ਹੈਰੋਇਨ ਤੇ ਸ਼ਰਾਬ ਬਰਾਮਦ, ਅੌਰਤ ਸਮੇਤ 4 ਗ੍ਰਿਫਤਾਰ
Tuesday, Dec 25, 2018 - 01:24 AM (IST)
ਮੋਗਾ, (ਅਾਜ਼ਾਦ)- ਪੁਲਸ ਵੱਲੋਂ ਨਸ਼ੇ ਵਾਲੇ ਪਦਾਰਥਾਂ ਅਤੇ ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਇਕ ਅੌਰਤ ਸਮੇਤ ਚਾਰ ਜਣਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਦਕਿ ਇਕ ਭੱਜਣ ਵਿਚ ਸਫਲ ਹੋ ਗਿਆ। ਇਸ ਸਬੰਧੀ ਥਾਣਾ ਮਹਿਣਾ ਦੇ ਥਾਣੇਦਾਰ ਬਲਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਜਾ ਰਹੇ ਸਨ ਤਾਂ ਸ਼ੱਕ ਦੇ ਅਾਧਾਰ ’ਤੇ ਸੁਖਜੀਤ ਸਿੰਘ ਨਿਵਾਸੀ ਬੱਧਨੀ ਕਲਾਂ ਨੂੰ ਗ੍ਰਿਫਤਾਰ ਕਰ ਕੇ ਉਸ ਤੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਤਰ੍ਹਾਂ ਧਰਮਕੋਟ ਪੁਲਸ ਵੱਲੋਂ ਪਿੰਡ ਨੂਰਪੁਰ ਹਕੀਮਾ ਕੋਲੋਂ ਜੀਤ ਕੌਰ ਨਿਵਾਸੀ ਨੂਰਪੁਰ ਹਕੀਮਾ ਨੂੰ ਕਾਬੂ ਕਰ ਕੇ ਉਸ ਤੋਂ ਦੋ ਗ੍ਰਾਮ ਹੈਰੋਇਨ ਬਰਾਮਦ ਕੀਤੀ। ਦੋਵਾਂ ਕਥਿਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ। ਇਸੇ ਤਰ੍ਹਾਂ ਥਾਣਾ ਕੋਟ ਈਸੇ ਖਾਂ ਦੇ ਹੌਲਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਸਮੇਤ ਚੀਮਾ ਰੋਡ ’ਤੇ ਜਾ ਰਹੇ ਸਨ ਤਾਂ ਗੁਪਤ ਸੂਚਨਾਂ ਦੇ ਅਾਧਾਰ ’ਤੇ ਭਗਵਾਨ ਸਿੰਘ ਨਿਵਾਸੀ ਪਿੰਡ ਵਰ੍ਹੇ ਨੂੰ ਕਾਬੂ ਕਰ ਕੇ ਉਸ ਤੋਂ 24 ਬੋਤਲਾਂ ਸ਼ਰਾਬ ਵਿਸਕੀ ਦੀਆਂ ਬਰਾਮਦ ਕੀਤੀਆਂ। ਇਸ ਤਰ੍ਹਾਂ ਹੌਲਦਾਰ ਰਾਜ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਨਿਹਾਲਗਡ਼੍ਹ ਕੋਲੋਂ ਸਵਰਨ ਸਿੰਘ ਵਾਸੀ ਪਿੰਡ ਦੌਲੇਵਾਲ ਮਾਇਰ ਨੂੰ ਕਾਬੂ ਕਰ ਕੇ ਅੱਠ ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਇਸ ਤਰ੍ਹਾਂ ਥਾਣਾ ਧਰਮਕੋਟ ਦੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਜਦੋਂ ਪਿੰਡ ਜੀਂਦਡ਼ਾ ਕੋਲ ਉਹ ਪੁਲਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਦਰਿਆ ਸਤਲੁਜ ਇਲਾਕੇ ’ਚੋਂ ਸ਼ਰਾਬ ਦੀ ਇਕ ਚਾਲੂ ਭੱਠੀ, 250 ਲਿਟਰ ਲਾਹਣ, 23 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ, ਜਦਕਿ ਕਥਿਤ ਦੋਸ਼ੀ ਪੁਲਸ ਪਾਰਟੀ ਨੂੰ ਦੇਖ ਕੇ ਭੱਜਣ ਵਿਚ ਸਫਲ ਹੋ ਗਿਆ। ਉਕਤ ਕਥਿਤ ਦੋਸ਼ੀਆਂ ਖਿਲਾਫ ਮਾਮਲੇ ਦਰਜ ਕੀਤੇ ਗਏ ਹਨ।
