹਾਲਤ 'ਚ ਮਿਲਿਆ। ਇਸ ਦੌਰਾਨ ਮ੍ਰਿਤਕ ਦੇ ਹੱਥ 'ਚੋਂ ਇਕ ਸਰਿੰਜ ਅਤੇ ਬੈਗ ਮਿਲਿਆ। ਥਾਣਾ ਮੁਖੀ ਚੰਦ ਪਰਾਸ਼ਰ ਨੇ ਪੁਸ਼ਟੀ ਕੀਤੀ ਕਿ ਉਕਤ ਨੌਜਵਾਨ ਦੀ ਮੌਤ ਨਸ਼ੇ ਕਾਰਨ ਹੋਈ ਹੈ ਪਰ ਉਨ੍ਹਾਂ ਨੇ ਸਪਸ਼ਟ ਕੀਤਾ ਕਿ ਨਸ਼ੇ ਨਾਲ ਸੰਬੰਧਿਤ ਪੁਲਸ ਨੂੰ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਂਦੀ ਹੈ ਅਤੇ ਕਿਸੇ ਨਸ਼ਾ ਤਸਕਰ ਨਾਲ ਪੁਲਸ ਕੋਈ ਲਿਹਾਜ ਨਹੀਂ ਕਰਦੀ। ਉਨ੍ਹਾਂ ਨੇ ਕਿਹਾ ਕਿ ਲੋਕ ਬਿਨਾ ਕਿਸੇ ਡਰ ਦੇ ਪੁਲਸ ਨੂੰ ਨਸ਼ਾ ਤਸਕਰਾਂ ਦੇ ਬਾਰੇ 'ਚ ਜਾਣਕਾਰੀ ਜ਼ਰੂਰ ਦੇਣ।


Related News