ਨਸ਼ੇ ਵਾਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ 5 ਨਾਮਜ਼ਦ, ਔਰਤ ਕਾਬੂ

05/26/2022 5:52:41 PM

ਮੋਗਾ (ਆਜ਼ਾਦ) - ਮੋਗਾ ਪੁਲਸ ਨੇ ਨਸ਼ੇ ਵਾਲੇ ਪਦਾਰਥਾਂ ਦਾ ਧੰਦਾ ਕਰਨ ਦੇ ਮਾਮਲੇ ਵਿਚ 5 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਇਕ ਜਨਾਨੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ, ਜਦਕਿ ਦੂਸਰਿਆਂ ਦੀ ਗ੍ਰਿਫ਼ਤਾਰੀ ਬਾਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਮੋਗਾ ਦੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਜ਼ੀਰਾ ਰੋਡ ’ਤੇ ਜਾ ਰਹੇ ਸੀ। 

ਪੜ੍ਹੋ ਇਹ ਵੀ ਖ਼ਬਰ: ਦਰੱਖ਼ਤ ਨਾਲ ਟਕਰਾਈ ਕਾਰ ਦੇ ਉੱਡੇ ਪਰਖੱਚੇ, 23 ਸਾਲਾ ਨੌਜਵਾਨ ਦੀ ਮੌਤ, 29 ਮਈ ਨੂੰ ਜਾਣਾ ਸੀ ਵਿਦੇਸ਼

ਇਸ ਦੌਰਾਨ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਕਿ ਵੀਰਭਾਨ, ਬਿੱਟਾ, ਚਰਨੋ, ਭੂਆ ਸਾਰੇ ਨਿਵਾਸੀ ਪਿੰਡ ਲੰਡੇਕੇ, ਸਾਗਰ ਨਿਵਾਸੀ ਜੀਰਾ ਰੋਡ ਮੋਗਾ ਅਤੇ ਗੋਰਾ ਨਿਵਾਸੀ ਦੱਤ ਰੋਡ ਮੋਗਾ ਨਸ਼ੇ ਵਾਲੇ ਪਦਾਰਥਾਂ, ਚੂਰਾ ਪੋਸਤ, ਅਫ਼ੀਮ, ਸਮੈਕ, ਹੈਰੋਇਨ ਅਤੇ ਨਸ਼ੇ ਵਾਲੀਆਂ ਗੋਲੀਆਂ ਵੇਚਣ ਦੇ ਆਦਿ ਹਨ। ਜੇਕਰ ਛਾਪੇਮਾਰੀ ਕੀਤੀ ਜਾਵੇ ਤਾਂ ਇਹ ਕਾਬੂ ਆ ਸਕਦੇ ਹਨ, ਜਿਸ ’ਤੇ ਪੁਲਸ ਪਾਰਟੀ ਨੇ ਛਾਪੇਮਾਰੀ ਕਰ ਕੇ ਚਰਨੋ ਭੂਆ ਨੂੰ ਕਾਬੂ ਕੀਤਾ। ਉਸ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ, ਜਦਕਿ ਦੂਸਰੇ ਦੋਸ਼ੀਆਂ ਦੀ ਤਲਾਸ਼ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਨ੍ਹਾਂ ਦੇ ਜਲਦੀ ਕਾਬੂ ਆ ਜਾਣ ਦੀ ਸੰਭਾਵਨਾ ਹੈ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ: ਬੀਮੇ ਦੇ ਪੈਸੇ ਲੈਣ ਦੀ ਖ਼ਾਤਰ ਪਤਨੀ ਨੇ ਬੇਰਹਿਮੀ ਨਾਲ ਕੀਤਾ ਪਤੀ ਦਾ ਕਤਲ


rajwinder kaur

Content Editor

Related News