ਨਸ਼ੇ ਵਾਲੇ ਪਦਾਰਥ ਬਰਾਮਦ, 3 ਗ੍ਰਿਫਤਾਰ

Sunday, Jan 13, 2019 - 01:36 AM (IST)

ਮੋਗਾ, (ਆਜ਼ਾਦ)- ਪੁਲਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਤੋਂ ਨਸ਼ੇ ਵਾਲੇ ਪਦਾਰਥ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਮੋਗਾ ਦੇ ਸਹਾਇਕ ਥਾਣੇਦਾਰ ਚਰਨਜੀਤ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਜ਼ੀਰਾ ਰੋਡ ’ਤੇ ਜਾ ਰਹੇ ਸਨ ਤਾਂ ਸ਼ੱਕ ਦੇ ਆਧਾਰ ’ਤੇ ਸੋਨੂੰ ਕੁਮਾਰ ਨਿਵਾਸੀ ਸੰਤ ਹਰਦੇਵ ਸਿੰਘ ਨਗਰ ਦੁੱਨੇਕੇ ਅਤੇ ਬਲਵਿੰਦਰ ਸਿੰਘ ਨਿਵਾਸੀ ਨੇਡ਼ੇ ਵਾਟਰ ਵਰਕਸ  ਗਿੱਦਡ਼ਬਾਹਾ ਨੂੰ ਰੋਕਿਆ ਅਤੇ ਤਲਾਸ਼ੀ ਲੈਣ ’ਤੇ ਉਨ੍ਹਾਂ ਤੋਂ 4 ਗ੍ਰਾਮ ਹੈਰੋਇਨ, 1180 ਨਸ਼ੇ ਵਾਲੀਆਂ ਗੋਲੀਆਂ ਅਤੇ 200 ਰੁਪਏ ਭਾਰਤੀ ਕਰੰਸੀ ਬਰਾਮਦ ਕੀਤੀ ਗਈ। ਕਥਿਤ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਨ ਦੇ ਬਾਅਦ ਅੱਜ ਉਕਤ ਦੋਵਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤ ਗਿਆ। ਅਦਾਲਤ ਨੇ ਉਨ੍ਹਾਂ ਨੂੰ ਜੁਡੀਸ਼ੀਅਲ ਹਿਰਾਸਤ ਵਿਚ ਭੇਜਣ ਦਾ ਹੁਕਮ ਦਿੱਤਾ। ਇਸ ਤਰ੍ਹਾਂ ਥਾਣਾ ਫਤਿਹਗਡ਼੍ਹ ਪੰਜਤੂਰ ਦੇ ਥਾਣੇਦਾਰ ਕਸ਼ਮੀਰ ਸਿੰਘ ਅਤੇ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਦਲੀਪ ਸਿੰਘ ਨਿਵਾਸੀ ਪਿੰਡ ਮਦਾਰਪੁਰ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਜਦ ਤਲਾਸ਼ੀ ਲਈ ਤਾਂ ਉਸ ਕੋਲੋਂ 9 ਕਿਲੋ 100 ਗ੍ਰਾਮ ਚੂਰਾ-ਪੋਸਤ ਦੇ ਇਲਾਵਾ ਸਾਢੇ 300 ਭਾਰਤੀ ਕਰੰਸੀ ਬਰਾਮਦ ਹੋਈ। ਕਥਿਤ ਦੋਸ਼ੀ ਖਿਲਾਫ ਮਾਮਲਾ ਦਰਜ  ਕਰ  ਲਿਆ  ਗਿਆ, ਜਿਸ ਨੂੰ ਪੁੱਛਗਿੱਛ ਦੇ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਜੁਡੀਸ਼ੀਅਲ ਹਿਰਾਸਤ ਵਿਚ ਭੇਜਣ ਦਾ ਹੁਕਮ ਦਿੱਤਾ।


KamalJeet Singh

Content Editor

Related News